ਅੰਮ੍ਰਿਤਸਰ ''ਚ ਦੁਕਾਨਾਂ ਬੰਦ ਕਰਵਾਉਣ ਨੂੰ ਲੈ ਕੇ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ

04/10/2018 1:54:15 PM

ਅੰਮ੍ਰਿਤਸਰ (ਅਵਦੇਸ਼ ਗੁਪਤਾ)— ਜਨਰਲ ਕੈਟਾਗਿਰੀ ਵੱਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ 'ਚ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਕਰਦੇ ਸਮੇਂ ਅੰਮ੍ਰਿਤਸਰ ਦੀ ਸ਼ਾਸਸਤਰੀ ਮਾਰਕੀਟ 'ਚ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਇਥੇ ਸ਼ਿਵ ਸੈਨਾ ਦੇ ਵਰਕਰ ਅਤੇ ਵਾਲਮੀਕਿ ਭਾਈਚਾਰੇ 'ਚ ਟਕਰਾਅ ਹੋ ਗਿਆ।

PunjabKesari

ਮਿਲੀ ਜਾਣਕਾਰੀ ਮੁਤਾਬਕ ਸ਼ਿਵ ਸੈਨਾ ਦੇ ਵਰਕਰਾਂ ਨੇ ਮਾਰਕੀਟ 'ਚ ਖੁੱਲ੍ਹੀਆਂ ਦੁਕਾਨਾਂ ਦੇਖ ਕੇ ਵਾਲਮੀਕਿ ਭਾਈਚਾਰੇ ਨੂੰ ਬੰਦ ਕਰਨ ਲਈ ਕਿਹਾ ਤਾਂ ਉਨ੍ਹਾਂ ਨੇ ਮਾਰਕੀਟ ਨੂੰ ਬੰਦ ਕਰਨ ਤੋਂ ਇਨਕਾਰ ਦਿੱਤਾ। ਇਸੇ ਗੱਲ ਨੂੰ ਲੈ ਕੇ ਦੋਵੇਂ ਧਿਰਾਂ 'ਚ ਸਥਿਤੀ ਤਣਾਅਪੂਰਨ ਹੋ ਗਈ। ਮੌਕੇ 'ਤੇ ਡੀ. ਸੀ. ਪੀ. ਹਰਜੀਤ ਸਿੰਘ ਧਾਰੀਵਾਲ ਪੁਲਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਕੀਤਾ।


Related News