ਮਾਪਿਆਂ ਦੇ ਇਕਲੌਤੇ ਪੁੱਤ ਵਲੋਂ ਭਾਖੜਾ ''ਚ ਛਾਲ ਮਾਰ ਕੇ ਖ਼ੁਦਕੁਸ਼ੀ

Tuesday, Nov 03, 2020 - 11:49 AM (IST)

ਮਾਪਿਆਂ ਦੇ ਇਕਲੌਤੇ ਪੁੱਤ ਵਲੋਂ ਭਾਖੜਾ ''ਚ ਛਾਲ ਮਾਰ ਕੇ ਖ਼ੁਦਕੁਸ਼ੀ

ਪਾਤੜਾਂ (ਚੋਪੜਾ) : ਇਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਡਰੋਲੀ ਦੇ ਇਕ ਨੌਜਵਾਨ ਵੱਲੋਂ ਭਾਖੜਾ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਉਮਰ 25 ਸਾਲ ਇਕ ਹਫ਼ਤਾ ਪਹਿਲਾਂ ਘਰੋਂ ਬਿਨਾਂ ਦੱਸੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਚਲਾ ਗਿਆ ਸੀ, ਜੋ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦੀ ਪਰਿਵਾਰਕ ਵੱਲੋਂ ਪੁਲਸ ਨੂੰ ਸੂਚਨਾ ਦੇਣ ਤੋਂ ਇਲਾਵਾ ਦਿਨ-ਰਾਤ ਭਾਲ ਕੀਤੀ ਗਈ।

ਇਹ ਵੀ ਪੜ੍ਹੋ :  ਲੁਧਿਆਣਾ ਦੇ ਪੁਲਸ ਕਮਿਸ਼ਨਰ ਨੇ ਫੇਸਬੁੱਕ 'ਤੇ ਦਿੱਤੀ ਖੁੱਲ੍ਹੀ ਚਿਤਾਵਨੀ, ਜਾਣੋ ਕੀ ਹੈ ਪੂਰਾ ਮਾਮਲਾ

ਸੰਦੀਪ ਸਿੰਘ ਦੀ ਦੇਹ ਹਰਿਆਣਾ ਰਾਜ ਦੇ ਭੂਨਾ ਨੇੜਿਓਂ ਭਾਖੜਾ ਨਹਿਰ 'ਚੋਂ ਮਿਲ ਗਈ ਹੈ, ਜਿਸ ਦਾ ਪੁਲਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ। ਪਰਿਵਾਰ ਵੱਲੋਂ ਮ੍ਰਿਤਕ ਨੌਜਵਾਨ ਦਾ ਸਸਕਾਰ ਪਿੰਡ ਡਰੋਲੀ ਵਿਖੇ ਗਮਗੀਨ ਮਾਹੌਲ 'ਚ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ :  ਨਗਰ ਕੀਰਤਨ 'ਚ ਕੁੜੀਆਂ ਛੇੜਨ ਦਾ ਵਿਰੋਧ ਕਰਨਾ ਪਿਆ ਮਹਿੰਗਾ, 2 ਨੌਜਵਾਨ ਚਾਕੂਆਂ ਨਾਲ ਵਿੰਨ੍ਹੇ


author

Gurminder Singh

Content Editor

Related News