27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਲੋਕ ਵੱਧ ਤੋਂ ਵੱਧ ਸਾਥ ਦੇਣ : ਗੁਰਨਾਮ ਸਿੰਘ ਚਡੂਨੀ

Wednesday, Sep 22, 2021 - 06:09 PM (IST)

27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਲੋਕ ਵੱਧ ਤੋਂ ਵੱਧ ਸਾਥ ਦੇਣ : ਗੁਰਨਾਮ ਸਿੰਘ ਚਡੂਨੀ

ਪਟਿਆਲਾ (ਰਾਜੇਸ਼ ਪੰਜੌਲਾ) : ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਅੰਦੋਲਨ ਦੇ ਚੱਲਦਿਆਂ 27 ਸਤੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਤੇ ਬੀ. ਕੇ. ਯੂ. ਚਡ਼ੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਡ਼ੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਰਾਹੀਂ ਭਾਰਤ ’ਤੇ ਕਾਰਪੋਰੇਟ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ। ਇਕ ਸਾਜ਼ਿਸ਼ ਦੇ ਤਹਿਤ ਭਾਜਪਾ ਸਰਕਾਰ ਲੋਕਾਂ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ। ਅੱਜ ਸਾਰੇ ਦੇਸ਼ ਵਿਚ ਅੰਦੋਲਨ ਚੱਲ ਰਿਹਾ ਹੈ। ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ ਪਰ ਭਾਜਪਾ ਕਾਨੂੰਨਾਂ ਵਿਚ ਖਾਮੀਆਂ ਮੰਨਦੇ ਹੋਏ ਵੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਣਾ ਚਾਹੁੰਦੀ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਅੱਗੇ ਝੁਕਣਾ ਹੀ ਪਵੇਗਾ। ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੋ ਜਾਂਦੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਕਿਸਾਨੀ ਅੰਦੋਲਨ ਦਾ ਸਹਿਯੋਗ ਕਰਨ ਅਤੇ 27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਵੱਧ ਤੋਂ ਵੱਧ ਸਾਥ ਦੇਣ। ਇਸ ਮੌਕੇ ਰਾਜਵੰਤ ਸਿੰਘ ਸੰਧੂ, ਸੁਰਿੰਦਰ ਸਿੰਘ ਚਹਿਲ, ਬਾਬੂ ਸਿੰਘ ਬਰਾੜ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਵਿਕਰਮ ਸਿੰਘ, ਵਿਲਨ ਸਿੰਘ, ਅਮਰਿੰਦਰ ਲਿਬੜ ਆਦਿ ਹਾਜ਼ਰ ਸਨ।


author

Gurminder Singh

Content Editor

Related News