SGPC ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਬੰਦੀਛੋੜ ਦਿਵਸ ਮੌਕੇ ਸਿੱਖ ਜਗਤ ਨੂੰ ਦਿੱਤੀ ਵਧਾਈ

Wednesday, Nov 07, 2018 - 08:14 AM (IST)

SGPC ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਬੰਦੀਛੋੜ ਦਿਵਸ ਮੌਕੇ ਸਿੱਖ ਜਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀਛੋੜ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਦਿਹਾੜਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ 'ਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ 'ਚ ਮਨਾਇਆ ਜਾਂਦਾ ਕੌਮੀ ਦਿਹਾੜਾ ਹੈ, ਜੋ ਮਨੁੱਖਤਾ ਦੇ ਹੱਕ 'ਚ ਆਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਆਪਣੇ ਨਾਲ 52 ਰਾਜਿਆਂ ਨੂੰ ਮੁਗ਼ਲ ਕੈਦ 'ਚੋਂ ਰਿਹਾਅ ਕਰਵਾ ਕੇ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਪਰਉਪਕਾਰ ਦੀ ਮਿਸਾਲੀ ਉਦਾਹਰਣ ਪੇਸ਼ ਕੀਤੀ।

ਭਾਈ ਲੌਂਗੋਵਾਲ ਨੇ ਕਿਹਾ ਕਿ ਬੰਦੀਛੋੜ ਦਿਵਸ ਮੌਕੇ ਜਿੱਥੇ ਅਸੀਂ ਆਪਣਾ ਚੌਗਿਰਦਾ ਦੀਪਮਾਲਾ ਨਾਲ ਰੁਸ਼ਨਾਉਣਾ ਹੈ, ਉਥੇ ਹੀ ਸ਼ਬਦ ਗੁਰੂ ਦੀ ਸਾਧਨਾ ਦੁਆਰਾ ਮਨ ਵੀ ਰੌਸ਼ਨ ਕਰਨਾ ਹੈ। ਸਾਨੂੰ ਸਵੈ-ਪੜਚੋਲ ਕਰਦਿਆਂ ਗੁਰਮਤਿ ਅਨੁਸਾਰ ਜੀਵਨ ਜਿਊਣ ਲਈ ਯਤਨਸ਼ੀਲ ਹੋਣਾ ਪਵੇਗਾ। ਉਨ੍ਹਾਂ ਬੰਦੀਛੋੜ ਦਿਵਸ ਮੌਕੇ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਅਤੇ ਮਨੁੱਖਤਾ ਦੀ ਭਲਾਈ ਲਈ ਕੁਦਰਤ ਦੀ ਸਾਂਭ-ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ।


author

Tanu

Content Editor

Related News