'SGPC ਨੇ ਨਹੀਂ ਲਈ ਸਿਕਲੀਗਰ ਸਿੱਖਾਂ ਦੀ ਸਾਰ'

11/03/2019 4:41:45 PM

ਫਤਿਹਗੜ੍ਹ ਸਾਹਿਬ (ਜਗਦੇਵ) - ਸਿਕਲੀਗਰ ਸਿੱਖਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਪੰਥਕ ਲਹਿਰ ਦੇ ਮੁਖੀ ਜਥੇਦਾਰ ਭਾਈ ਰਣਜੀਤ ਸਿੰਘ ਨੂੰ ਇਕ ਮੰਗ ਪੱਤਰ ਦਿੱਤਾ ਗਿਆ। ਮੰਗ-ਪੱਤਰ 'ਚ ਸਿਕਲੀਗਰ ਸਿੱਖਾਂ ਨੇ ਲਿਖ ਕੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦੇ ਨਾਂ 'ਤੇ ਰੱਖੇ ਗਏ ਰਿਜ਼ਰਵ ਬਜਟ 'ਚੋਂ ਕੋਈ ਸਹੂਲਤ ਨਾ ਦਿੱਤੇ ਜਾਣ ਕਾਰਨ ਸਮੁੱਚੇ ਸਿੱਖ ਲੇਕਰ ਭਾਈਚਾਰੇ 'ਚ ਰੋਸ ਪਾਇਆ ਜਾ ਰਿਹਾ ਹੈ।

ਇਸ ਮੌਕੇ ਪੰਥਕ ਲਹਿਰ ਦੇ ਮੁਖੀ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸਿਕਲੀਗਰ ਭਾਈਚਾਰੇ ਦਾ ਗੁਰੂ ਸਾਹਿਬਾਨ ਦੀ ਸੇਵਾ ਕਰਨ 'ਚ ਬਹੁਤ ਵੱਡਾ ਯੋਗਦਾਨ ਰਿਹਾ ਹੈ। ਆਪਣੇ ਆਪ 'ਚ ਸਿੱਖ ਕੌਮ ਦੀ ਸਿਰਮੌਰ ਜਥੇਬੰਦੀ ਕਹਾਉਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਭਾਈਚਾਰੇ ਦੀ ਸਾਰ ਤੱਕ ਨਹੀਂ ਲੈ ਰਹੀ, ਜਿਸ ਕਾਰਨ ਉਹ ਨਿੱਜੀ ਤੌਰ 'ਤੇ ਮਿਲਣ ਪੁੱਜੇ ਹਨ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਆਪਣੀਆਂ ਮੰਗਾਂ ਦੇ ਸਬੰਧ 'ਚ ਇਕ ਮੰਗ-ਪੱਤਰ ਵੀ ਦਿੱਤਾ ਹੈ।  

ਭਾਈ ਰਣਜੀਤ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖਸੀਅਤਾਂ 'ਚ ਪ੍ਰਕਾਸ਼ ਸਿੰਘ ਬਾਦਲ ਨੂੰ ਸਨਮਾਨ ਕਰਨ ਦੇ ਕੀਤੇ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਕਿ ਕਾਂਗਰਸ ਪ੍ਰਕਾਸ਼ ਸਿੰਘ ਬਾਦਲ ਨੂੰ ਸਿੱਧੇ ਤੌਰ 'ਤੇ ਕਲੀਨ ਚਿੱਟ ਦੇਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਥਕ ਲਹਿਰ ਇਕ ਨਿਰੋਲ ਧਾਰਮਿਕ ਲਹਿਰ ਹੈ ਤੇ ਇਸ 'ਚ ਰਾਜਨੀਤੀ ਕਰਨ ਵਾਲੇ ਸ਼ਖ਼ਸੀਅਤ ਨੂੰ ਕੋਈ ਥਾਂ ਨਹੀਂ ਦਿੱਤੀ ਜਾਵੇਗੀ ।ਆਉਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਵਲੋਂ ਕਿਸੇ ਪ੍ਰਕਾਰ ਦੀ ਮਦਦ ਨਹੀਂ ਲਈ ਜਾਵੇਗੀ ਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਆਪਣੇ ਪੱਧਰ ਤੇ ਲੜੀਆਂ ਜਾਣਗੀਆਂ 


rajwinder kaur

Content Editor

Related News