''ਬੇਅਦਬੀ'' ਦੇ ਦੋਸ਼ੀ ਨੂੰ ਫੜ੍ਹਨ ਵਾਲੇ ਨੌਜਵਾਨ ਲਈ SGPC ਦਾ ਵੱਡਾ ਐਲਾਨ
Wednesday, Oct 14, 2020 - 12:14 PM (IST)
ਫਤਿਹਗੜ੍ਹ ਸਾਹਿਬ (ਜਗਦੇਵ) : ਫਤਿਹਗੜ੍ਹ ਸਾਹਿਬ ਦੇ 2 ਪਿੰਡਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਫੜ੍ਹਨ ਵਾਲੇ ਨੌਜਵਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ. ਜੀ. ਪੀ. ਸੀ.) ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਐਸ. ਜੀ.ਪੀ. ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਨੌਜਵਾਨ ਮਨਜੋਤ ਸਿੰਘ ਨੂੰ ਨੌਕਰੀ ਦੇਣ ਦੀ ਗੱਲ ਕਹੀ ਗਈ ਹੈ।
ਇੱਥੇ ਪਹੁੰਚੇ ਮੌਕੇ ਭਾਈ ਲੌਂਗੋਵਾਲ ਵੱਲੋਂ ਮਨਜੋਤ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। ਭਾਈ ਲੌਂਗੋਵਾਲ ਨੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਮਾਜ 'ਚ ਵਾਪਰ ਰਹੀਆਂ ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਵਾਏਗੀ ਅਤੇ ਇਸ 'ਤੇ ਆਉਣ ਵਾਲੇ ਖਰਚੇ ਅਤੇ ਵਕੀਲਾਂ ਦੀ ਸਾਰੀ ਪੈਰਵੀ ਸ਼੍ਰੋਮਣੀ ਕਮੇਟੀ ਵੱਲੋਂ ਹੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਮੁੰਬਈ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਚੰਗੀ ਖ਼ਬਰ, ਸ਼ੁਰੂ ਹੋਈ ਸਿੱਧੀ ਫਲਾਈਟ
ਭਾਈ ਲੌਂਗੋਵਾਲ ਨੇ ਫਤਿਹਗੜ੍ਹ ਸਾਹਿਬ ਦੇ ਪੁਲਸ ਪ੍ਰਸ਼ਾਸਨ ਦੀ ਵੀ ਤਾਰੀਫ਼ ਕੀਤੀ ਕਿ ਉਨ੍ਹਾਂ ਵੱਲੋਂ ਬਣਦੀਆਂ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਸਮੁੱਚੀਆਂ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਗੁਰਦੁਆਰਾ ਸਾਹਿਬਾਨਾਂ 'ਚ ਪੂਰੀ ਚੌਕਸੀ ਵਰਤਣ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ : ਵੱਡੀ ਰਾਹਤ : ਪੰਜਾਬ ਦੀਆਂ ਬੱਸਾਂ ਅੱਜ ਤੋਂ 'ਹਿਮਾਚਲ' ਲਈ ਹੋਣਗੀਆਂ ਰਵਾਨਾ, ਲਾਗੂ ਹੋਣਗੇ ਇਹ ਨਿਯਮ