ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ! 24 ਅਗਸਤ ਨੂੰ ਹੋਣ ਜਾ ਰਿਹੈ...
Saturday, Aug 23, 2025 - 11:38 AM (IST)

ਜਲੰਧਰ (ਗੁਲਸ਼ਨ)- ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ। ਦਰਅਸਲ ਭਲਕੇ ਯਾਨੀ ਕਿ 24 ਅਗਸਤ ਨੂੰ ਡੇਰਾ ਬਿਆਸ ਵਿਚ ਭੰਡਾਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕੱਲ੍ਹ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਸਤਿਸੰਗ ਕਰਨਗੇ। ਜ਼ਿਕਰਯੋਗ ਹੈ ਕਿ 29 ਜੂਨ ਨੂੰ ਬਿਆਸ ਵਿੱਚ ਹੋਏ ਸਤਿਸੰਗ ਤੋਂ ਬਾਅਦ ਬਾਬਾ ਜੀ ਕੈਨੇਡਾ ਅਤੇ ਯੂਕੇ ਵਿੱਚ ਨਿਰਧਾਰਤ ਸਤਿਸੰਗ ਪ੍ਰੋਗਰਾਮਾਂ ਲਈ ਰਵਾਨਾ ਹੋ ਗਏ ਸਨ। ਇਨ੍ਹਾਂ ਪ੍ਰੋਗਰਾਮਾਂ ਤੋਂ ਬਾਅਦ ਬਾਬਾ ਜੀ ਡੇਰਾ ਬਿਆਸ ਪਹੁੰਚ ਗਏ ਹਨ।
ਇਹ ਵੀ ਪੜ੍ਹੋ: UK ਦੇ ਸੰਸਦ ਮੈਂਬਰ ਢੇਸੀ ਨੇ NRI ਮੰਤਰੀ ਸੰਜੀਵ ਅਰੋੜਾ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
ਹਾਲਾਂਕਿ ਨਿਰਧਾਰਤ ਸਤਿਸੰਗ 14, 21 ਅਤੇ 28 ਸਤੰਬਰ ਨੂੰ ਹੋਣੇ ਹਨ ਪਰ ਘਰ ਵਾਪਸੀ ਤੋਂ ਬਾਅਦ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੰਗਤ ਦੀ ਖ਼ੁਸ਼ੀ ਲਈ 24 ਅਗਸਤ ਨੂੰ ਵੀ ਡੇਰਾ ਬਿਆਸ ਵਿੱਚ ਸਤਿਸੰਗ ਦੇਣਗੇ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਦੇ ਡੇਰਾ ਬਿਆਸ ਪਹੁੰਚਣ ਦੀ ਉਮੀਦ ਹੈ। ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਦੇ ਜ਼ੋਨਲ ਸਕੱਤਰ ਸੁਨੀਲ ਤਲਵਾੜ ਅਨੁਸਾਰ ਸਤਿਸੰਗ ਦਾ ਸਮਾਂ ਸਵੇਰੇ 8:30 ਵਜੇ ਹੋਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਦੇ ਸੰਕਟ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e