ਭਾਈ ਲੌਂਗੋਵਾਲ ਅਤੇ ਗਿਆਨੀ ਹਰਪ੍ਰੀਤ ਸਿੰਘ ਦੇ ਪੋਸਟਰ 'ਤੇ ਮਲੀ ਕਾਲਖ
Friday, Mar 15, 2019 - 03:27 PM (IST)
ਮਾਨਸਾ (ਅਮਿਤ) - ਮਾਨਸਾ 'ਚ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ ਲੋਕਾਂ ਦੇ ਪੋਸਟਰਾਂ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਕਾਲਖ ਮੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਉਕਤ ਪੋਸਟਰਾਂ 'ਤੇ ਕਾਲਖ ਮੱਲਣ ਦੇ ਨਾਲ-ਨਾਲ ਉਨ੍ਹਾਂ ਨੂੰ ਕੌਮ ਦੇ ਗੱਦਾਰ ਵੀ ਕਿਹਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮਾਨਸਾ ਦੇ ਇਤਿਹਾਸਕ ਗੁਰਦੁਆਰਾ ਸੂਲੀਸਰ ਸਾਹਿਬ ਪਿੰਡ ਕੋਟ ਧਰਮੂ 'ਚ ਅੱਜ ਇਕ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਸੀ, ਜਿਸ ਦੇ ਸਬੰਧ 'ਚ ਸ਼ਹਿਰ 'ਚ ਵੱਡੇ-ਵੱਡੇ ਪੋਸਟਰ ਲਗਾਏ ਗਏ ਸਨ। ਜਿਸ ਦੇ ਤਹਿਤ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਸਮਾਗਮ ਦੇ ਪੋਸਟਰ 'ਤੇ ਕਾਲਖ ਮੱਲ ਕੇ ਉਸ 'ਤੇ ਕੌਮ ਦੇ ਗੱਦਾਰ ਲਿੱਖਣ ਦੀ ਘਟਨਾ ਨੂੰ ਅੰਜਾਮ ਦੇ ਦਿੱਤਾ।