ਲੌਂਗੋਵਾਲ ਦੀ ਅਪੀਲ ’ਤੇ ਸਟੇਜ 'ਤੇ ਨਹੀਂ ਗਏ ਕੈਪਟਨ
Saturday, Nov 24, 2018 - 02:14 PM (IST)

ਸੁਲਤਾਨਪੁਰ ਲੋਧੀ (ਸੋਢੀ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀਆਂ ਅਪੀਲਾਂ ਦੇ ਬਾਵਜੂਦ ਵੀ ਕੈਪਟਨ ਅਮਰਿੰਦਰ ਸਿੰਘ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਭਾਈ ਮਰਦਾਨਾ ਜੀ ਦੀਵਾਨ ਹਾਲ (ਗੁਰਦੁਆਰਾ ਸ੍ਰੀ ਬੇਰ ਸਾਹਿਬ) ਵਿਖੇ ਆਯੋਜਿਤ ਗੁਰਮਤਿ ਸਮਾਗਮ ਦੀ ਸਟੇਜ 'ਤੇ ਨਾ ਗਏ। ਵਰਣਨਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਸ਼ੇਸ਼ ਸਨਮਾਨ ਕੀਤਾ। ਭਾਈ ਲੌਂਗੋਵਾਲ ਨੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕੈਪਟਨ ਨੂੰ ਅਮਰਿੰਦਰ ਸਿੰਘ ਨੂੰ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਗੁਰਮਤਿ ਸਮਾਗਮ 'ਚ ਸ਼ਾਮਲ ਹੋ ਕੇ ਏਕਤਾ ਦਾ ਸਬੂਤ ਦੇਣ ਦੀ ਵਾਰ-ਵਾਰ ਅਪੀਲ ਕੀਤੀ ਗਈ ਸੀ। ਇਸ ਸਬੰਧੀ ਭਾਈ ਲੌਂਗੋਵਾਲ ਅਗਲੇ ਸਾਲ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸ਼ਤਾਬਦੀ ਸਮਾਗਮ ਵਾਸਤੇ ਵੀ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਸ਼ਾਮਲ ਹੋਣ ਅਤੇ ਸ਼੍ਰੋਮਣ ਕਮੇਟੀ ਦੀ ਸਾਂਝੀ ਧਾਰਮਿਕ ਸਟੇਜ ਤੋਂ ਸੰਬੋਧਨ ਕਰਨ ਦੀ ਅਪੀਲ ਕਰਨਗੇ।