ਭਾਰਤ ਬੰਦ ਦੇ ਸੱਦੇ ’ਤੇ ਹਾਈ ਅਲਰਟ, ਗੁਰਦਾਸਪੁਰ ਰੇਲਵੇ ਸਟੇਸ਼ਨ ’ਤੇ ਭਾਰੀ ਪੁਲਸ ਬੱਲ ਤਾਇਨਾਤ

06/20/2022 1:04:35 PM

ਗੁਰਦਾਸਪੁਰ (ਹੇਮੰਤ) - ਅਗਨੀ ਪਥ ਯੋਜਨਾ ਨੂੰ ਰੱਦ ਕਰਵਾਉਣ ਲਈ ਭਾਰਤ ਬੰਦ ਦੇ ਸੱਦੇ ’ਤੇ ਅੱਜ ਗੁਰਦਾਸਪੁਰ ਰੇਵਲੇ ਸਟੇਸ਼ਨ ’ਤੇ ਭਾਰੀ ਸੁਰਖਿਆ ਬਲ ਤਾਇਨਾਤ ਕੀਤੇ ਗਏ ਹਨ, ਤਾਂਕਿ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ। ਜ਼ਿਕਰਯੋਗ ਹੈ ਕਿ ਅਗਨੀਪਥ ਯੋਜਨਾ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਵੱਲੋਂ ਬੀਤੇ ਦਿਨੀਂ ਲੁਧਿਆਣਾ ਰੇਲਵੇ ਸਟੇਸ਼ਨ ’ਤੇ ਭੰਨਤੋੜ ਕੀਤੀ ਗਈ ਸੀ। ਇਸਦੇ ਚੱਲਦੇ ਅੱਜ ਗੁਰਦਾਸਪੁਰ ਰੇਲਵੇ ਸਟੇਸ਼ਨ ’ਤੇ ਭਾਰੀ ਪੁਲਸ ਬੱਲ ਤਾਇਨਾਤ ਕੀਤਾ ਗਿਆ। 

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਇਸ ਮੌਕੇ ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਰੇਵਲੇ ਸਟੇਸ਼ਨ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਜੂਦ ਸਨ। ਭਾਰਤ ਬੰਦ ਦਾ ਅਸਰ ਗੁਰਦਾਸਪੁਰ ਵਿਖੇ ਬੇਅਸਰ ਰਿਹਾ। ਇਸ ਮੌਕੇ ਰੇਵਲੇ ਚੌਂਕੀ ਇਨਚਾਰਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਹਾਈ ਅਲਰਟ ਦੇ ਚੱਲਦੇ ਅੱਜ ਰੇਵਲੇ ਸਟੇਸ਼ਨ ਗੁਰਦਾਸਪੁਰ ’ਤੇ ਆਉਣ ਜਾਣ ਵਾਲੇ ਹਰੇਕ ਯਾਤਰੀ ਦੀ ਚੈਕਿੰਗ ਕੀਤੀ ਜਾ ਰਹੀ ਹੈ  ਤਾਂਕਿ ਕਿਸੇ ਤਰ੍ਹਾਂ ਦੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ।

ਪੜ੍ਹੋ ਇਹ ਵੀ ਖ਼ਬਰ: ਵੱਡੀ ਕਾਮਯਾਬੀ: 6 ਮਹੀਨੇ ਪਹਿਲਾਂ ਕਰਤਾਰਪੁਰ ਤੋਂ ਅਗਵਾ ਹੋਇਆ 13 ਸਾਲਾ ਬੱਚਾ ਜਲੰਧਰ ਦੇ ਢਾਬੇ ਤੋਂ ਬਰਾਮਦ

rajwinder kaur

This news is Content Editor rajwinder kaur