ਭਾਈ ਜੀ ਦੇ ਸਸਕਾਰ ’ਚ ਵਿਘਨ ਪਾਉਣ ਵਾਲਿਆਂ ਨੂੰ ਕੋਰੋਨਾ ਹੋਇਆ ਤਾਂ ਸਸਕਾਰ ਕਿਥੇ ਹੋਵੇਗਾ : ਜ਼ੀਰਾ
Friday, Apr 03, 2020 - 09:57 AM (IST)
ਜ਼ੀਰਾ (ਗੁਰਮੇਲ) - ਸਿੱਖ ਕੌਮ ਦੇ ਮਹਾਨ ਕੀਰਤਨੀਏ ਪਦਮਸ਼੍ਰੀ ਐਵਾਰਡ ਨਾਲ ਸਨਮਾਨਤ ਸ਼ਖਸੀਅਤ ਭਾਈ ਨਿਰਮਲ ਸਿੰਘ ਖਾਲਸਾ ਜੀ ਦੀ ਬੀਤੇ ਦਿਨ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਸੀ। ਭਾਈ ਨਿਰਮਲ ਸਿੰਘ ਜੀ ਦੀ ਮੌਤ ਹੋ ਜਾਣ ’ਤੇ ਪੂਰੀ ਸਿੱਖ ਕੌਮ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮਰਨਾ ਸਭ ਨੇ ਹੈ, ਮੌਤ ਕਿਸ ਤਰ੍ਹਾਂ ਦੇ ਨਾਲ ਆਉਂਦੀ ਹੈ, ਉਹ ਸਭ ਪ੍ਰਮਾਤਮਾ ਦੇ ਵੱਸ ’ਚ ਹੈ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵਾਪਰੀ ਇਸ ਦਰਦਨਾਕ ਘਟਨਾ ਨੇ ਸਭ ਦੇ ਹਿਰਦਿਆਂ ਨੂੰ ਠੇਸ ਪੁੱਜੀ ਹੈ। ਭਾਈ ਨਿਰਮਲ ਸਾਹਿਬ ਜੀ ਦੇ ਅੰਤਿਮ ਸੰਸਕਾਰ ’ਚ ਵਿਘਨ ਪਾਉਣ ਵਾਲਿਆਂ ਦਾ ਉਨ੍ਹਾਂ ਵਿਰੋਧ ਕੀਤਾ। ਜ਼ੀਰਾ ਨੇ ਕਿਹਾ ਕਿ ਭਾਈ ਜੀ ਦੇ ਸਸਕਾਰ ’ਚ ਵਿਘਨ ਪਾਉਣ ਦੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਨੂੰ ਜੇਕਰ ਆਪ ਇਸ ਬੀਮਾਰੀ ਦਾ ਸ਼ਿਕਾਰ ਹੋਣਾ ਪਿਆ ਤਾਂ ਉਨ੍ਹਾਂ ਦਾ ਸਸਕਾਰ ਕਿਥੇ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖਬਰ - ਭਾਈ ਨਿਰਮਲ ਸਿੰਘ ਖ਼ਾਲਸਾ : ਰਸਭਿੰਨੇ ਕੀਰਤਨੀਏ ਦੀ ਆਵਾਜ਼ ਬਾਕੀ ਹੈ ਆਖ਼ਰ
ਪੜ੍ਹੋ ਇਹ ਵੀ ਖਬਰ - ਸ੍ਰੀ ਹਰਿਮੰਦਰ ਸਾਹਿਬ ਤੇ ਗੁ. ਸ਼ਹੀਦ ਗੰਜ ਵਿਖੇ ਨਤਮਸਤਕ ਹੋਈਆਂ ਇੱਕਾ-ਦੁੱਕਾ ਸੰਗਤਾਂ