ਪੰਜਾਬ ਤੋਂ ਵੱਡੀ ਖ਼ਬਰ: ਭਾਖੜਾ ਡੈਮ ਨੇ 7 ਫੁੱਟ ਖੋਲ੍ਹੇ ਫਲੱਡ ਗੇਟ, ਸਤਲੁਜ ਕੰਢੇ ਵਸੇ ਸੈਂਕੜੇ ਪਿੰਡ ਡੁੱਬੇ
Wednesday, Sep 03, 2025 - 07:41 AM (IST)

ਚੰਡੀਗੜ੍ਹ/ਨੰਗਲ (ਵਿਨੈ, ਸੈਣੀ) - ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਬਹੁਤ ਸਾਰੀਆਂ ਥਾਵਾਂ ਅਤੇ ਪਿੰਡਾਂ ਵਿਚ ਹੜ੍ਹ ਆਏ ਹੋਏ ਹਨ। ਇਸ ਦੇ ਨਾਲ ਹੀ ਪੌਂਗ ਡੈਮ ਅਤੇ ਰਣਜੀਤ ਸਾਗਰ ਡੈਮ ਦੇ ਨਾਲ-ਨਾਲ ਭਾਖੜਾ ਡੈਮ ਨੇ ਪੰਜਾਬ ਸਰਕਾਰ ਅਤੇ ਬੀ. ਬੀ. ਐੱਮ. ਬੀ. ਦੀ ਚਿੰਤਾ ਵਧਾ ਦਿੱਤੀ ਹੈ। ਪਹਿਲਾਂ ਤੋਂ ਹੀ ਖ਼ਤਰੇ ਦੇ ਨਿਸ਼ਾਨ ਨੇੜੇ ਪਹੁੰਚੇ ਸਤਲੁਜ ਵਿਚ ਹੋਰ ਵਾਧੂ ਪਾਣੀ ਝੱਲਣ ਦੀ ਸਮਰੱਥਾ ਨਹੀਂ ਹੈ ਪਰ ਮੰਗਲਵਾਰ ਸ਼ਾਮ ਨੂੰ ਭਾਖੜਾ ਡੈਮ ਦਾ ਪਾਣੀ ਦਾ ਪੱਧਰ 1677.29 ਫੁੱਟ ਦਰਜ ਕੀਤਾ ਗਿਆ, ਜਿਸ ਕਾਰਨ ਭਾਖੜਾ ਡੈਮ ਦੇ ਫਲੱਡ ਗੇਟ 5 ਤੋਂ 7 ਫੁੱਟ ਖੋਲ੍ਹ ਦਿੱਤੇ ਗਏ।
ਇਹ ਵੀ ਪੜ੍ਹੋ : 4 ਸਤੰਬਰ ਨੂੰ ਬੰਦ ਦਾ ਐਲਾਨ!
ਦੱਸ ਦੇਈਏ ਕਿ ਬੀ. ਬੀ. ਐੱਮ. ਬੀ. ਦੇ ਅਨੁਸਾਰ ਭਾਖੜਾ ਡੈਮ ਦੀ ਪਾਣੀ ਦੀ ਸਮਰੱਥਾ 1680 ਫੁੱਟ ਤੱਕ ਹੈ ਅਤੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 2.71 ਫੁੱਟ ਦੂਰ ਹੈ। ਸਤਲੁਜ ਦਰਿਆ ਵਿਚ ਵਾਧੂ ਪਾਣੀ ਛੱਡਣ ਕਾਰਨ ਸਤਲੁਜ ਦਰਿਆ ਕੰਢੇ ਵਸੇ ਸੈਂਕੜੇ ਪਿੰਡਾਂ ਵਿਚ ਪਾਣੀ ਦਾਖਲ ਹੋ ਗਿਆ ਹੈ। ਝੀਲ ਵਿਚ ਆਉਣ ਵਾਲਾ ਪਾਣੀ ਅਗਲੇ 24 ਘੰਟਿਆਂ ਵਿਚ ਘੱਟ ਨਾ ਹੋਇਆ ਤਾਂ ਭਾਖੜਾ ਡੈਮ ਦੇ ਵਾਧੂ ਫਲੱਡ ਗੇਟਾਂ ਤੋਂ ਵੱਡੀ ਮਾਤਰਾ ਵਿਚ ਪਾਣੀ ਛੱਡਿਆ ਜਾਵੇਗਾ, ਜੋ ਪੰਜਾਬ ਦੇ ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ ਵਿਚ ਤਬਾਹੀ ਮਚਾਏਗਾ।
ਇਹ ਵੀ ਪੜ੍ਹੋ : ਭਾਰੀ ਮੀਂਹ ਵਿਚਾਲੇ ਮਿਲਣ ਲੱਗਾ Work From Home! ਕੰਪਨੀਆਂ ਨੇ ਲੈ ਲਿਆ ਵੱਡਾ ਫ਼ੈਸਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।