ਭਾਖੜਾ ਨਹਿਰ ''ਚ ਨੌਜਵਾਨ ਨੇ ਮਾਰੀ ਛਾਲ, ਬਚਾਉਣ ਆਇਆ ਭਰਾ ਵੀ ਰੁੜਿਆ

Friday, Nov 20, 2020 - 06:07 PM (IST)

ਭਾਖੜਾ ਨਹਿਰ ''ਚ ਨੌਜਵਾਨ ਨੇ ਮਾਰੀ ਛਾਲ, ਬਚਾਉਣ ਆਇਆ ਭਰਾ ਵੀ ਰੁੜਿਆ

ਫਤਿਹਗੜ੍ਹ ਸਾਹਿਬ (ਜਗਦੇਵ) : ਮੰਡੀ ਗੋਬਿੰਦਗੜ੍ਹ ਦੇ ਨਸਰਾਲੀ ਨਿਵਾਸੀ ਨੌਜਵਾਨ ਵਲੋਂ ਪਿੰਡ ਜੰਡਾਲੀ ਪੁੱਲ 'ਤੇ ਸਰਹਿੰਦ ਭਾਖੜਾ ਨਹਿਰ 'ਚ ਛਾਲ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਜਿਵੇਂ ਹੀ ਉਕਤ ਨੌਜਵਾਨ ਵਲੋਂ ਨਹਿਰ ਵਿਚ ਛਾਲ ਮਾਰੀ ਗਈ ਤਾਂ ਇਸ ਦੌਰਾਨ ਉਸ ਨੂੰ ਬਚਾਉਣ ਲਈ ਉਕਤ ਦੇ ਚਚੇਰਾ ਭਰਾ ਨੇ ਵੀ ਨਹਿਰ ਵਿਚ ਛਾਲ ਮਾਰ ਦਿੱਤੀ। 

ਇਹ ਵੀ ਪੜ੍ਹੋਦੁਖ਼ਦ ਖ਼ਬਰ: ਮਰੀਜ਼ ਨੂੰ ਹਸਪਤਾਲ ਤੋਂ ਛੁੱਟੀ ਦਿਵਾ ਕੇ ਘਰ ਜਾ ਰਹੇ ਤਿੰਨ ਵਿਅਕਤੀਆਂ ਦੀ ਦਰਦਨਾਕ ਹਾਦਸੇ 'ਚ ਮੌਤ

ਇਸ ਦੀ ਸਬੰਧੀ ਜਦੋਂ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਇਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਗੋਤਾਖੋਰ ਵੀ ਮੌਕੇ 'ਤੇ ਪਹੁੰਚ ਗਏ ਅਤੇ ਦੋਵਾਂ ਨੌਜਵਾਨਾਂ ਦੀ ਨਹਿਰ ਵਿਚ ਭਾਲ ਜਾਰੀ ਹੈ। ਖ਼ਬਰ ਲਿਖੇ ਜਾਣ ਤਕ ਦੋਵਾਂ ਨੌਜਵਾਨਾਂ ਦਾ ਕੁਝ ਪਤਾ ਨਹੀਂ ਸੀ ਲੱਗ ਸਕਿਆ। ਫਿਲਹਾਲ ਇਹ ਵੀ ਪਤਾ ਨਹੀਂ ਲੱਗ ਸਕਿਆ ਹੈ ਕਿ ਨੌਜਵਾਨ ਵਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਹੈ।

ਇਹ ਵੀ ਪੜ੍ਹੋਮਾਮਲਾ ਕਾਰ 'ਚ ਸੜੇ 5 ਮਿੱਤਰਾਂ ਦਾ,'ਥੋੜ੍ਹੀ ਦੇਰ ਹੋਰ ਠਹਿਰ ਜਾ' ਗਾਣਾ ਸੁਣਦਿਆਂ ਦੀ ਵੀਡੀਓ ਵਾਇਰਲ


author

Shyna

Content Editor

Related News