ਕਿਸਾਨਾਂ ਨੇ ਸ਼ੁਰੂ ਕੀਤਾ ''ਭਾਰਤ ਬੰਦ'' ਅੰਦੋਲਨ, ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

Monday, Sep 27, 2021 - 08:24 AM (IST)

ਕਿਸਾਨਾਂ ਨੇ ਸ਼ੁਰੂ ਕੀਤਾ ''ਭਾਰਤ ਬੰਦ'' ਅੰਦੋਲਨ, ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਜਲੰਧਰ/ਨਵੀਂ ਦਿੱਲੀ : ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ 27 ਸਤੰਬਰ ਨੂੰ ਮਤਲਬ ਕਿ ਅੱਜ 'ਭਾਰਤ ਬੰਦ' ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਮੋਰਚੇ ਵੱਲੋਂ ਮਿਲੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਜੱਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ-ਮੁਜ਼ਾਹਰੇ ਕੀਤੇ ਜਾਣੇ ਹਨ। ਇਸ ਦੇ ਚੱਲਦਿਆਂ ਕਿਸਾਨਾਂ ਵੱਲੋਂ ਸਵੇਰ ਤੋਂ ਹੀ 'ਭਾਰਤ ਬੰਦ' ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਕਈ ਥਾਵਾਂ 'ਤੇ ਹਾਈਵੇਅ ਜਾਮ ਕਰ ਦਿੱਤੇ ਗਏ ਹਨ। ਇੱਥੇ ਦੱਸਣਯੋਗ ਹੈ ਕਿ ਭਾਰਤ ਬੰਦ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਜਾਰੀ ਰਹੇਗਾ। ਇਸ ਦੌਰਾਨ ਕਈ ਤਰ੍ਹਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੋਵੇਗੀ। ਬੰਦ ਦੇ ਚੱਲਦਿਆਂ ਬਾਜ਼ਾਰ, ਦੁਕਾਨਾਂ, ਫੈਕਟਰੀਆਂ, ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਖੋਲ੍ਹਣ ਦੀ ਇਜਾਜ਼ਤ ਨਹੀਂ ਹੋਵੇਗੀ।

ਇਹ ਵੀ ਪੜ੍ਹੋ : ਹਰਪਾਲ ਚੀਮਾ ਨੇ ਨਵਜੋਤ ਸਿੱਧੂ 'ਤੇ ਸਾਧੇ ਨਿਸ਼ਾਨੇ, ਮੁੱਖ ਮੰਤਰੀ ਚੰਨੀ ਨੂੰ ਕੀਤੀ ਅਪੀਲ

ਭਾਰਤ ਬੰਦ ਦੌਰਾਨ ਐਂਬੂਲੈਂਸਾਂ ਅਤੇ ਫਾਇਰ ਸੇਵਾਵਾਂ ਸਮੇਤ ਐਮਰਜੈਂਸੀ ਸੇਵਾਵਾਂ ਦੀ ਹੀ ਇਜਾਜ਼ਤ ਹੋਵੇਗੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਪਾਸ ਹੋਏ ਇਕ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ। ਕਿਸਾਨ ਲਗਭਗ ਇਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਬੈਠੇ ਹੋਏ ਹਨ। ਇਸ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਵੀ ਕਿਸਾਨਾਂ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕੇਂਦਰ ਅਤੇ ਕਿਸਾਨਾਂ ਵਿਚਾਲੇ ਕਰੀਬ 11 ਵਾਰ ਮੀਟਿੰਗ ਵੀ ਹੋ ਚੁੱਕੀ ਹੈ, ਜੋ ਕਿ ਬੇਸਿੱਟਾ ਹੀ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਵਿਧਾਇਕਾਂ ਨੂੰ ਜਲਦ ਮਿਲ ਸਕਦੈ ਨਵੀਆਂ 'ਇਨੋਵਾ ਗੱਡੀਆਂ' ਦਾ ਤੋਹਫ਼ਾ
ਜਾਣੋ ਕੀ ਰਹੇਗਾ ਖੁੱਲ੍ਹਾ ਤੇ ਕੀ ਰਹੇਗਾ ਬੰਦ 
ਇਹ ਸਭ ਰਹਿਣਗੇ ਬੰਦ
ਬਾਜ਼ਾਰ, ਦੁਕਾਨਾਂ ਅਤੇ ਉਦਯੋਗ
ਸਕੂਲ, ਕਾਲਜ, ਯੂਨੀਵਰਸਿਟੀ ਅਤੇ ਹਰ ਤਰ੍ਹਾਂ ਦੇ ਵਿੱਦਿਅਕ ਅਦਾਰੇ 
ਹਰ ਤਰ੍ਹਾਂ ਦੀ ਜਨਤਕ ਆਵਾਜਾਈ
ਸਰਕਾਰੀ ਜਾਂ ਗੈਰ-ਸਰਕਾਰੀ ਜਨਤਕ ਪ੍ਰੋਗਰਾਮ 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਪੂਰੀ ਸੂਚੀ
ਇਨ੍ਹਾਂ ਨੂੰ ਮਿਲੇਗੀ ਛੋਟ
ਹਸਪਤਾਲ, ਮੈਡੀਕਲ ਸਟੋਰ, ਐਂਬੂਲੈਂਸ ਅਤੇ ਕੋਈ ਵੀ ਮੈਡੀਕਲ ਸੇਵਾਵਾਂ ਖੁੱਲ੍ਹੀਆਂ ਰਹਿਣਗੀਆਂ
ਫਾਇਰ ਬਿ੍ਰਗੇਡ, ਆਫ਼ਤ ਰਾਹਤ ਜਾਂ ਨਿੱਜੀ ਐਮਰਜੈਂਸੀ 
ਸਥਾਨਕ ਸੰਗਠਨਾਂ ਵੱਲੋਂ ਦਿੱਤੀ ਗਈ ਕੋਈ ਵੀ ਛੋਟ 
ਕੋਰੋਨਾ ਨਾਲ ਜੁੜੀ ਕਿਸੇ ਵੀ ਸਰਵਿਸ ਨੂੰ ਰੋਕਿਆ ਨਹੀਂ ਜਾਵੇਗਾ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News