ਗੁ: ਸ਼ਹੀਦ ਗੰਜ ਨੇੜੇ ਸ਼ਮਸ਼ਾਨਘਾਟ ’ਚ ਹੋਇਆ ਭਾਈ ਸੁਰਿੰਦਰ ਸਿੰਘ ਜੋਧਪੁਰੀ ਦਾ ਅੰਤਿਮ ਸੰਸਕਾਰ
Monday, Oct 04, 2021 - 06:04 PM (IST)
ਅੰਮ੍ਰਿਤਸਰ (ਅਨਜਾਣ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਜੋਧਪੁਰੀ ਦਾ ਗੁਰਦੁਆਰਾ ਸ਼ਹੀਦ ਗੰਜ ਨਜ਼ਦੀਕ ਸ਼ਮਸ਼ਾਨ ਘਾਟ ਵਿਖੇ ਸਸਕਾਰ ਕਰ ਦਿੱਤਾ ਗਿਆ। ਭਾਈ ਜੋਧਪੁਰੀ ਦੀ ਅੰਤਿਮ ਯਾਤਰਾ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਧਰਮ ਪ੍ਰਚਾਰ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਇਲਾਵਾ ਧਾਰਮਿਕ ਸਭਾ ਸੁਸਾਇਟੀਆਂ ਦੇ ਮੈਂਬਰ ਵੀ ਸ਼ਾਮਲ ਹੋਏ। ਭਾਈ ਜੋਧਪੁਰੀ 60 ਸਾਲਾਂ ਦੇ ਸਨ ਤੇ ਕੁਝ ਸਮੇਂ ਤੋਂ ਛਾਤੀ ਤੇ ਗਲੇ ਦੇ ਰੋਗ ਤੋਂ ਪੀੜ੍ਹਤ ਸਨ। ਸ੍ਰੀ ਜਪੁਜੀ ਸਾਹਿਬ ਜੀ ਦੀ ਪਾਵਨ ਬਾਣੀ ਦੇ ਪਾਠ ਕਰਨ ਅਤੇ ਉਨ੍ਹਾਂ ਦੀ ਵਿੱਛੜੀ ਰੂਹ ਲਈ ਆਤਮਿਕ ਸ਼ਾਂਤੀ ਦੀ ਅਰਦਾਸ ਉਪਰੰਤ ਉਨ੍ਹਾਂ ਦੀ ਚਿਖਾ ਨੂੰ ਅਗਨ ਭੇਂਟ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਵੱਡੀ ਖ਼ਬਰ : 2 ਪੁੱਤਰਾਂ ਸਣੇ ਗੁਰਸਿੱਖ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ, ਲਾਸ਼ਾਂ ਬਰਾਮਦ
ਸ਼੍ਰੋਮਣੀ ਕਮੇਟੀ ਦੇ ਐਡੀ: ਸਕੱਤਰ ਸੁਖਦੇਵ ਸਿੰਘ ਭੂਰਾ ਕੋਨ੍ਹਾ ਵੱਲੋਂ ਸਿਰੋਪਾਓ ਅਤੇ ਲੋਈ ਅਰਪਣ ਕੀਤੀ ਗਈ। ਭਾਈ ਜੋਧਪੁਰੀ ਇਕ ਸੁਰੀਲੀ ਆਵਾਜ਼, ਗੁਰਬਾਣੀ ਦੇ ਗਿਆਤਾ ਤੇ ਗੁਰੁ ਪਿਆਰ ਨਾਲ ਭਿੱਜੀ ਰੂਹ ਦੇ ਮਾਲਿਕ ਸਨ। ਜੂਨ 1984 ਸਮੇਂ ਉਹ ਫੌਜ ਦੀ ਹਿਰਾਸਤ ਵਿੱਚ ਵੀ ਰਹੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਭਾਈ ਜੋਧਪੁਰੀ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਭਾਈ ਸਾਹਿਬ ਦੇ ਚਲੇ ਜਾਣ ਨਾਲ ਕੌਮ ਤੋਂ ਇੱਕ ਅਣਮੋਲ ਹੀਰਾ ਖੁੱਸ ਗਿਆ ਹੈ, ਜਿਸਦੀ ਕਮੀ ਕਦੇ ਪੂਰੀ ਨਹੀਂ ਹੋ ਸਕਦੀ।
ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ