ਲੁਧਿਆਣਾ ਪੁਲਸ ਨੇ ਭਾਨਾ ਸਿੱਧੂ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

Sunday, Jan 21, 2024 - 06:04 AM (IST)

ਲੁਧਿਆਣਾ ਪੁਲਸ ਨੇ ਭਾਨਾ ਸਿੱਧੂ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਲੁਧਿਆਣਾ (ਬੇਰੀ): ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਨੇ ਇਕ ਮਹਿਲਾ ਟਰੈਵਲ ਏਜੰਟ ਨੂੰ ਬਲੈਕਮੇਲ ਕਰਨ ਦੇ ਦੋਸ਼ ’ਚ ਸੋਸ਼ਲ ਮੀਡੀਆ ਬਲਾਗਰ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਕਾਕਾ ਸਿੰਘ ਸਿੱਧੂ ਉਰਫ ਭਾਨਾ ਸਿੱਧੂ ਹੈ। ਜੋ ਕਿ ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਹੈ। ਪੁਲਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਇਹ ਮਾਮਲਾ ਚੰਡੀਗੜ੍ਹ ਰੋਡ ਦੀ ਰਹਿਣ ਵਾਲੀ ਇੰਦਰਜੀਤ ਕੌਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - CM ਮਾਨ ਤੇ ਕੇਜਰੀਵਾਲ ਨੇ ਦਿੱਲੀ 'ਚ ਕੀਤੀ ਅਹਿਮ ਮੀਟਿੰਗ, ਪੰਜਾਬ ਲਈ ਉਮੀਦਵਾਰਾਂ ਬਾਰੇ ਕੀਤੀ ਚਰਚਾ

ਇੰਦਰਜੀਤ ਕੌਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦਾ ਮਾਡਲ ਟਾਊਨ ਵਿਚ ਇਮੀਗ੍ਰੇਸ਼ਨ ਦਫ਼ਤਰ ਹੈ। ਉਹ ਲੋਕਾਂ ਨੂੰ ਵਿਦੇਸ਼ ਭੇਜਦੀ ਹੈ। ਜੇਕਰ ਕਿਸੇ ਦਾ ਵੀਜ਼ਾ ਕਿਸੇ ਕਾਰਨ ਰਿਫਿਊਜ਼ ਹੋ ਜਾਂਦਾ ਹੈ ਤਾਂ ਉਹ ਉਸ ਨੂੰ ਪੈਸੇ ਵਾਪਸ ਕਰ ਦਿੰਦੀ ਹੈ। ਉਸ ਦਾ ਕੁਝ ਲੋਕਾਂ ਨਾਲ ਲੈਣ-ਦੇਣ ਹੈ। ਇਸ ਦੇ ਲਈ ਸੋਸ਼ਲ ਮੀਡੀਆ 'ਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਵਾਲਾ ਭਾਨਾ ਸਿੱਧੂ ਅਕਸਰ ਉਸ ਨੂੰ ਫੋਨ ਕਰਦਾ ਹੈ ਅਤੇ ਟਰੈਵਲ ਏਜੰਟਾਂ ਨੂੰ ਧਮਕੀਆਂ ਦਿੰਦਾ ਹੈ ਕਿ ਜੇਕਰ ਉਨ੍ਹਾਂ ਨੇ ਪੈਸੇ ਵਾਪਸ ਨਾ ਕੀਤੇ ਤਾਂ ਉਹ ਉਸ ਦੇ ਘਰ ਦੇ ਬਾਹਰ ਧਰਨਾ ਦੇਣਗੇ। ਉਸ ਨੂੰ ਕੁਝ ਮਹੀਨੇ ਪਹਿਲਾਂ ਫੋਨ ਵੀ ਆਇਆ ਸੀ, ਜਿਸ ਵਿਚ ਧਰਨਾ ਲਾਉਣ ਲਈ ਕਿਹਾ ਸੀ ਅਤੇ ਫਿਰ ਮੋਬਾਇਲ ’ਤੇ ਦਸ ਹਜ਼ਾਰ ਰੁਪਏ ਭੇਜਣ ਲਈ ਕਿਹਾ ਸੀ, ਜਿਸ ਸਬੰਧੀ ਮੁਲਜ਼ਮਾਂ ਨੇ ਕਿਸਾਨ ਯੂਨੀਅਨ ਦੇ ਨਾਲ ਉਸ ਦੇ ਘਰ ਦੇ ਬਾਹਰ ਧਰਨਾ ਦਿੱਤਾ ਸੀ। ਜਿਸ ਨੂੰ ਉਸ ਨੇ ਮੌਕੇ 'ਤੇ ਪੁਲਸ ਬੁਲਾ ਕੇ ਧਰਨਾ ਸਮਾਪਤ ਕਰਵਾਇਆ।

ਇਸੇ ਤਰ੍ਹਾਂ ਮੁਲਜ਼ਮ ਨੇ ਉਸ ਨੂੰ ਦੁਬਾਰਾ ਫ਼ੋਨ ਕਰ ਕੇ ਕਿਹਾ ਕਿ ਉਸ ਕੋਲ ਕੁਝ ਲੋਕ ਆਏ ਹਨ, ਜਿਨ੍ਹਾਂ ਨੂੰ ਉਸ ਨੇ ਪੈਸੇ ਦੇਣੇ ਸਨ। ਜੇਕਰ ਉਸ ਨੇ ਪੈਸੇ ਨਾ ਦਿੱਤੇ ਤਾਂ ਉਸ ਦੇ ਸਹੁਰੇ ਘਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਸ ਨੂੰ ਸ਼ਿਕਾਇਤ ਕਰਨ ਦੀ ਧਮਕੀ ਵੀ ਦਿੱਤੀ। ਉਸ ਨੂੰ ਕੁਝ ਨਹੀਂ ਹੋਵੇਗਾ, ਉਹ ਪੁਲਸ ਤੋਂ ਨਹੀਂ ਡਰਦਾ। ਔਰਤ ਨੇ ਪੁਲਸ ਨੂੰ ਦੱਸਿਆ ਕਿ ਉਸ ਨੂੰ ਬਲੈਕਮੇਲ ਕਰਨ ਵਾਲੇ ਮੁਲਜ਼ਮ ਤੋਂ ਖਤਰਾ ਹੈ। ਇਸ ਤੋਂ ਬਾਅਦ ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ।

ਇਹ ਖ਼ਬਰ ਵੀ ਪੜ੍ਹੋ - ਸਾਥੀਆਂ ਦੀ ਗ੍ਰਿਫ਼ਤਾਰੀ ਤੋਂ ਬੌਖਲਾਇਆ ਗੁਰਪਤਵੰਤ ਸਿੰਘ ਪੰਨੂ! CM ਮਾਨ ਤੇ ਕੇਜਰੀਵਾਲ ਨੂੰ ਦਿੱਤੀ ਧਮਕੀ

ਦੂਜੇ ਪਾਸੇ ਸਾਂਝੇ ਸੀ. ਪੀ. ਜਸਕਿਰਨਜੀਤ ਸਿੰਘ ਤੇਜਾ ਦਾ ਕਹਿਣਾ ਹੈ ਕਿ ਮੁਲਜ਼ਮ ਖ਼ਿਲਾਫ਼ ਬਲੈਕਮੇਲਿੰਗ ਦਾ ਕੇਸ ਦਰਜ ਕਰ ਕੇ ਫੜ ਲਿਆ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News