'ਭਾਰਤ ਬੰਦ' ਦੌਰਾਨ ਕਿਸਾਨਾਂ ਨੇ ਜਲੰਧਰ-ਜੰਮੂ ਹਾਈਵੇਅ ਕੀਤਾ ਜਾਮ, ਤਸਵੀਰਾਂ 'ਚ ਵੇਖੋ ਹਾਲਾਤ

Monday, Sep 27, 2021 - 07:54 PM (IST)

'ਭਾਰਤ ਬੰਦ' ਦੌਰਾਨ ਕਿਸਾਨਾਂ ਨੇ ਜਲੰਧਰ-ਜੰਮੂ ਹਾਈਵੇਅ ਕੀਤਾ ਜਾਮ, ਤਸਵੀਰਾਂ 'ਚ ਵੇਖੋ ਹਾਲਾਤ

ਭੋਗਪੁਰ/ਜਲੰਧਰ (ਰਾਜੇਸ਼ ਸੂਰੀ,ਰਾਣਾ, ਸੋਨੂੰ)- ਸੰਯੁਕਤ ਕਿਸਾਨ ਮੋਰਚੇ ਵੱਲੋਂ ਮਿਲੀ ਭਾਰਤ ਬੰਦ ਦੀ ਕਾਲ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦਿੱਲੀ ਵਿਚ ਸੰਘਰਸ਼ ਕਰ ਰਹੀਆਂ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੇ ਹੇਠ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਬਲਾਕ ਪ੍ਰਧਾਨ ਅਮਰਜੀਤ ਸਿੰਘ ਚੌਲਾਂਗ ਦੀ ਅਗਵਾਈ ਹੇਠ ਭਾਰੀ ਗਿਣਤੀ ਵਿਚ ਕਿਸਾਨਾਂ ਨਾਲ ਜਲੰਧਰ ਜੰਮੂ-ਕੌਮੀ ਸ਼ਾਹ ਮਾਰਗ ਨੂੰ ਬੰਦ ਕਰ ਦਿੱਤਾ ਗਿਆ ਹੈ।

PunjabKesari

ਇਸ ਧਰਨੇ ਪ੍ਰਦਰਸ਼ਨ ਦੀ ਸੁਰੱਖਿਆ ਲਈ ਪ੍ਰਸ਼ਾਸਨ ਵੱਲੋਂ ਡੀ. ਐੱਸ. ਪੀ. ਅਨਿਲ ਕੁਮਾਰ ਭਨੋਟ ਨਾਇਬ ਤਹਿਸੀਲਦਾਰ ਧਰਮਿੰਦਰ ਕੁਮਾਰ ਥਾਣਾ ਮੁਖੀ ਭੋਗਪੁਰ ਹਰਿੰਦਰ ਸਿੰਘ ਆਦਿ ਨੂੰ ਭਾਰਤ ਭਾਰੀ ਸੁਰੱਖਿਆ ਫੋਰਸ ਨਾਲ ਤਾਇਨਾਤ ਕੀਤਾ ਗਿਆ ਹੈ। 

PunjabKesari

ਇਸ ਧਰਨੇ ਪ੍ਰਦਰਸ਼ਨ ਵਿਚ ਬੁਲਾਰਿਆਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਕਈ ਤਰ੍ਹਾਂ ਦੇ ਤੰਜ ਕੱਸੇ ਜਾ ਰਹੇ ਹਨ। ਧਰਨੇ ਵਿੱਚ ਪੁੱਜ ਰਹੇ ਕਿਸਾਨਾਂ ਨੂੰ ਲੰਗਰ ਉਪਲੱਬਧ ਕਰਵਾਉਣ ਲਈ ਪਿੰਡ ਪਚਰੰਗਾ ਦੇ ਕਿਸਾਨਾਂ ਵੱਲੋਂ ਲੰਗਰ ਦੀ ਵਿਵਸਥਾ ਕੀਤੀ ਗਈ ਹੈ।

PunjabKesari

ਇਸ ਧਰਨੇ ਵਿੱਚ ਇੰਦਰਜੀਤ ਸਿੰਘ ਰਾਣਾ, ਤਰਸੇਮ ਸਿੰਘ, ਜੈਮਲ ਸਿੰਘ, ਸਤਨਾਮ ਸਿੰਘ, ਬੁੱਟਰ ਰਣਜੀਤ ਸਿੰਘ, ਪੰਮਾ ਪਚਰੰਗਾ, ਅਰਵਿੰਦਰ ਸਿੰਘ ਝੱਮਟ ਆਦਿ ਹਾਜ਼ਰ ਸਨ। ਇਥੇ ਦੱਸਣਯੋਗ ਹੈ ਕਿ ਭਾਰਤ ਬੰਦ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਜਾਰੀ ਰਿਹਾ। ਇਸ ਦੌਰਾਨ ਕਈ ਤਰ੍ਹਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੋਵੇਗੀ। ਕੇਂਦਰ ਅਤੇ ਰਾਜ ਸਰਕਾਰ ਦੇ ਦਫ਼ਤਰ, ਬਾਜ਼ਾਰ, ਦੁਕਾਨਾਂ, ਫੈਕਟਰੀਆਂ, ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਖੋਲ੍ਹਣ ਦੀ ਇਜਾਜ਼ਤ ਨਹੀਂ ਹੋਵੇਗੀ। ਭਾਰਤ ਬੰਦ ਦੌਰਾਨ ਐਂਬੂਲੈਂਸਾਂ ਅਤੇ ਫਾਇਰ ਸੇਵਾਵਾਂ ਸਮੇਤ ਐਮਰਜੈਂਸੀ ਸੇਵਾਵਾਂ ਦੀ ਹੀ ਇਜਾਜ਼ਤ ਹੋਵੇਗੀ। ਉਥੇ ਹੀ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਸਮੇਤ ਹੋਰ ਜਥੇਬੰਦੀਆਂ ਵੱਲੋਂ ਲੋਕਾਂ ਨੂੰ ਸਮਰਥਨ ਦੇਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਕਿਸਾਨਾਂ ਦੇ ਧਰਨੇ ਕਾਰਨ ਟਰੇਨਾਂ ਦੀ ਆਵਾਜਾਈ ਵੀ ਰੁਕੀ ਹੋਈ ਹੈ। 

ਇਹ ਵੀ ਪੜ੍ਹੋ :  ਅਸਤੀਫ਼ਾ ਦੇਣ ਦੇ ਬਾਅਦ ਫੁਰਸਤ ਦੇ ਪਲਾਂ ਦਾ ਕੈਪਟਨ ਮਾਣ ਰਹੇ ਆਨੰਦ, 'ਓ ਗੋਰੇ-ਗੋਰੇ ਬਾਂਕੇ ਛੋਰੇ' ਗਾਇਆ ਗੀਤ

PunjabKesari

ਇਥੇ ਇਹ ਵੀ ਦੱਸਣਯੋਗ ਹੈ ਕਿ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਪਾਸ ਹੋਏ ਇਕ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਕਿਸਾਨ ਲਗਭਗ ਇਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਬੈਠੇ ਹੋਏ ਹਨ। ਇਸ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਵੀ ਕਿਸਾਨਾਂ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕੇਂਦਰ ਅਤੇ ਕਿਸਾਨਾਂ ਵਿਚਾਲੇ ਕਰੀਬ 11 ਵਾਰ ਮੀਟਿੰਗ ਵੀ ਹੋ ਚੁੱਕੀ ਹੈ, ਜੋਕਿ ਬੇਸਿੱਟਾ ਹੀ ਰਹੀ ਹੈ।

PunjabKesari

ਜਾਣੋ ਕੀ ਰਹੇਗਾ ਖੁੱਲ੍ਹਾ ਤੇ ਕੀ ਰਹੇਗਾ ਬੰਦ 
ਇਹ ਸਭ ਰਹਿਣਗੇ ਬੰਦ

ਕੇਂਦਰ ਅਤੇ ਸੂਬੇ ਸਰਕਾਰ ਦੇ ਸਾਰੇ ਦਫ਼ਤਰ
ਬਾਜ਼ਾਰ, ਦੁਕਾਨਾਂ ਅਤੇ ਉਦਯੋਗ
ਸਕੂਲ, ਕਾਲਜ, ਯੂਨੀਵਰਸਿਟੀ ਅਤੇ ਹਰ ਤਰ੍ਹਾਂ ਦੇ ਵਿੱਦਿਅਕ ਅਦਾਰੇ 
ਹਰ ਤਰ੍ਹਾਂ ਦੀ ਜਨਤਕ ਆਵਾਜਾਈ
ਸਰਕਾਰੀ ਜਾਂ ਗੈਰ-ਸਰਕਾਰੀ ਜਨਤਕ ਪ੍ਰੋਗਰਾਮ 

PunjabKesari

ਇਨ੍ਹਾਂ ਨੂੰ ਮਿਲੇਗੀ ਛੋਟ
ਹਸਪਤਾਲ, ਮੈਡੀਕਲ ਸਟੋਰ, ਐਂਬੂਲੈਂਸ ਅਤੇ ਕੋਈ ਵੀ ਮੈਡੀਕਲ ਸੇਵਾਵਾਂ ਖੁੱਲ੍ਹੀਆਂ ਰਹਿਣਗੀਆਂ
ਫਾਇਰ ਬਿ੍ਰਗੇਡ, ਆਫ਼ਤ ਰਾਹਤ ਜਾਂ ਨਿੱਜੀ ਐਮਰਜੈਂਸੀ 
ਸਥਾਨਕ ਸੰਗਠਨਾਂ ਵੱਲੋਂ ਦਿੱਤੀ ਗਈ ਕੋਈ ਵੀ ਛੋਟ 
ਕੋਰੋਨਾ ਨਾਲ ਜੁੜੀ ਕਿਸੇ ਵੀ ਸਰਵਿਸ ਨੂੰ ਰੋਕਿਆ ਨਹੀਂ ਜਾਵੇਗਾ। 
ਇਥੇ ਇਹ ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਨੇ ਆਪਣੇ ਵਰਕਰਾਂ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ ਹੋਏ ਹਨ। ਮੋਰਚੇ ਵੱਲੋਂ ਕਿਹਾ ਗਿਆ ਹੈ ਕਿ ਕਿਸੇ ਤਰ੍ਹਾਂ ਦੀ ਕੋਈ ਜ਼ਬਰਦਸਤ ਨਾ ਕੀਤੀ ਜਾਵੇ। ਇਹ ਵੀ ਕਿਹਾ ਕਿ ਹੈ ਕਿ ਇਹ ਬੰਦ ਸਰਕਾਰ ਦੇ ਖ਼ਿਲਾਫ਼ ਹੈ ਨਾਕਿ ਲੋਕਾਂ ਖ਼ਿਲਾਫ਼ ਅਤੇ ਇਸ ਅੰਦੋਲਨ ਵਿੱਚ ਕੋਈ ਹਿੰਸਾ ਜਾਂ ਭੰਨਤੋੜ ਨਹੀਂ ਹੋਣੀ ਚਾਹੀਦੀ। 

ਇਹ ਵੀ ਪੜ੍ਹੋ :  ਮੁੱਖ ਮੰਤਰੀ ਵਰਗੀਆਂ ਸਹੂਲਤਾਂ ਮੰਗਣ ਲਈ ਛਿੜੀਆਂ ਚਰਚਾਵਾਂ ਸਬੰਧੀ ਓ. ਪੀ. ਸੋਨੀ ਨੇ ਦਿੱਤੀ ਸਫ਼ਾਈ

PunjabKesari

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ :  ਜਲੰਧਰ: ਰਿਟਾਇਰਡ ਪੁਲਸ ਮੁਲਾਜ਼ਮ ਪ੍ਰੇਮਿਕਾ ਨੂੰ ਕਰਵਾ ਰਿਹਾ ਸੀ ਸ਼ਾਪਿੰਗ, ਪਤਨੀ ਤੇ ਧੀ ਨੇ ਰੰਗੇ ਹੱਥੀਂ ਫੜਿਆ

ਨੋਟ: ਖੇਤੀ ਕਾਨੂੰਨਾਂ ਦੇ ਵਿਰੋਧ ਵਿਕ ਕਿਸਾਨਾਂ ਵੱਲੋਂ ਦਿੱਤੀ ਗਈ ਭਾਰਤ ਬੰਦ ਦੀ ਕਾਲ ਨੂੰ ਤੁਸੀਂ ਕਿਵੇਂ ਵੇਖਦੇ ਹੋ, ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News