ਅਦਾਲਤ ''ਚ ਪੇਸ਼ ਨਹੀਂ ਹੋਏ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, 17 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ

Tuesday, Mar 24, 2026 - 06:04 PM (IST)

ਅਦਾਲਤ ''ਚ ਪੇਸ਼ ਨਹੀਂ ਹੋਏ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, 17 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ

ਫ਼ਤਿਹਗੜ੍ਹ ਸਾਹਿਬ (ਜਗਦੇਵ): ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅੱਜ ਅਦਾਲਤ ਵਿਚ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ ਫ਼ਤਿਹਗੜ੍ਹ ਸਾਹਿਬ ਦੀ ਅਦਾਲਤ ਵੱਲੋਂ ਮਾਣਹਾਨੀ ਮਾਮਲੇ ਵਿਚ ਸੰਮਨ ਜਾਰੀ ਕੀਤੇ ਗਏ ਸਨ। ਉਨ੍ਹਾਂ ਵੱਲੋਂ ਅੱਜ ਆਪਣੇ ਵਕੀਲ ਰਾਹੀਂ ਅਦਾਲਤ ਨੂੰ ਹੋਰ ਕਾਨੂੰਨੀ ਰਾਹਤ ਲਈ ਹਾਈ ਕੋਰਟ ਜਾਣ ਲਈ ਸਮਾਂ ਦੇਣ ਦੀ ਅਪੀਲ ਕੀਤੀ ਗਈ ਸੀ। ਅਦਾਲਤ ਵੱਲੋਂ ਮਾਮਲੇ ਦੀ ਅਗਲੀ ਸੁਣਵਾਈ 17 ਅਪ੍ਰੈਲ ਨੂੰ ਕੀਤੀ ਜਾਵੇਗੀ। ਇਸ ਲਈ ਭਾਈ ਰਣਜੀਤ ਸਿੰਘ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ। 

ਦਰਅਸਲ, ਸਿੱਖ ਪ੍ਰਚਾਰਕ ਬਾਬਾ ਹਰੀ ਸਿੰਘ ਰੰਧਾਵਾ ਵਾਲਿਆਂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਖ਼ਿਲਾਫ਼ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੀ ਕਥਿਤ ਟਿੱਪਣੀ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਮਾਣਹਾਨੀ ਦਾ ਕੇਸ ਕੀਤਾ ਗਿਆ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 17 ਅਪ੍ਰੈਲ ਨੂੰ ਹੋਵੇਗੀ, ਉੱਥੇ ਹੀ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਵੱਲੋਂ ਮਾਮਲੇ ਵਿਚ ਹਾਈ ਕੋਰਟ ਜਾਣ ਦੀ ਤਿਆਰੀ ਹੈ। 


author

Anmol Tagra

Content Editor

Related News