ਸਤਿਕਾਰ ਕਮੇਟੀ ਨਾਲ ਟਕਰਾਅ ਤੋਂ ਬਾਅਦ SGPC ਨੇ ਲਿਆ ਅਹਿਮ ਫ਼ੈਸਲਾ

Monday, Oct 26, 2020 - 10:57 AM (IST)

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਖੇ ਧਰਨਾ ਦੇ ਰਹੇ ਲੋਕਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ 'ਤੇ ਜਾਨਲੇਵਾ ਹਮਲੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ. ਜੀ. ਪੀ. ਸੀ.) ਵੱਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਐਸ. ਜੀ. ਪੀ. ਸੀ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਦਰਬਾਰ ਸਾਹਿਬ ਕੰਪਲੈਕਸ ਅੱਗੇ ਕਿਸੇ ਵੀ ਜੱਥੇਬੰਦੀ ਜਾਂ ਵਿਅਕਤੀ ਨੂੰ ਧਰਨਾ-ਪ੍ਰਦਰਸ਼ਨ ਨਹੀਂ ਕਰਨ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਮਾਂ ਦੀ ਮਮਤਾ ਨੂੰ ਲਾਜ ਲਾ ਇਸ਼ਕ 'ਚ ਅੰਨ੍ਹੀ ਜਨਾਨੀ ਪ੍ਰੇਮੀ ਨਾਲ ਭੱਜੀ, ਦੁੱਧ ਚੁੰਘਣ ਵਾਲੇ ਬੱਚੇ ਦੀ ਮੌਤ

ਭਾਈ ਲੌਂਗੋਵਾਲ ਨੇ ਕਿਹਾ ਕਿ ਜੇਕਰ ਕੋਈ ਅਜਿਹਾ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਸਲ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਸਬੰਧੀ ਸਤਿਕਾਰ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਮੁੱਛਲ ਦੀ ਅਗਵਾਈ 'ਚ 14 ਸਤੰਬਰ ਤੋਂ ਕਮੇਟੀ ਦਫ਼ਤਰ ਦੇ ਬਾਹਰ ਧਰਨਾ ਚੱਲ ਰਿਹਾ ਸੀ। ਸ਼ਨੀਵਾਰ ਨੂੰ ਧਰਨੇ ਦੌਰਾਨ ਹੀ ਗੱਲ ਵਿਗੜ ਗਈ ਅਤੇ ਸਤਿਕਾਰ ਕਮੇਟੀ ਅਤੇ ਐਸ. ਜੀ. ਪੀ. ਸੀ. ਦੇ ਮੁਲਾਜ਼ਮ ਆਪਸ 'ਚ ਭਿੜ ਗਏ, ਜਿਸ ਮਗਰੋਂ ਇਹ ਫ਼ੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ : ਧੀ ਦੀ ਲਾਲਸਾ ਨੇ ਬਣਾਇਆ ਅਪਰਾਧੀ, ਮਾਸੂਮ ਬੱਚੀ ਨੂੰ ਕੀਤਾ ਅਗਵਾ, ਪੁਲਸ ਨੇ ਇੰਝ ਖੋਲ੍ਹਿਆ ਭੇਤ

ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਖੇ ਧਰਨਾ ਦੇ ਰਹੇ ਲੋਕਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਪਰ ਦੁੱਖ ਦੀ ਗੱਲ ਹੈ ਕਿ ਪੁਲਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਕਰਨ ਦੀ ਬਜਾਏ ਕੁਝ ਨਹੀਂ ਕਿਹਾ।

ਇਹ ਵੀ ਪੜ੍ਹੋ : 'ਸਿੱਧੂ' ਬਾਰੇ ਮੀਡੀਆ ਸਾਹਮਣੇ ਖੁੱਲ੍ਹ ਕੇ ਬੋਲੇ 'ਕੈਪਟਨ', ਪਿਘਲਣ ਲੱਗੀ ਰਿਸ਼ਤੇ 'ਤੇ ਜੰਮੀ ਬਰਫ਼

ਉਨ੍ਹਾਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ 'ਤੇ ਕਾਤਲਾਨਾ ਹਮਲਾ ਕਰਨ ਵਾਲੇ ਜਿਹੜੇ ਵਿਅਕਤੀਆਂ ਖਿਲਾਫ਼ ਸ਼੍ਰੋਮਣੀ ਕਮੇਟੀ ਨੇ ਪਰਚਾ ਦਜ ਕਰਵਾਇਆ ਹੈ, 'ਤੇ ਬਣਦੀਆਂ ਧਰਾਵਾਂ ਤਹਿਤ ਤੁਰੰਤ ਕਾਰਵਾਈ ਕੀਤੀ ਜਾਵੇ। 



 


Babita

Content Editor

Related News