ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਸੰਮਨ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

Monday, Mar 16, 2026 - 04:44 PM (IST)

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਸੰਮਨ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

ਫ਼ਤਹਿਗੜ੍ਹ ਸਾਹਿਬ (ਵਿਪਨ): ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਇਕ ਮਾਣਹਾਨੀ ਮਾਮਲੇ ਵਿਚ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਹਨ। ਹੁਣ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਹੋ ਕੇ ਜ਼ਮਾਨਤ ਲੈਣੀ ਪਵੇਗੀ। ਇਸ ਮਾਮਲੇ ਦੀ ਅਗਲੀ ਸੁਣਵਾਈ 24 ਮਾਰਚ ਨੂੰ ਹੋਵੇਗੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਸਾਲ 2019 ਵਿਚ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਬਾਰੇ ਕਥਿਤ ਤੌਰ ‘ਤੇ ਅਪਮਾਨਜਨਕ ਸ਼ਬਦ ਬੋਲੇ ਸਨ। ਇਸ ਤੋਂ ਬਾਅਦ ਭਾਈ ਰੰਧਾਵਾ ਵੱਲੋਂ ਹੇਠਲੀ ਅਦਾਲਤ ਵਿਚ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਗਿਆ ਸੀ।

ਉਨ੍ਹਾਂ ਦੱਸਿਆ ਕਿ ਸਾਲ 2021 ਵਿਚ ਇਸ ਮਾਮਲੇ ਸਬੰਧੀ ਫ਼ਤਹਿਗੜ੍ਹ ਸਾਹਿਬ ਦੀ ਸੈਸ਼ਨ ਅਦਾਲਤ ਵਿਚ ਰੀਵੀਜ਼ਨ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਹੁਕਮ ਦਿੱਤਾ ਕਿ ਹੇਠਲੀ ਅਦਾਲਤ ਵਿਚ ਚੱਲ ਰਹੇ ਕੇਸ ਵਿਚ ਸਬੰਧਤ ਧਿਰ ਨੂੰ ਸੰਮਨ ਜਾਰੀ ਕੀਤੇ ਜਾਣ ਅਤੇ ਦੂਜੀ ਧਿਰ ਅਦਾਲਤ ਵਿਚ ਪੇਸ਼ ਹੋ ਕੇ ਜ਼ਮਾਨਤ ਲਵੇ।


author

Anmol Tagra

Content Editor

Related News