ਨਵਾਂਸ਼ਹਿਰ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਨੂੰ ਦਿੱਤਾ ਗਿਆ ਭਰਵਾਂ ਹੁੰਗਾਰਾ
Friday, Mar 26, 2021 - 04:52 PM (IST)
ਨਵਾਂਸ਼ਹਿਰ (ਤ੍ਰਿਪਾਠੀ) – ਕੇਂਦਰ ਸਰਕਾਰ ਵੱਲੋਂ ਲਾਗੂ 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੀ ਗਈ ਦੇਸ਼ ਵਿਆਪੀ ਹੜਤਾਲ ਤਹਿਤ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਨੈਸ਼ਨਲ ਹਾਈਵੇਅ ’ਤੇ ਸਥਿਤ ਲੰਗੜੋਆ ਬਾਈਪਾਸ ’ਤੇ ਜ਼ਿਲ੍ਹਾ ਪੱਧਰੀ ਜਾਮ ਲਗਾ ਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਸਵੇਰੇ 6 ਤੋਂ ਸ਼ਾਮ 6 ਵਜੇ ਤੱਕ ਪੂਰੀ ਤਰ੍ਹਾਂ ਚੱਕਾ ਜਾਮ ਰੱਖਿਆ।
ਜੈਕਾਰਿਆਂ ਦੀ ਗੂੰਜ 'ਚ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਸਮਾਪਤੀ
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਸੁਰਿੰਦਰ ਸਿੰਘ ਮਹਿਰਮਪੁਰ, ਗੁਰਬਖ਼ਸ਼ ਕੌਰ, ਜਸਵੀਰ ਦੀਪ ਰਾਜ ਕੁਮਾਰ ਸੋਢੀ, ਰਣਜੀਤ ਰਟੈਂਡਾ ਅਤੇ ਕੁਲਦੀਪ ਸਿੰਘ ਝਿੰਗਡ਼ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ 3 ਖੇਤੀ ਕਾਨੂੰਨ ਨਾ ਕੇਵਲ ਕਿਸਾਨਾਂ ਖਿਲਾਫ ਹਨ, ਸਗੋਂ ਖੇਤੀ ਅਧਾਰਿਤ ਧੰਦਿਆਂ ਅਤੇ ਮਜ਼ਦੂਰਾਂ ਦੇ ਰੋਜ਼ਗਾਰ ਨੂੰ ਵੀ ਖਤਮ ਕਰ ਦੇਣ ਵਾਲੇ ਹਨ, ਜਿਸ ਕਾਰਨ ਅਜਿਹੇ ਕਾਨੂੰਨਾਂ ਦੇ ਪੂਰੀ ਤਰ੍ਹਾਂ ਰੱਦ ਹੋਣ ’ਚ ਹੀ ਦੇਸ਼ ਦੀ ਭਲਾਈ ਹੈ।
ਇਹ ਵੀ ਪੜ੍ਹੋ : ਤੁਹਾਡੇ ਕੰਮ ਦੀ ਖ਼ਬਰ: ‘ਭਾਰਤ ਬੰਦ’ ਦੌਰਾਨ ਜੇਕਰ ਪਵੇ ਐਮਰਜੈਂਸੀ ਤਾਂ ਜਲੰਧਰ ’ਚ ਇਨ੍ਹਾਂ ਥਾਵਾਂ ’ਤੇ ਕਰੋ ਪਹੁੰਚ
ਉਨ੍ਹਾਂ ਕਿਹਾ ਕਿ ਅੜੀ ਰੁੱਖ ਅਖਤਿਆਰ ਕਰ ਰਹੀ ਮੋਦੀ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਨੂੰ ਵਧੇਰੇ ਸਮੇਂ ਤਕ ਨਜ਼ਰ ਅੰਦਾਜ਼ ਨਹੀਂ ਕਰ ਪਾਵੇਗੀ ਅਤੇ ਉਸਨੂੰ ਕਿਸਾਨ ਅੱਗੇ ਝੁਕਣ ਲਈ ਮਜ਼ਬੂਰ ਹੋਣਾ ਹੀ ਪਵੇਗਾ। ਉਨ੍ਹਾਂ ਮੋਦੀ ਸਰਕਾਰ ’ਤੇ ਹਮਲਾ ਕਰਦਿਆਂ ਕਿਹਾ ਕਿ ਫਾਂਸੀਵਾਦੀ ਨੀਤੀਆਂ ਲਾਗੂ ਕਰਕੇ ਸਰਕਾਰ ਲੋਕਾਂ ’ਚ ਡਰ ਦਾ ਮਾਹੌਲ ਪੈਦਾ ਕਰ ਰਹੀ ਹੈ, ਜੋ ਪੂਰੀ ਤਰ੍ਹਾਂ ਗੈਰ ਲੋਕਤਾਂਤਰਕ ਹੈ।
ਇਹ ਵੀ ਪੜ੍ਹੋ : ‘ਭਾਰਤ ਬੰਦ’ ਦਾ ਜਲੰਧਰ ’ਚ ਅਸਰ: ਬਾਜ਼ਾਰਾਂ ’ਚ ਦੁਕਾਨਾਂ ਬੰਦ ਤੇ ਸੁੰਨਸਾਨ ਪਈਆਂ ਸੜਕਾਂ
ਇਸ ਮੌਕੇ ਹਰੀਰਾਮ ਰਸੂਲਪੁਰੀ, ਸ਼ਕੁੰਤਲਾ ਦੇਵੀ, ਪ੍ਰਵੀਨ ਕੁਮਾਰ ਨਿਰਾਲਾ, ਕਮਲਦੀਪ, ਗੁਰਦਿਆਲ ਰੱਕਡ਼ ਆਦਿ ਨੇ ਵੀ ਮੋਦੀ ਸਰਕਾਰ ਦੀ ਕਿਸਾਨ ਵਿਰੋਧੀ ਨੀਤੀਆਂ ’ਤੇ ਭੜਾਸ ਕੱਢਦੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣੀ ਹੋਈ ਹੈ ਅਤੇ ਕਿਸਾਨਾਂ ਦੀ ਜ਼ਮੀਨ ਹਡ਼ਪ ਕਰਨਾ ਚਾਹੁੰਦੀ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ’ਤੇ ਦੋਸ਼ ਲਗਾਉਂਦੇ ਕਿਹਾ ਕਿ ਪੰਜਾਬ ’ਚ ਕੋਰੋਨਾ ਦਾ ਡਰ ਖਡ਼੍ਹਾ ਕਰਕੇ ਕੈਪਟਨ ਸਰਕਾਰ ਮੋਦੀ ਸਰਕਾਰ ਦਾ ਸਾਥ ਦੇ ਰਹੀ ਹੈ। ਇਸ ਮੌਕੇ ਰੰਗਮੰਚ ਦੇ ਕਲਾਕਾਰਾਂ ਵੱਲੋਂ ਵੀ ਮੋਦੀ ਸਰਦਾਰ ਦੇ 3 ਖੇਤੀ ਕਾਨੂੰਨਾਂ ਅਤੇ ਲੋਕ ਮਾਰੂ ਨੀਤੀਆਂ ’ਤੇ ਨਾਟਕ ਖੇਡੇ ਗਏ।
ਇਹ ਵੀ ਪੜ੍ਹੋ : ਭਾਰਤ ਬੰਦ ਦੌਰਾਨ ਦੋਆਬਾ ਮੁਕੰਮਲ ਤੌਰ ’ਤੇ ਬੰਦ, ਤਸਵੀਰਾਂ ਦੀ ਜ਼ੁਬਾਨੀ ਵੇਖੋ ਹਾਲ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ