ਅਮਰੀਕਾ ''ਚ ਸਿੱਖ ਬਜ਼ੁਰਗ ''ਤੇ ਹੋਏ ਨਸਲੀ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

Tuesday, Jun 16, 2020 - 05:21 PM (IST)

ਅੰਮ੍ਰਿਤਸਰ (ਦੀਪਕ ਸ਼ਰਮਾ) : ਵਿਦੇਸ਼ਾਂ ਅੰਦਰ ਸਿੱਖਾਂ 'ਤੇ ਹੁੰਦੇ ਨਸਲੀ ਹਮਲਿਆਂ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਚਿੰਤਾ ਪ੍ਰਗਟ ਕੀਤੀ ਹੈ। ਅਮਰੀਕਾ ਦੇ ਕੋਲੋਰਾਡੋ 'ਚ ਸਿੱਖ ਬਜ਼ੁਰਗ ਲਖਵੰਤ ਸਿੰਘ 'ਤੇ ਇਕ ਗੋਰੇ ਵੱਲੋਂ ਕਾਰ ਚੜਾਅ ਕੇ ਉਸ ਵਿਰੁੱਧ ਨਫ਼ਰਤੀ ਟਿੱਪਣੀਆਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਕ ਪਾਸੇ ਤਾਂ ਕੋਰੋਨਾ ਦੌਰਾਨ ਲੋੜਵੰਦਾਂ ਦੀ ਸੇਵਾ ਕਰਕੇ ਸਿੱਖਾਂ ਦੀ ਪੂਰੀ ਦੁਨੀਆਂ ਅੰਦਰ ਪ੍ਰਸ਼ੰਸਾ ਹੋ ਰਹੀ ਹੈ, ਜਦਕਿ ਦੂਜੇ ਪਾਸੇ ਅਜਿਹੀਆਂ ਘਟਨਾਵਾਂ ਸਵਾਲ ਪੈਦਾ ਕਰ ਰਹੀਆਂ ਹਨ। ਉਨ੍ਹਾਂ ਆਖਿਆ ਕਿ ਭਾਵੇਂ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਉਸ 'ਤੇ ਕੇਸ ਦਰਜ ਕਰ ਦਿੱਤਾ ਗਿਆ ਹੈ ਪਰ ਸਵਾਲ ਇਹ ਹੈ ਕਿ ਅਜਿਹੇ ਨਫ਼ਰਤੀ ਹਮਲਿਆਂ ਨੂੰ ਵਿਦੇਸ਼ੀ ਸਰਕਾਰਾਂ ਵੱਲੋਂ ਰੋਕਿਆ ਕਿਉਂ ਨਹੀਂ ਜਾ ਰਿਹਾ।

ਇਹ ਵੀ ਪੜ੍ਹੋ : ‘ਵੀਕੈਂਡ ਤਾਲਾਬੰਦੀ’ ਖੁੱਲ੍ਹਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਤੀਆਂ ਰੌਣਕਾਂ

ਭਾਈ ਲੌਂਗੋਵਾਲ ਨੇ ਆਖਿਆ ਕਿ ਸਰਕਾਰਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਕਿਸੇ ਵੀ ਦੇਸ਼ ਅੰਦਰ ਵੱਸਣ ਵਾਲੇ ਆਪਣੇ ਨਾਗਰਿਕਾਂ ਦੀ ਹਿਫ਼ਾਜ਼ਤ ਕਰਨ, ਬੇਸ਼ੱਕ ਉਹ ਕਿਸੇ ਵੀ ਧਰਮ ਦੇ ਹੋਣ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਵਿਦੇਸ਼ਾਂ 'ਚ ਸਿੱਖਾਂ 'ਤੇ ਹੁੰਦੇ ਨਸਲੀ ਹਮਲਿਆਂ ਨੂੰ ਰੋਕਣ ਲਈ ਸਖ਼ਤ ਕਦਮ ਉਠਾਉਣ ਦੀ ਅਪੀਲ ਕੀਤੀ। 

ਇਹ ਵੀ ਪੜ੍ਹੋ : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਬਿਜਲੀ ਦੇ ਸਰਕਟ ਨਾਲ ਅਗਨ ਭੇਂਟ

 


Anuradha

Content Editor

Related News