ਭਾਈ ਮੋਹਕਮ ਸਿੰਘ ਦੀ ਜ਼ਮਾਨਤ ''ਤੇ ਸੁਣਵਾਈ 4 ਨੂੰ

03/02/2016 1:12:13 PM

ਬਠਿੰਡਾ (ਬਲਵਿੰਦਰ)— ਸਰਬੱਤ ਖਾਲਸਾ ਦੇ ਮੁੱਖ ਪ੍ਰਬੰਧਕਾਂ ''ਚ ਸ਼ਾਮਲ ਯੂਨਾਈਟਿਡ ਅਕਾਲੀ ਦਲ ਦੇ ਆਗੂ ਭਾਈ ਮੋਹਕਮ ਸਿੰਘ ਦੀ ਦੇਸ਼ਧ੍ਰੋਹ ਦੇ ਮਾਮਲੇ ''ਚ ਜ਼ਮਾਨਤ ''ਤੇ ਮਾਣਯੋਗ ਸੁਪਰੀਮ ਕੋਰਟ ਵੱਲੋਂ 4 ਮਾਰਚ ਨੂੰ ਸੁਣਵਾਈ ਕੀਤੀ ਜਾਵੇਗੀ। ਸਰਬੱਤ ਖਾਲਸਾ ਦੇ ਪ੍ਰਬੰਧਕ ਗੁਰਦੀਪ ਸਿੰਘ ਬਠਿੰਡਾ ਦੇ ਪੁੱਤਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਭਾਈ ਮੋਹਕਮ ਸਿੰਘ ਦੀ ਸਰਬੱਤ ਖਾਲਸਾ ਵਾਲੇ ਮਾਮਲੇ ''ਚ ਹਾਈਕੋਰਟ ਤੋਂ ਜ਼ਮਾਨਤ ਹੋਣ ਤੋਂ ਬਾਅਦ ਪੰਜਾਬ ਪੁਲਸ ਨੇ ਉਨ੍ਹਾਂ ਖ਼ਿਲਾਫ ਨਵਾਂ ਕੇਸ ਦਾਇਰ ਕਰਕੇ ਉਨ੍ਹਾਂ ਨੂੰ ਜੇਲ ''ਚ ਰੱਖਣ ਦੀ ਕੋਸ਼ਿਸ਼ ਕੀਤੀ ਪਰ ਬੀਤੀ 26 ਫਰਵਰੀ ਨੂੰ ਹਾਈਕਰੋਟ ਨੇ ਭਾਈ ਮੋਹਕਮ ਸਿੰਘ ਦੀ ਗ੍ਰਿਫ਼ਤਾਰੀ ''ਤੇ ਰੋਕ ਲਗਾ ਦਿੱਤੀ ਤੇ ਗ੍ਰਿਫ਼ਤਾਰੀ ਤੋਂ ਪਹਿਲਾਂ 15 ਦਿਨਾਂ ਦਾ ਨੋਟਿਸ ਦੇਣ ਦੇ ਹੁਕਮ ਦਿੱਤਾ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਦੇਸ਼ਧ੍ਰੋਹ ਮਾਮਲੇ ''ਚ ਭਾਈ ਮੋਹਕਮ ਸਿੰਘ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ''ਚ ਮਾਮਲਾ ਦਾਇਰ ਕੀਤਾ ਹੈ ਤਾਂ ਕਿ ਭਾਈ ਮੋਹਕਮ ਸਿੰਘ ਦੀ ਜ਼ਮਾਨਤ ਨੂੰ ਰੱਦ ਕਰਵਾਇਆ ਜਾ ਸਕੇ।

Gurminder Singh

This news is Content Editor Gurminder Singh