ਜ਼ੀਰਾ ਵਿਖੇ ਹੋਈ ਭਾਕਿਯੂ ਕ੍ਰਾਂਤੀਕਾਰੀ ਦੀ ਮੀਟਿੰਗ
Friday, Feb 16, 2018 - 02:30 PM (IST)

ਜ਼ੀਰਾ (ਅਕਾਲੀਆਵਾਲਾ) – ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ 'ਚ ਜਰਨਲ ਸਕੱਤਰ ਬਲਦੇਵ ਸਿੰਘ ਜ਼ੀਰਾ, ਗੁਰਮੁਖ ਸਿੰਘ ਸੇਲਬਰਾ, ਸੂਬਾ ਕਮੇਟੀ ਮੈਬਰ ਅਵਤਾਰ ਸਿੰਘ ਫੇਰੋਕੇ, ਸੁਖਬੀਰ ਸਿੰਘ ਬੱਲ ਆਦਿ ਤੋਂ ਇਲਾਵਾ ਹੋਰ ਮੈਂਬਰ ਹਾਜ਼ਰ ਹੋਏ। ਇਸ ਮੀਟਿੰਗ ਦੌਰਾਨ 17 ਨੂੰ ਜਲੰਧਰ ਵਿਖੇ ਕੀਤੀ ਜਾਣੀ ਰੈਲੀ ਸਬੰਧੀ ਵਿਚਾਰ ਵਟਾਦਰਾਂ ਕੀਤਾ ਗਿਆ। ਇਸ ਮੌਕੇ ਆਗੂਆ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਾਰਚ ਮਹੀਨੇ 'ਚ ਪਿੰਡ ਪਿੰਡ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਨੌਜਵਾਨਾਂ ਸ਼ਹੀਦਾ ਦੀ ਵਿਚਾਰ ਧਾਰਾ ਨਾਲ ਜੋੜਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਰਜ਼ੇ 'ਚ ਜਕੜੇ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ, ਸਰਕਾਰ ਕਿਸਾਨਾਂ ਨੂੰ ਡੰਡੇ ਦੇ ਜ਼ੋਰ 'ਤੇ ਦਬਾਅ ਰਹੀ ਹੈ, ਜੋ ਕਦੇ ਸਹਿਣ ਨਹੀਂ ਕੀਤਾ ਜਾਵੇਗਾ।