ਬਰਸਾਤ ਦੇ ਚੱਲਦਿਆਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਸਬੰਧੀ ਅਲਰਟ ਜਾਰੀ

Thursday, Jul 23, 2020 - 04:26 PM (IST)

ਬਰਸਾਤ ਦੇ ਚੱਲਦਿਆਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਸਬੰਧੀ ਅਲਰਟ ਜਾਰੀ

ਲੁਧਿਆਣਾ (ਨਰਿੰਦਰ) : ਬੀਤੇ ਵਰ੍ਹੇ ਲੁਧਿਆਣਾ ਦੇ ਨਾਲ ਲੱਗਦੇ ਸਤਲੁਜ ਦਰਿਆ 'ਚੋਂ ਹੜ੍ਹ ਆਉਣ ਕਰਕੇ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਸੀ ਪਰ ਇਸ ਵਾਰ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਇਸ 'ਤੇ ਨਜ਼ਰ ਰੱਖੀ ਜਾ ਰਹੀ ਹੈ, ਹਾਲਾਂਕਿ ਭਾਖੜਾ ਡੈਮ ਮੈਨੇਜਮੈਂਟ ਵੱਲੋਂ ਪਹਿਲਾਂ ਹੀ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਅਲਰਟ ਵੀ ਜਾਰੀ ਹੈ ਕਿ ਕਿਸੇ ਵੇਲੇ ਵੀ ਪਾਣੀ ਛੱਡਿਆ ਜਾ ਸਕਦਾ ਹੈ, ਜਿਸ ਨੂੰ ਲੈ ਕੇ ਲਈ ਨਹਿਰੀ ਮਹਿਕਮੇ ਅਤੇ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਕੀਤੀ ਦਿਨਕਰ ਗੁਪਤਾ ਦੀ ਨਿਯੁਕਤੀ : UPSC

ਇਸ ਸਬੰਧੀ ਗੋਤਾਖੋਰਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਵਿਸ਼ੇਸ਼ ਤੌਰ 'ਤੇ ਡਿਊਟੀਆਂ ਲੱਗੀਆਂ ਹੋਈਆਂ ਹਨ ਅਤੇ ਉਹ ਸਮੇਂ-ਸਮੇਂ 'ਤੇ ਪਾਣੀ ਦਾ ਪੱਧਰ ਦੇਖਦੇ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਰਾਤ ਨੂੰ ਵੀ ਚੌਂਕੀਦਾਰ ਲਾਏ ਗਏ ਹਨ, ਜਿਹੜੇ ਕਿ ਪ੍ਰਸ਼ਾਸਨ ਨੂੰ ਸਤਲੁਜ ਦਰਿਆ ਦੇ ਪੱਧਰ ਬਾਰੇ ਜਾਣਕਾਰੀ ਮੁਹੱਈਆ ਕਰਵਾਉਂਦੇ ਹਨ।

ਇਹ ਵੀ ਪੜ੍ਹੋ : ਖੇਤੀ ਆਰਡੀਨੈਂਸਾਂ ਦੇ ਮੁੱਦੇ 'ਤੇ ਸੁਖਬੀਰ ਨੇ ਕੈਪਟਨ ਨੂੰ ਘੇਰਿਆ, ਖੂਬ ਲਾਏ ਰਗੜੇ

ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਐਨ. ਡੀ. ਆਰ. ਐਫ. ਦੀਆਂ ਟੀਮਾਂ ਵੀ ਵਿਸ਼ੇਸ਼ ਤੌਰ 'ਤੇ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਹਰ ਤਰ੍ਹਾਂ ਦੇ ਹਾਲਾਤਾਂ ਨਾਲ ਨਜਿੱਠਿਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਦੇ 'ਮੁੱਖ ਮੰਤਰੀ ਰਾਹਤ ਫੰਡ' 'ਤੇ ਵੱਡਾ ਖੁਲਾਸਾ, ਜਾਣੋ ਕਿੰਨੇ ਕਰੋੜ ਆਏ ਤੇ ਕਿੰਨੇ ਖ਼ਰਚੇ
 


author

Babita

Content Editor

Related News