ਭਾਈ ਨਿਰਮਲ ਸਿੰਘ ਖਾਲਸਾ ਦੇ ਸੰਪਰਕ ''ਚ ਆਉਣ ਵਾਲੇ 3 ਜਾਣਿਆਂ ਦੀ ਰਿਪੋਰਟ ਪਾਜ਼ੇਟਿਵ

04/02/2020 6:30:16 PM

ਅੰਮ੍ਰਿਤਸਰ (ਦਿਲਜੀਤ) : ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਸੰਪਰਕ 'ਚ ਆਉਣ ਵਾਲੇ 17 ਪਰਿਵਾਰਿਕ ਮੈਂਬਰਾਂ ਦੀ ਮੁੱਢਲੀ ਰਿਪੋਰਟ ਆ ਗਈ ਹੈ। ਮੁੱਢਲੀ ਰਿਪੋਰਟ 'ਚ 17 'ਚੋਂ 3 ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ ਅਤੇ 14 ਦੀ ਰਿਪੋਰਟ ਨੈਗੇਟਿਵ ਆਈ ਹੈ ਪਰ ਅਜੇ ਤਿੰਨ ਜੀਆਂ ਦੀਆਂ ਬਾਕੀ ਰਿਪੋਰਟਾਂ ਆਉਣੀਆਂ ਬਾਕੀ ਹਨ। ਸਿਹਤ ਅਧਿਕਾਰੀਆਂ ਵਲੋਂ ਇਸਦੀ ਪੁਸ਼ਟੀ ਕੀਤੀ ਗਈ। ਕੋਰੋਨਾ ਕਾਰਨ ਪੰਜਾਬ 'ਚ 5ਵੀਂ ਮੌਤ ਹੋ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਅੱਜ ਸਵੇਰੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਅਕਾਲ ਚਲਾਣਾ ਕਰ ਗਏ। ਭਾਈ ਨਿਰਮਲ ਸਿੰਘ ਖਾਲਸਾ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ, ਜਿਸ ਤੋਂ ਬਾਅਦ ਕੱਲ ਸ਼ਾਮ ਨੂੰ ਹੀ ਉਨ੍ਹਾਂ ਦੀ ਸਿਹਤ ਕਾਫੀ ਖਰਾਬ ਹੋ ਗਈ ਸੀ। ਵੀਰਵਾਰ ਨੂੰ ਅੰਮ੍ਰਿਤ ਵੇਲੇ ਤਕਰੀਬਨ ਸਾਢੇ ਚਾਰ ਵਜੇ ਉਹ ਇਸ ਸੰਸਾਰ ਨੂੰ ਅਲਵਿਦਾ ਆਖ ਗਏ।

ਇਹ ਵੀ ਪੜ੍ਹੋ ► ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਸਸਕਾਰ ਦਾ ਵਿਰੋਧ, ਸੰਗਤ 'ਚ ਰੋਸ 

PunjabKesari

ਪਿੰਡ 'ਚ ਸਸਕਾਰ ਕਰਨ ਤੋਂ ਕੀਤਾ ਇਨਕਾਰ
ਜਦੋਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸ਼ਮਸ਼ਾਨ ਘਾਟ ਲਿਆਇਆ ਗਿਆ ਤਾਂ ਪਿੰਡ ਦੇ ਲੋਕਾਂ ਨੇ ਪਿੰਡ 'ਚ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਕੋਰੋਨਾ ਮਰੀਜ਼ ਦਾ ਸਸਕਾਰ ਅਸੀਂ ਇੱਥੇ ਨਹੀਂ ਹੋਣ ਦਵਾਂਗੇ, ਕਿਸੇ ਹੋਰ ਜਗ੍ਹਾਂ ਸਸਕਾਰ ਕੀਤਾ ਜਾਵੇ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ਤੋਂ ਪਰਤਣ ਦੇ ਬਾਅਦ ਉਨ੍ਹਾਂ ਨੇ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਧਾਰਮਿਕ ਪ੍ਰੋਗਰਾਮਾਂ 'ਚ ਵੀ ਹਿੱਸਾ ਲਿਆ ਸੀ।

ਇਹ ਵੀ ਪੜ੍ਹੋ ► ਨਿਰਮਲ ਸਿੰਘ ਦੇ ਅਕਾਲ ਚਲਾਣੇ 'ਤੇ ਇਨ੍ਹਾਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਸੀਲ ਕੀਤਾ ਗਿਆ ਘਰ ਦਾ ਇਲਾਕਾ
ਪਾਜ਼ੇਟਿਵ ਰਿਪੋਰਟ ਆਉਣ ਤੋਂ ਬਾਅਦ ਸਿਹਤ ਵਿਭਾਗ ਵਲੋਂ ਭਾਈ ਨਿਰਮਲ ਸਿੰਘ ਦੇ ਘਰ ਦਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ।
ਭਾਈ ਨਿਰਮਲ ਸਿੰਘ ਦੀ ਬੇਟੀ (ਜੋ ਕਿ ਲੋਹੀਆਂ 'ਚ ਰਹਿੰਦੀ ਹੈ) ਕੁਝ ਦਿਨ ਪਹਿਲਾਂ ਹੀ ਆਪਣੇ ਪਿਤਾ ਨੂੰ ਮਿਲ ਕੇ ਆਈ ਸੀ ਅਤੇ ਲੋਹੀਆਂ 'ਚ ਉਸ ਦੇ ਨਾਲ ਉਸ ਦੇ ਮਾਤਾ-ਪਿਤਾ, ਭਾਬੀ ਅਤੇ ਭਤੀਜਾ ਵੀ ਰਹਿੰਦੇ ਹਨ। ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ (ਭਾਈ ਨਿਰਮਲ ਸਿੰਘ ਖਾਲਸਾ) ਦੇ ਨਾਲ ਸੰਪਰਕ 'ਚ ਆਉਣ ਕਾਰਣ ਸਿਹਤ ਵਿਭਾਗ ਨੇ ਪੰਜੇ ਪਰਿਵਾਰਕ ਮੈਂਬਰਾਂ ਨੂੰ ਸਿਵਲ ਹਸਪਤਾਲ 'ਚ ਆਈਸੋਲੇਟ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਸੈਂਪਲ ਲੈ ਕੇ ਲੈਬਾਰਟਰੀ ਜਾਂਚ ਲਈ ਭੇਜੇ ਜਾਣਗੇ।

ਪੰਜਾਬ 'ਚੋਂ ਕੁਲ 47 ਪਾਜ਼ੇਟਿਵ ਕੇਸ
ਦੱਸਣਯੋਗ ਹੈ ਕਿ ਪੰਜਾਬ 'ਚ ਲਗਾਤਾਰ ਕੋਰੋਨਾ ਵਾਇਰਸ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਹੁਣ ਤੱਕ ਪੰਜਾਬ 'ਚੋਂ ਕੁਲ 47 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ ਅਤੇ ਇਨ੍ਹਾਂ 'ਚੋਂ 5 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸ ਦਈਏ ਕਿ ਇਨ੍ਹਾਂ 'ਚ ਸਭ ਤੋਂ ਵੱਧ ਨਵਾਂਸ਼ਹਿਰ (ਜ਼ਿਲਾ ਸ਼ਹੀਦ ਭਗਤ ਸਿੰਘ ਨਗਰ) ਦੇ 19, ਐੱਸ. ਏ. ਐੱਸ. ਨਗਰ (ਮੋਹਾਲੀ) ਦੇ 10, ਹੁਸ਼ਿਆਰਪੁਰ ਦੇ 7, ਜਲੰਧਰ ਦੇ 5, ਪਟਿਆਲਾ 1, ਲੁਧਿਆਣਾ 3 ਅਤੇ ਅੰਮ੍ਰਿਤਸਰ ਦੇ 2 ਮਾਮਲੇ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ ► ਪਿੰਡ ਤਲ੍ਹਣ ਦੇ ਮੁਸਲਿਮ ਵਿਅਕਤੀ ਤੇ ਉਸ ਦੀ ਭੈਣ ਨੂੰ ਕੀਤਾ ਗਿਆ ਕੁਆਰਿੰਟਾਈਨ  ► ਕੋਰੋਨਾ ਦਾ ਸ਼ੱਕੀ ਮਰੀਜ਼ ਕਪੂਰਥਲਾ ਤੋਂ ਅੰਮ੍ਰਿਤਸਰ  ਰੈਫਰ     


Anuradha

Content Editor

Related News