ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ

Tuesday, Sep 29, 2026 - 05:03 PM (IST)

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ

ਬਰਨਾਲਾ : ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇ 'ਤੇ ਪਿੰਡ ਖੁੱਡੀ ਖੁਰਦ ਨੇੜੇ ਭਾਈ ਰਣਜੀਤ ਸਿੰਘ ਢੱਡਰੀਆਂਵਾਲਾ ਦੇ ਕਾਫਲੇ ਵਿਚ ਸ਼ਾਮਲ ਟੈਂਪੋ ਟ੍ਰੈਵਲਰ ਨਾਲ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਹਾਈਵੇ 'ਤੇ ਸਫਾਈ ਕਰਨ ਵਾਲੇ ਟ੍ਰੈਕਟਰ ਚਾਲਕ ਦੀ ਲਾਪਰਵਾਹੀ ਕਰਕੇ ਇਹ ਹਾਦਸਾ ਵਾਪਰਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਢੱਡਰੀਆਂ ਵਾਲੇ ਆਪਣੇ ਕਾਫਲੇ ਨਾਲ ਬਠਿੰਡਾ ਜਾ ਰਹੇ ਸਨ। 

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ ਸੇਵਾਦਾਰ ਨੂੰ ਮਾਰੀ ਗੋਲ਼ੀ

ਹਾਦਸੇ ਵਿਚ ਗੁਰਦੁਆਰਾ ਪਰਮੇਸ਼ਵਰ ਦੁਆਰ ਦੀ ਟੈਂਪੂ ਟ੍ਰੈਵਲਰ ਗੱਡੀ ਦਾ ਕਾਫੀ ਨੁਕਸਾਨ ਹੋਇਆ ਹੈ ਪਰ ਚੰਗੀ ਗੱਲ ਇਹ ਰਹੀ ਕਿ ਹਾਦਸੇ ਵਿਚ ਰਣਜੀਤ ਸਿੰਘ ਢੱਡਰੀਆਂ ਵਾਲੇ ਅਤੇ ਉਨ੍ਹਾਂ ਦੇ ਸਾਥੀਆਂ ਦਾ ਵਾਲ-ਵਾਲ ਬਚਾਅ ਹੋ ਗਿਆ। ਜਾਣਕਾਰਾਂ ਮੁਤਾਬਕ ਸਫਾਈ ਕਰਨ ਵਾਲੀ ਟ੍ਰੈਕਟਰ-ਟਰਾਲੀ ਸੜਕ ਦੇ ਵਿਚਾਲੇ ਖੜ੍ਹੀ ਸੀ, ਜਿਸ ਕਾਰਣ ਕਾਫਲੇ ਵਾਲੀ ਟੈਂਪ ਟ੍ਰੈਵਲਰ ਉਸ ਨਾਲ ਜਾ ਟਕਰਾਈ। 

ਇਹ ਵੀ ਪੜ੍ਹੋ : ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ ਹੈਰਾਨ ਕਰਨ ਵਾਲੀ ਘਟਨਾ, ਮਾਮਲਾ ਜਾਣ ਉਡਣਗੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News