ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲਿਆਂ ਦਾ ਦਿਹਾਂਤ

09/16/2020 11:55:04 AM

ਟਾਂਡਾ (ਮੋਮੀ)— ਕੌਮ ਦੇ ਬਹੁਤ ਹੀ ਹਰਮਨ ਪਿਆਰੇ ਗੁਰੂ ਦੇ ਕੀਰਤਨੀਏ ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲੇ ਸਦੀਵੀ ਵਿਛੋੜਾ ਦੇ ਗਏ ਹਨ। ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲਿਆਂ ਦਾ ਜਨਮ 4 ਦਸੰਬਰ 1962 ਨੂੰ ਪੰਜਾਬ ਦੇ ਬਰਨਾਲਾ (ਸੰਗਰੂਰ) ਵਿਖੇ ਹੋਇਆ ਸੀ ਅਤੇ ਉਹ ਇਸ ਵੇਲੇ ਜਲੰਧਰ ਰਹਿੰਦੇ ਸਨ। ਉਨ੍ਹਾਂ ਨੇ ਗੁਰਮਤਿ ਸੰਗੀਤ ਡਿਪਲੋਮਾ ਸੰਗੀਤ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਤੋਂ ਹਾਸਲ ਕੀਤਾ ਹੋਇਆ ਸੀ।

ਇਥੇ ਦੱਸਣਯੋਗ ਹੈ ਕਿ ਉਹ ਕਰੀਬ 30 ਸਾਲਾ ਤੋਂ ਕੀਰਤਨ ਕਰ ਰਹੇ ਸਨ ਅਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਸਨ। ਭਾਈ ਹਰਨਾਮ ਸਿੰਘ ਜੀ ਅਮਰੀਕਾ, ਕੈਨੇਡਾ, ਨਿਊਜ਼ੀਲੈਂਡ, ਆਸਟ੍ਰੇਲੀਆ, ਫਰਾਂਸ, ਬੈਲਜੀਅਮ, ਨੀਦਰਲੈਂਡ, ਮਾਸਕੋ, ਥਾਈਲੈਂਡ, ਮਲੇਸ਼ੀਆ, ਇੰਡੋਨੇਸ਼ੀਆ, ਹਾਂਗਕਾਂਗ, ਇੰਗਲੈਂਡ, ਪਾਕਿਸਤਾਨ, ਸਿੰਗਾਪੁਰ, ਡੁਬਈ, ਮਸਕਟ, ਨੇਪਾਲ ਅਤੇ ਬੰਗਲਾਦੇਸ਼ ਆਦਿ ਦੇਸ਼ਾਂ 'ਚ ਕੀਰਤਨ ਕਰਨ ਜਾ ਚੁੱਕੇ ਸਨ। ਹਰਨਾਮ ਸਿੰਘ ਜੀ ਦੇ ਅਚਾਨਕ ਪਏ ਵਿਛੋੜੇ ਕਾਰਨ ਸਿੱਖ ਸੰਗਤਾਂ 'ਚ ਸੋਗਮਈ ਲਹਿਰ ਛਾ ਗਈ ਹੈ।


shivani attri

Content Editor

Related News