ਪੰਜਾਬ 'ਚ ਬਣੇ ਤਣਾਅ ਦਰਮਿਆਨ ਭਾਖੜਾ ਡੈਮ ਤੋਂ ਵੱਡੀ ਖ਼ਬਰ, ਪੈ ਗਈਆਂ ਭਾਜੜਾਂ
Thursday, May 08, 2025 - 10:54 AM (IST)

ਚੰਡੀਗੜ੍ਹ : ਪੰਜਾਬ ਹਰਿਆਣਾ ਵਿਚਾਲੇ ਬੀ. ਬੀ. ਐੱਮ. ਬੀ. ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਨੰਗਲ ਡੈਮ ਤੋਂ ਜ਼ਬਰਦਸਤੀ ਪਾਣੀ ਛੱਡਣ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਮੁਤਾਬਕ ਕੱਲ੍ਹ ਰਾਤ ਬੀ. ਬੀ. ਐੱਮ. ਬੀ. ਅਧਿਕਾਰੀ ਨੇ ਨੰਗਲ ਡੈਮ ਤੋਂ ਜ਼ਬਰਦਸਤੀ ਪਾਣੀ ਛੱਡਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮੌਕੇ 'ਤੇ ਮੌਜੂਦ ਪੰਜਾਬ ਪੁਲਸ ਨੇ ਉਕਤ ਅਧਿਕਾਰੀ ਨੂੰ ਹਿਰਾਸਤ ਵਿਚ ਲੈ ਲਿਆ। ਇਹ ਵੀ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਕੁਝ ਹੀ ਦੇਰ ਵਿਚ ਨੰਗਲ ਡੈਮ ਪਹੁੰਚ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ
ਹਾਈਕੋਰਟ ਨੇ ਸੁਣਾਇਆ ਸੀ ਫ਼ੈਸਲਾ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਦਾਇਰ ਪਟੀਸ਼ਨ ਦਾ ਨਿਬੇੜਾ ਕਰਦਿਆਂ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਸਨ ਕਿ ਪੰਜਾਬ ਪੁਲਸ ਭਾਖੜਾ ਨੰਗਲ ਡੈਮ ਅਤੇ ਲੋਹੰਦ ਖੱਡ ਦੇ ਅਪਰੇਸ਼ਨ ਅਤੇ ਰੈਗੂਲੇਸ਼ਨ ਵਿਚ ਕੋਈ ਦਖਲਅੰਦਾਜ਼ੀ ਨਾ ਕਰੇ। ਪੰਜਾਬ ਪੁਲਸ ਨੂੰ ਡੈਮਾਂ ਦੀ ਸੁਰੱਖਿਆ ਕਰਨ ਦੀ ਖੁੱਲ੍ਹ ਦਿੱਤੀ ਗਈ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਹ ਵੀ ਹੁਕਮ ਦਿੱਤੇ ਕਿ ਉਹ ਦੋ ਮਈ ਨੂੰ ਕੇਂਦਰੀ ਗ੍ਰਹਿ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੇ ਫ਼ੈਸਲੇ ਦੀ ਪਾਲਣਾ ਕਰੇ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਅਗਰ ਪੰਜਾਬ ਸਰਕਾਰ ਨੂੰ ਕੇਂਦਰ ਦੇ ਕਿਸੇ ਫੈਸਲੇ ਪ੍ਰਤੀ ਇਤਰਾਜ਼ ਹੈ ਤਾਂ ਉਹ ਬੀਬੀਐਮਬੀ ਦੇ ਚੇਅਰਮੈਨ ਰਾਹੀਂ ਕੇਂਦਰ ਸਰਕਾਰ ਤੱਕ ਇਤਰਾਜ਼ ਪੁੱਜਦਾ ਕਰ ਸਕਦੀ ਹੈ। ਅਦਾਲਤ ਨੇ ਕੇਂਦਰ ਨੂੰ ਵੀ ਆਦੇਸ਼ ਦਿੱਤੇ ਹਨ ਕਿ ਅਜਿਹਾ ਇਤਰਾਜ਼ ਆਉਣ ਦੀ ਸੂਰਤ ਵਿਚ ਇਸਦਾ ਨਿਤਾਰਾ ਤੁਰੰਤ ਕੀਤਾ ਜਾਵੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਇਸ ਤਾਰੀਖ਼ ਤੱਕ ਅੰਮ੍ਰਿਤਸਰ ਏਅਰਪੋਰਟ ਕੀਤਾ ਗਿਆ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e