ਭਾਰਤ ਬੰਦ ਦੌਰਾਨ ਪੰਜਾਬ ’ਚ ਵੀ ਵੱਡੇ ਪੱਧਰ ’ਤੇ ਪ੍ਰਭਾਵਿਤ ਹੋਵੇਗੀ ਬੱਸ ਸਰਵਿਸ
Thursday, Mar 25, 2021 - 02:29 PM (IST)
ਜਲੰਧਰ (ਪੁਨੀਤ)–ਪੰਜਾਬ ਦੀ ਕਾਂਗਰਸ ਸਰਕਾਰ ਕਿਸਾਨਾਂ ਦੇ ਅੰਦੋਲਨ ਦਾ ਸ਼ੁਰੂ ਤੋਂ ਸਮਰਥਨ ਕਰਦੀ ਆ ਰਹੀ ਹੈ ਅਤੇ ਕੇਂਦਰ ਦੀਆਂ ਨੀਤੀਆਂ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਜਾ ਰਿਹਾ ਹੈ। ਇਸ ਅੰਦੋਲਨ ਦੀ ਅਗਲੇ ਲੜੀ ਵਿਚ ਕਿਸਾਨਾਂ ਵੱਲੋਂ 26 ਮਾਰਚ ਨੂੰ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਬੰਦ ਦੌਰਾਨ ਦਿੱਲੀ ਅਤੇ ਰਾਜਸਥਾਨ ਨੂੰ ਜਾਣ ਵਾਲੀ ਬੱਸ ਸਰਵਿਸ ਪ੍ਰਭਾਵਿਤ ਹੋਵੇਗੀ, ਜਦਕਿ ਪੰਜਾਬ ਸਣੇ ਦੂਜੇ ਸੂਬਿਆਂ ਵਿਚ ਚੱਲਣ ਵਾਲੀਆਂ ਬੱਸਾਂ ਨੂੰ ਲੈ ਕੇ ਸ਼ਸ਼ੋਪੰਜ ਬਣਿਆ ਹੋਇਆ ਹੈ। ਬੱਸਾਂ ਚਲਾਉਣ ਜਾਂ ਨਾ ਚਲਾਉਣ ’ਤੇ ਵੀਰਵਾਰ ਨੂੰ ਫ਼ੈਸਲਾ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਨੰਗਲ ’ਚ ਖ਼ੌਫ਼ਨਾਕ ਵਾਰਦਾਤ, ਜਾਦੂ-ਟੂਣੇ ਦੇ ਸ਼ੱਕ ’ਚ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਗੁਆਂਢੀ ਦੁਕਾਨਦਾਰ
ਕਿਸਾਨਾਂ ਦਾ ਧਰਨਾ ਦਿੱਲੀ ਬਾਰਡਰ ’ਤੇ ਚੱਲ ਰਿਹਾ ਹੈ, ਜਿਸ ਕਾਰਨ ਦਿੱਲੀ ਨੂੰ ਜਾਣ ਵਾਲੀ ਬੱਸ ਸੇਵਾ ’ਤੇ ਅਸਰ ਪੈਣਾ ਸੁਭਾਵਿਕ ਹੈ, ਜਦਕਿ ਰਾਜਸਥਾਨ ਵਿਚ ਬੰਦ ਨੂੰ ਲੈ ਕੇ ਕਾਫੀ ਸਰਗਰਮੀਆਂ ਸੁਣਨ ਨੂੰ ਮਿਲ ਰਹੀਆਂ ਹਨ। ਉਥੋਂ ਦੀ ਸਰਕਾਰ ਵੱਲੋਂ ਵੀ ਕਈ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ, ਜਿਸ ਕਾਰਨ ਰਾਜਸਥਾਨ ਨੂੰ ਜਾਣ ਵਾਲੀਆਂ ਬੱਸਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜਸਥਾਨ ਨੂੰ ਜਾਣ ਵਾਲੀਆਂ ਬੱਸਾਂ ਦੀ ਸਰਵਿਸ ਨੂੰ ਬੰਦ ਦੀ ਕਾਲ ਵਾਲੇ ਦਿਨ ਨਹੀਂ ਚਲਾਇਆ ਜਾਵੇਗਾ। ਇਸ ਕਾਰਣ ਪੰਜਾਬ ਤੋਂ ਜੈਪੁਰ ਜਾਣ ਵਾਲੀ ਬੱਸ ਸੇਵਾ ਵੀ ਪ੍ਰਭਾਵਿਤ ਹੋਣ ਦੇ ਆਸਾਰ ਹਨ।
ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਕਹਿਰ ਨੂੰ ਵੇਖਦਿਆਂ ਜਲੰਧਰ ਡੀ. ਸੀ. ਵੱਲੋਂ ਮਾਈਕ੍ਰੋ ਕੰਟੇਨਮੈਂਟ ਜ਼ੋਨਜ਼ ਦੀ ਨਵੀਂ ਸੂਚੀ ਜਾਰੀ
ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਜਿਨ੍ਹਾਂ ਰਸਤਿਆਂ ’ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ, ਉਥੋਂ ਦੇ ਰੂਟ ਪ੍ਰਭਾਵਿਤ ਹੋਣ ਦੇ ਆਸਾਰ ਹਨ। ਗੁਆਂਢੀ ਸੂਬੇ ਹਰਿਆਣਾ ਦੀ ਬੱਸ ਸਰਵਿਸ ਦੇ ਪ੍ਰਭਾਵਿਤ ਹੋਣ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਉਥੇ ਹੀ ਹਿਮਾਚਲ ਵਿਚ ਘੱਟ ਪ੍ਰੇਸ਼ਾਨੀ ਹੋਣ ਦੀ ਉਮੀਦ ਹੈ।ਕਿਸਾਨ ਨੇਤਾਵਾਂ ਨੇ ਕਿਹਾ ਹੈ ਕਿ ਭਾਰਤ ਬੰਦ ਦੌਰਾਨ ਸਾਡਾ ਮਕਸਦ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਜਗਾਉਣਾ ਹੈ। ਇਸ ਦੌਰਾਨ ਕਿਸੇ ਨੂੰ ਪ੍ਰੇਸ਼ਾਨੀ ਨਾ ਹੋਵੇ, ਇਸ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਨਾ ਤਾਂ ਕੋਈ ਕੰਪਨੀ ਅਤੇ ਫੈਕਟਰੀ ਬੰਦ ਕਰਵਾਈ ਜਾਵੇਗੀ ਅਤੇ ਨਾ ਹੀ ਸੜਕ ਜਾਮ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਤੋਂ ਵੱਡੀ ਖ਼ਬਰ: ਭੱਠੇ ’ਤੇ ਮਜ਼ਦੂਰੀ ਕਰਨ ਵਾਲੀ ਬੀਬੀ 6 ਬੱਚਿਆਂ ਸਣੇ ਸ਼ੱਕੀ ਹਾਲਾਤ ’ਚ ਲਾਪਤਾ
ਬੰਦ ਦੌਰਾਨ ਬੱਸਾਂ ਚਲਾਉਣ ਨੂੰ ਲੈ ਕੇ ਰੋਡਵੇਜ਼ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਬੱਸਾਂ ਬੰਦ ਰੱਖਣ ਸਬੰਧੀ ਫਿਲਹਾਲ ਉਨ੍ਹਾਂ ਨੂੰ ਕੋਈ ਹੁਕਮ ਨਹੀਂ ਆਇਆ। ਵੀਰਵਾਰ ਨੂੰ ਜੇ ਕੋਈ ਹੁਕਮ ਨਹੀਂ ਆਉਂਦਾ ਤਾਂ ਬੱਸਾਂ ਚਲਾਉਣ ਦਾ ਫੈਸਲਾ ਸਬੰਧਤ ਡਿਪੂ ਦੇ ਜੀ. ਐੱਮ. ਦਾ ਹੋਵੇਗਾ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜੋ ਸੂਚਨਾਵਾਂ ਮਿਲੀਆਂ ਹਨ, ਉਨ੍ਹਾਂ ਮੁਤਾਬਕ ਭਾਰਤ ਬੰਦ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਇਸ ਕਾਰਣ ਜੇ ਬੱਸ ਸੇਵਾ ਪ੍ਰਭਾਵਿਤ ਹੁੰਦੀ ਵੀ ਹੈ ਤਾਂ ਸ਼ਾਮ ਨੂੰ 6 ਵਜੇ ਤੋਂ ਬਾਅਦ ਬੱਸਾਂ ਆਮ ਵਾਂਗ ਚਲਾਈਆਂ ਜਾਣਗੀਆਂ। ਇਹ ਵੀ ਦੇਖਣਾ ਹੋਵੇਗਾ ਕਿ ਪ੍ਰਾਈਵੇਟ ਟਰਾਂਸਪੋਰਟਰ ਬੰਦ ਦੀ ਕਾਲ ਵਿਚ ਬੱਸਾਂ ਚਲਾਉਣ ’ਤੇ ਕੀ ਫੈਸਲਾ ਲੈਂਦੇ ਹਨ।
ਇਹ ਵੀ ਪੜ੍ਹੋ : ਰਾਤ ਦੇ ਕਰਫ਼ਿਊ ਦੌਰਾਨ ਜਲੰਧਰ ’ਚ ਵੱਡੀ ਵਾਰਦਾਤ, ਜਸ਼ਨ ਮਨਾਉਂਦਿਆਂ ਨੌਜਵਾਨਾਂ ਨੇ ਦਾਗੇ ਫਾਇਰ
ਜਾਣਕਾਰੀ ਦੇ ਬਿਨਾਂ ਨਾ ਬਣਾਓ ਬਾਹਰ ਜਾਣ ਦਾ ਪ੍ਰੋਗਰਾਮ
ਭਾਰਤ ਬੰਦ ਦੀ ਕਾਲ ਦੌਰਾਨ ਜੋ ਲੋਕ ਸ਼ਹਿਰ ਤੋਂ ਬਾਹਰ ਜਾਣ ਦਾ ਪ੍ਰੋਗਰਾਮ ਬਣਾ ਰਹੇ ਹਨ, ਉਨ੍ਹਾਂ ਨੂੰ ਕੁਝ ਸਾਵਧਾਨੀਆਂ ਅਪਣਾਉਣ ਦੀ ਲੋੜ ਹੈ, ਨਹੀਂ ਤਾਂ ਉਨ੍ਹਾਂ ਨੂੰ ਪ੍ਰੇਸ਼ਾਨੀ ਉਠਾਉਣੀ ਪੈ ਸਕਦੀ ਹੈ। ਜੋ ਲੋਕ ਬੱਸਾਂ ਰਾਹੀਂ ਜਾਣਾ ਚਾਹੁੰਦੇ ਹਨ, ਉਹ 0181-2223755 ’ਤੇ ਜਾਣਕਾਰੀ ਲੈ ਸਕਦੇ ਹਨ।
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ