ਭਾਈ ਨਿਰਮਲ ਸਿੰਘ ਖਾਲਸਾ ਦੀ ਮਾਤਾ ਦਾ ਦਿਹਾਂਤ

Thursday, Jul 09, 2020 - 07:28 PM (IST)

ਭਾਈ ਨਿਰਮਲ ਸਿੰਘ ਖਾਲਸਾ ਦੀ ਮਾਤਾ ਦਾ ਦਿਹਾਂਤ

ਲੋਹੀਆਂ ਖ਼ਾਸ,(ਮਨਜੀਤ)- ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਜਿਨ੍ਹਾਂ ਦੀ ( ਸਿਹਤ ਵਿਭਾਗ ਵੱਲੋਂ ਕੋਰੋਨਾ ਰਿਪੋਰਟ ਪਾਜ਼ੇਟਿਵ ਦੇਣ ਤੋਂ ਬਾਅਦ) ਦੋ ਅਪ੍ਰੈਲ ਨੂੰ ਮੌਤ ਹੋ ਗਈ ਸੀ, ਦਾ ਸਦਮਾ ਨਾ ਸਹਿਣ ਕਰਦੇ ਹੋਏ ਅੱਜ ਉਨ੍ਹਾਂ ਦੀ ਮਾਤਾ ਗੁਰਦੇਵ ਕੌਰ (85) ਪਤਨੀ ਚੰਨਣ ਸਿੰਘ ਦਾ ਦਿਹਾਂਤ ਹੋ ਗਿਆ। ਜਿਸ ਨਾਲ ਲੋਹੀਆਂ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ। ਇਸ ਬਾਰੇ ਜਾਣਕਾਰੀ ਦਿੰਦਿਆ ਭਾਈ ਨਿਰਮਲ ਸਿੰਘ ਖਾਲਸਾ ਦੇ ਪੁੱਤਰ ਅਮਤੇਸ਼ਰ ਸਿੰਘ ਨੇ ਦੱਸਿਆ ਕਿ ਪਿਤਾ ਜੀ ਦੀ ਮੌਤ ਤੋਂ ਬਾਅਦ ਦਾਦੀ ਜੀ ਸਦਮਾ ਨਾ ਸਹਾਰਦੇ ਹੋਏ ਬਿਮਾਰ ਰਹਿਣ ਲੱਗੇ, ਜਿਨ੍ਹਾਂ ਦਾ ਇਕ ਨਿਜੀ ਹਸਪਤਾਲ 'ਚ ਇਲਾਜ਼ ਚੱਲ ਰਿਹਾ ਸੀ, ਜਿੱਥੇ ਅੱਜ ਉਨ੍ਹਾਂ ਨੇ ਆਖਰੀ ਸਾਹ ਲਿਆ। ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ 'ਚ ਬਲਵੀਰ ਸਿੰਘ, ਜਸਵੀਰ ਸਿੰਘ, ਬਲਵਿੰਦਰ ਕੁਮਾਰ, ਨਿਰਮਲ ਸਿੰਘ ਆਦਿ ਦੇ ਨਾਂ ਵਿਸ਼ੇਸ਼ ਵਰਨਣ ਯੋਗ ਹਨ।


author

Deepak Kumar

Content Editor

Related News