ਭਾਈ ਗੁਰਮੀਤ ਸਿੰਘ ਸ਼ਾਂਤ ਨੂੰ ਮਿਲੇਗਾ ਦਿੱਲੀ ਗੁਰਦੁਆਰਾ ਕਮੇਟੀ ਦਾ ਸ਼੍ਰੋਮਣੀ ਰਾਗੀ ਦਾ ਪਹਿਲਾ ਪੁਰਸਕਾਰ

Saturday, Jul 19, 2025 - 09:38 AM (IST)

ਭਾਈ ਗੁਰਮੀਤ ਸਿੰਘ ਸ਼ਾਂਤ ਨੂੰ ਮਿਲੇਗਾ ਦਿੱਲੀ ਗੁਰਦੁਆਰਾ ਕਮੇਟੀ ਦਾ ਸ਼੍ਰੋਮਣੀ ਰਾਗੀ ਦਾ ਪਹਿਲਾ ਪੁਰਸਕਾਰ

ਅੰਮ੍ਰਿਤਸਰ (ਸਰਬਜੀਤ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਚੈਅਰਮੈਨ  ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਭਲਕੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਭਾਈ ਗੁਰਮੀਤ ਸਿੰਘ ਸ਼ਾਂਤ ਨੂੰ ਸ਼੍ਰੋਮਣੀ ਰਾਗੀ ਦੇ ਪੁਰਸਕਾਰ ਨਾਲ ਸਨਮਾਨਤ ਕੀਤਾ ਜਾਵੇਗਾ ਤੇ ਇਸ ਤਹਿਤ 11 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਆਉਣਗੇ PM ਮੋਦੀ! ਸੂਬੇ ਨੂੰ ਦੇਣ ਜਾ ਰਹੇ ਵੱਡਾ ਤੋਹਫ਼ਾ 

 ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਕਾਲਕਾ, ਜਨਰਲ ਸਕੱਤਰ ਕਾਹਲੋਂ ਅਤੇ ਕਰਮਸਰ  ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਗੁਰੂ ਸਾਹਿਬਾਨ ਵੱਲੋਂ ਨਿਰਧਾਰਿਤ ਰਾਗਾਂ ’ਤੇ ਕੀਰਤਨ ਕਰਨ ਵਾਲੇ ਰਾਗੀਆਂ ਦੀ ਪਛਾਣ ਤੇ ਉਹਨਾਂ ਨੂੰ ਸਨਮਾਨਿਤ ਕਰਨ ਵਾਸਤੇ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ ਜਿਸ ਵਿਚ ਸਿੰਘ ਬੰਧੂ ਸੁਰਿੰਦਰ ਸਿੰਘ, ਭਾਈ ਰਣਧੀਰ ਸਿੰਘ ਸ੍ਰੀ ਦਰਬਾਰ ਸਾਹਿਬ, ਡਾ. ਗੁਰਨਾਮ ਸਿੰਘ ਪੰਜਾਬੀ ਯੂਨੀਵਰਸਿਟੀ, ਡਾ. ਜਗੀਰ ਸਿੰਘ ਚੰਡੀਗੜ੍ਹ, ਡਾ ਗੁਰਿੰਦਰ ਸਿੰਘ ਬਟਾਲਾ, ਭਾਈ ਬਲਦੀਪ ਸਿੰਘ ਦਿੱਲੀ, ਪ੍ਰੋ. ਦਲਬੀਰ ਸਿੰਘ ਯੂ ਐਸ ਏ, ਭਾਈ ਕੁਲਤਾਰ ਸਿੰਘ ਦਿੱਲੀ, ਭਾਈ ਮਨੋਹਰ ਸਿੰਘ ਦਿੱਲੀ, ਭਾਈ ਗੁਰਮੀਤ ਸਿੰਘ ਸ਼ਾਂਤ ਅਤੇ ਪ੍ਰਿੰਸੀਪਲ ਸੁਖਵੰਤ ਸਿੰਘ ਸ਼ਾਮਲ ਸਨ। ਹਨਾਂ ਦੱਸ‌ਿਆ ਕਿ ਅਸੀਂ ਇਹ ਫੈਸਲਾ ਕੀਤਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਜਿੰਨੇ ਵੀ ਰਾਗ ਦਰਜ ਹਨ, ਉਹਨਾਂ ਮੁਤਾਬਕ ਗੁਰਬਾਣੀ ਕੀਰਤਨ ਕਰਨ ਵਾਲੇ ਕੀਰਤਨੀ ਸਿੰਘਾਂ ਵਿਚੋਂ ਚੋਣ ਕਰ ਕੇ ਪਹਿਲਾ ਸਥਾਨ ਹਾਸਲ ਕਰਨ ਵਾਲੇ ਨੂੰ 11 ਲੱਖ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਕਮੇਟੀ ਨੇ ਇਸ ਵਾਰ ਫੈਸਲਾ ਕੀਤਾ ਹੈ ਕਿ ਇਹ ਪੁਰਸਕਾਰ ਭਾਈ ਗੁਰਮੀਤ ਸਿੰਘ ਸ਼ਾਂਤ ਨੂੰ ਦਿੱਤਾ ਜਾਵੇ। ਉਹਨਾਂ ਕਿਹਾ ਕਿ ਕਮੇਟੀ ਦੀਆਂ ਸਿਫਾਰਸ਼ਾਂ ਮੁਤਾਬਕ ਭਲਕੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਭਾਈ ਗੁਰਮੀਤ ਸਿੰਘ ਸ਼ਾਂਤ ਨੂੰ 11 ਲੱਖ ਰੁਪਏ ਦੇ ਪੁਰਸਕਾਰ ਨਾਲ ਨਿਵਾਜਿਆ ਜਾਵੇਗਾ।

ਇਹ ਵੀ ਪੜ੍ਹੋ : ਕਰਜ਼ੇ ਦੇ ਦੈਂਤ ਤੋਂ ਪ੍ਰੇਸ਼ਾਨ ਪਰਿਵਾਰ ਨੇ ਚੁੱਕਿਆ ਖ਼ੌਫਨਾਕ ਕਦਮ: 5 ਮੈਂਬਰਾਂ ਨੇ ਖਾਧਾ ਜ਼ਹਿਰ, 2 ਦੀ ਮੌਤ

ਉਨ੍ਹਾਂ ਕਿਹਾ ਕਿ ਸਾਡਾ ਯਤਨ ਇਹ ਹੈ ਕਿ ਇਸ ਵੇਲੇ ਜਦੋਂ ਸਮੁੱਚੀ ਮਾਰਕੀਟ ਵਿਚ ਗਾਣਿਆਂ ਦੇ ਆਧਾਰ ’ਤੇ ਸ਼ਬਦ ਗਾਇਨ ਹੋ ਰਿਹਾ ਹੈ, ਉਸ ਨੂੰ ਨਕੇਲ ਪਾਈ ਜਾਵੇ ਅਤੇ ਗੁਰੂ ਸਾਹਿਬਾਨ ਵੱਲੋਂ ਦੱਸੇ ਅਨੁਸਾਰ ਰਾਗਾਂ ’ਤੇ ਆਧਾਰਿਤ ਕੀਰਤਨ ਨੂੰ ਪ੍ਰਫੁੱਲਤ ਕੀਤਾ ਜਾਵੇ। ਉਹਨਾਂ ਕਿਹਾ ਕਿ ਰਾਗਾਂ ਅਨੁਸਾਰ ਹੀ ਸਾਨੂੰ ਕੀਰਤਨ ਕਰਨ ਦਾ ਹੁਕਮ ਗੁਰੂ ਸਾਹਿਬਾਨ ਨੇ ਦਿੱਤਾ ਹੈ ਤੇ ਜਿਹੜੇ ਕੀਰਤਨੀ ਸਿੰਘ ਗੁਰੂ ਸਾਹਿਬਾਨ ਦੇ ਹੁਕਮ ਮੁਤਾਬਕ ਕੀਰਤਨ ਕਰਦੇ ਹਨ, ਉਹਨਾਂ ਦਾ ਮਾਣ ਸਨਮਾਨ ਕਰਨਾ ਸਾਡੀ ਜ਼ਿੰਮੇਵਾਰੀ ਬਣਦੀ ਹੈ। ਉਹਨਾਂ ਕਿਹਾ ਕਿ ਅਸੀਂ ਇਹ ਜ਼ਿੰਮੇਵਾਰੀ ਬਾਖੂਬੀ ਨਿਭਾਵਾਂਗੇ ਤੇ ਇਸ ਵਾਸਤੇ ਜੋ ਵੀ ਯਤਨ ਕਰਨ ਦੀ ਲੋੜ ਪਈ ਕਰਾਂਗੇ। ਉਹਨਾਂ ਕਿਹਾ ਕਿ ਨਿਮਾਣੇ ਯਤਨ ਵਜੋਂ ਅਸੀਂ 11 ਲੱਖ ਰੁਪਏ ਦੀ ਇਨਾਮੀ ਰਾਸ਼ੀ ਘੋਸ਼ਤ ਕੀਤੀ ਸੀ ਤੇ ਭਲਕੇ ਤੋਂ ਇਸ ਰਾਸ਼ੀ ਦੀ ਅਦਾਇਗੀ ਨਾਲ ਇਕ ਨਵੀਂ ਸ਼ੁਰੂਆਤ ਹੋ ਰਹੀ ਹੈ ਜਿਸ ਵਾਸਤੇ ਸਮੁੱਚੀ ਸੰਗਤ ਵਧਾਈ ਦੀ ਪਾਤਰ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News