ਭਾਕਿਯੂ ਲੱਖੋਵਾਲ ਨੇ ਸੁਪਰੀਮ ਕੋਰਟ ’ਚ ਦਾਇਰ ਕੀਤੀ ਪਟੀਸ਼ਨ ਲਈ ਵਾਪਸ
Thursday, Oct 08, 2020 - 10:11 PM (IST)
ਲੁਧਿਆਣਾ, (ਸਲੂਜਾ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਤਿੰਨੋਂ ਕਾਨੂੰਨਾਂ ਨੂੰ ਰੁਕਵਾਉਣ ਸਬੰਧੀ ਸੁਪਰੀਮ ਕੋਰਟ ’ਚ ਦਾਇਰ ਕੀਤੀ ਪਟੀਸ਼ਨ ਨੂੰ ਵਾਪਸ ਲੈ ਲਿਆ ਹੈ।
ਲੱਖੋਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਸੋਚਿਆ ਸੀ ਕਿ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਉਹ ਇਨ੍ਹਾਂ ਕਾਨੂੰਨਾਂ ਨੂੰ ਰੋਕਣ ’ਚ ਸਫਲ ਹੋ ਜਾਣਗੇ ਪਰ ਕਿਸਾਨ ਜਥੇਬੰਦੀਆਂ ਅਤੇ ਕਿਸਾਨ ਭਾਈਚਾਰੇ ਨੂੰ ਉਨ੍ਹਾਂ ਦਾ ਅਦਾਲਤ ’ਚ ਜਾਣਾ ਚੰਗਾ ਨਹੀਂ ਲੱਗਾ। ਇਸ ਲਈ ਉਹ ਕਿਸਾਨ ਯੂਨੀਅਨ ਅਤੇ ਕਿਸਾਨ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਮਹਿਸੂਸ ਕਰਦੇ ਹੋਏ ਆਪਣੀ ਗਲਤੀ ਮੰਨਦੇ ਹਨ। ਹਰਿੰਦਰ ਸਿੰਘ ਲੱਖੋਵਾਲ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਸੁਪਰੀਮ ਕੋਰਟ ’ਚ ਦਾਇਰ ਕੀਤੀ ਪਟੀਸ਼ਨ ਨੂੰ ਵਾਪਸ ਲੈ ਲਿਆ ਹੈ। ਉਨ੍ਹਾਂ ਨੇ ਯੂਨੀਅਨ ਦੇ ਜਨਰਲ ਸਕੱਤਰ ਅਹੁਦੇ ਅਤੇ ਗੁਰਵਿੰਦਰ ਸਿੰਘ ਕੂਮ ਕਲਾਂ ਨੇ ਪ੍ਰੈੱਸ ਸਕੱਤਰ ਪੰਜਾਬ ਅਹੁਦੇ ਤੋਂ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਅਸਤੀਫਾ ਦੇ ਦਿੱਤਾ ਹੈ।