ਇਨਸਾਨੀਅਤ ਦੀ ਖਿਦਮਤ ਕਰਨ ਵਾਲੇ ਭਾਈ ਮਨਜੋਤ ਸਿੰਘ ਤਲਵੰਡੀ ਭਾਈ ਘਨਈਆ ਜੀ ਐਵਾਰਡ ਨਾਲ ਸਨਮਾਨਿਤ
Tuesday, Mar 03, 2026 - 04:57 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਇਨਸਾਨੀਅਤ ਦੀ ਸੇਵਾ ਵਿਚ ਵੱਡਾ ਯੋਗਦਾਨ ਪਾ ਰਹੇ ਸੇਵਾ ਦਲ ਬਾਬਾ ਦੀਪ ਸਿੰਘ ਗੜਦੀਵਾਲ ਦੇ ਮੁੱਖ ਸੇਵਾਦਾਰ ਭਾਈ ਮਨਜੋਤ ਸਿੰਘ ਤਲਵੰਡੀ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਡਿਆਲਾ ਸੈਣੀਆਂ ਵੱਲੋਂ ਭਾਈ ਘਨਈਆ ਜੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਿੰਦਾ ਸ਼ਹੀਦ ਸੰਤ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ, ਮੁੱਖ ਸੇਵਾਦਾਰ ਜਥੇਦਾਰ ਰਣਧੀਰ ਸਿੰਘ ਜੀ ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਡਿਆਲਾ ਸੈਣੀਆਂ ਦੇ ਸੇਵਾਦਾਰ ਲਵਪ੍ਰੀਤ ਸਿੰਘ ਨੇ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਭਾਈ ਮਨਜੋਤ ਸਿੰਘ ਤਲਵੰਡੀ ਦਾ ਸਨਮਾਨ ਕਰਦੇ ਹੋਏ ਦੱਸਿਆ ਕਿ ਬੀਤੇ ਸਮੇਂ ਵਿਚ ਪੰਜਾਬ ਵਿਚ ਆਏ ਭਿਆਨਕ ਹੜਾਂ ਦੇ ਦੌਰਾਨ ਭਾਈ ਮਨਜੋਤ ਸਿੰਘ ਤਲਵੰਡੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਬਚਾਅ ਕਾਰਜਾਂ ਵਿਚ ਵੱਡਾ ਯੋਗਦਾਨ ਪਾਉਣ ਦੇ ਨਾਲ-ਨਾਲ ਪੀੜਤ ਪਰਿਵਾਰਾਂ ਦੀ ਆਰਥਿਕ ਤੌਰ ਤੇ ਵੀ ਵੱਡੀ ਮਦਦ ਕੀਤੀ ਗਈ ਅਤੇ ਨੁਕਸਾਨੇ ਗਏ ਖੇਤਾਂ ਅਤੇ ਘਰਾਂ ਦੀ ਮੁੜ ਸੁਰਜੀਤੀ ਲਈ ਵਿਸ਼ੇਸ਼ ਯੋਗਦਾਨ ਪਾਇਆ ਗਿਆ।
ਇਸ ਤੋਂ ਇਲਾਵਾ ਉਹਨਾਂ ਵੱਲੋਂ ਪਿੰਡ ਬਾਹਗਾ ਵਿਖੇ ਬਣਾਏ ਗਏ ਗੁਰੂ ਆਸਰਾ ਸੇਵਾ ਘਰ ਤੇ ਚੈਰੀਟੇਬਲ ਹਸਪਤਾਲ ਵਿੱਚ ਕੁਦਰਤ ਦੀ ਮਾਰ ਚੱਲ ਰਹੇ ਵੱਖ-ਵੱਖ ਲੋਕਾਂ ਦੀ ਬੜੀ ਵੱਡੀ ਪੱਧਰ ਤੇ ਸੇਵਾ ਕੀਤੀ ਜਾ ਰਹੀ ਹੈ ਜੋ ਕਿ ਇੱਕ ਵੱਡਾ ਕਾਰਜ ਹੈ। ਇਸ ਮੌਕੇ ਉਕਤ ਸ਼ਖਸ਼ੀਅਤਾ ਨੇ ਕਿਹਾ ਕਿ ਭਾਈ ਘਨਈਆ ਜੀ ਐਵਾਰਡ ਨਾਲ ਸਨਮਾਨ ਕਰਨ ਦਾ ਮੁੱਖ ਮਕਸਦ ਇਹੀ ਹੈ ਕਿ ਉਹ ਆਪਣੀਆਂ ਸੇਵਾਵਾਂ ਹੋਰ ਵੀ ਚੜ੍ਹਦੀ ਕਲਾ ਨਾਲ ਕਰਨ। ਇਸ ਮੌਕੇ ਭਾਈ ਮਨਜੋਤ ਸਿੰਘ ਤਲਵੰਡੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਡਿਆਲਾ ਸੈਣੀਆਂ ਤੇ ਸਮੂਹ ਸੰਗਤ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਇਸ ਸਾਰੇ ਕਾਰਜ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕਿਰਪਾ ਰਹਿਮਤ ਤੇ ਸਰਬੱਤ ਸੰਗਤਾਂ ਵੱਲੋਂ ਦਿੱਤੇ ਜਾ ਰਹੇ ਵੱਡੇ ਸਹਿਯੋਗ ਦੇ ਨਾਲ ਚੱਲ ਰਹੇ ਹਨ ਜੋ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੇ। ਭਾਈ ਮਨਜੋਤ ਸਿੰਘ ਤਲਵੰਡੀ ਨੂੰ ਭਾਈ ਘਨਈਆ ਜੀ ਚੈਰੀਟੇਬਲ ਐਵਾਰਡ ਨਾਲ ਸਨਮਾਨਿਤ ਕੀਤੇ ਜਾਣ ਤੇ ਸਰਬੱਤ ਦਾ ਭਲਾ ਸੇਵਾ ਸੋਸਾਇਟੀ ਦੇ ਸਰਪ੍ਰਸਤ ਸੇਵਾਦਾਰ ਜਥੇਦਾਰ ਦਵਿੰਦਰ ਸਿੰਘ ਮੂਨਕ, ਭਾਈ ਘਨਈਆ ਜੀ ਚੈਰੀਟੇਬਲ ਸੁਸਾਇਟੀ ਡੱਫਰ ਦੇ ਪ੍ਰਧਾਨ ਗੁਰਦੀਪ ਸਿੰਘ ਡੱਫਰ, ਸਮਾਜ ਸੇਵੀ ਸਰਬਜੀਤ ਸਿੰਘ ਮੂਨਕਾਂ, ਸਮਾਜ ਸੇਵੀ ਐਡਵੋਕੇਟ ਗੁਰਵੀਰ ਸਿੰਘ ਚੌਟਾਲਾ, ਸਮਾਜ ਸੇਵੀ ਸੁਰਜੀਤ ਸਿੰਘ ਕਾਲਾ, ਮਾਸਟਰ ਰਾਜਾ ਸਿੰਘ ਸੈਣੀ, ਸਰਪੰਚ ਮਨਵੀਰ ਸਿੰਘ, ਸਰਪੰਚ ਮਨਪ੍ਰੀਤ ਕੌਰ ਭਾਰਦਵਾਜ, ਡਾ. ਲਵਪ੍ਰੀਤ ਸਿੰਘ ਪਾਬਲਾ, ਡਾ. ਕੇਵਲ ਸਿੰਘ ਕਾਜਲ, ਚੇਅਰਮੈਨ ਸੁਰਜੀਤ ਲਾਲ ਹੀਰਾ ਨੇ ਸ਼ੁਭਕਾਮਨਾਵਾਂ ਦਿੰਦੇ ਹੋਏ ਹੋਰ ਵੀ ਚੜ੍ਹਦੀ ਕਲਾ ਨਾਲ ਸੇਵਾਵਾਂ ਕਰਨ ਲਈ ਪ੍ਰੇਰਿਤ ਕੀਤਾ।
