ਤੇਜ਼ੀ ਨਾਲ ਵੱਧ ਰਿਹਾ ਭਾਖੜਾ ਡੈਮ ਦਾ ਪਾਣੀ, ਖ਼ਤਰੇ ਦੇ ਨਿਸ਼ਾਨ ਤੋਂ ਕਰੀਬ 3 ਫੁੱਟ ਦੂਰ

Tuesday, Aug 15, 2023 - 11:41 AM (IST)

ਨੰਗਲ : ਹਿਮਾਚਲ ਪ੍ਰਦੇਸ਼ ਦੇ ਉੱਪਰੀ ਇਲਾਕਿਆਂ 'ਚ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਭਾਖੜਾ ਬੰਨ੍ਹ 'ਚ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ, ਜੋ ਕਿ ਖ਼ਤਰੇ ਦੇ ਨਿਸ਼ਾਨ ਤੋਂ ਕਰੀਬ 3 ਫੁੱਟ ਦੂਰ ਹੈ। ਅੱਜ ਬੀ. ਬੀ. ਐੱਮ. ਬੀ. ਪ੍ਰਬੰਧਨ ਵੱਲੋਂ ਭਾਖੜਾ ਬੰਨ੍ਹ ਦੇ ਫਲੱਡ ਗੇਟ 2 ਫੁੱਟ ਤੋਂ ਵਧਾ ਕੇ 4 ਫੁੱਟ ਤੱਕ ਖੋਲ੍ਹ ਦਿੱਤੇ ਗਏ ਅਤੇ ਭਾਖੜਾ ਬੰਨ੍ਹ ਤੋਂ ਨੰਗਲ ਬੰਨ੍ਹ ਲਈ ਜ਼ਿਆਦਾ ਪਾਣੀ ਛੱਡਣਾ ਵੀ ਸ਼ੁਰੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਪਟਿਆਲਾ 'ਚ CM ਮਾਨ ਨੇ ਲਹਿਰਾਇਆ ਕੌਮੀ ਝੰਡਾ, ਪੰਜਾਬੀਆਂ ਲਈ ਕੀਤੇ ਵੱਡੇ ਐਲਾਨ (ਵੀਡੀਓ)

ਸੋਮਵਾਰ ਸ਼ਾਮ 6 ਵਜੇ ਤੱਕ ਭਾਖੜਾ ਬੰਨ੍ਹ ਦੇ ਪਾਣੀ ਦਾ ਪੱਧਰ 1676.37 ਫੁੱਟ ਦਰਜ ਕੀਤਾ ਗਿਆ, ਜੋ ਕਿ ਪਿਛਲੇ ਦਿਨ ਦੇ ਮੁਕਾਬਲੇ ਕਰੀਬ 3 ਫੁੱਟ ਤੋਂ ਜ਼ਿਆਦਾ ਹੈ। ਭਾਖੜਾ ਬੰਨ੍ਹ ਤੋਂ ਨੰਗਲ ਡੈਮ ਝੀਲ ਲਈ ਦੇਰ ਸ਼ਾਮ ਕਰੀਹ 56800 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਦੀਆਂ ਪੰਚਾਇਤਾਂ ਲਈ ਵੱਡੀ ਖ਼ੁਸ਼ਖ਼ਬਰੀ, CM ਮਾਨ ਨੇ ਖ਼ੁਦ ਕੀਤਾ ਐਲਾਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Babita

Content Editor

Related News