ਭਾਰਤ ਬੰਦ ਦੇ ਸੱਦੇ ਨੂੰ ਜਲੰਧਰ ''ਚ ਪੂਰਨ ਸਮਰਥਨ, ਤਸਵੀਰਾਂ ''ਚ ਵੇਖੋ ਮੌਕੇ ਦੇ ਹਾਲਾਤ

Tuesday, Dec 08, 2020 - 06:03 PM (IST)

ਭਾਰਤ ਬੰਦ ਦੇ ਸੱਦੇ ਨੂੰ ਜਲੰਧਰ ''ਚ ਪੂਰਨ ਸਮਰਥਨ, ਤਸਵੀਰਾਂ ''ਚ ਵੇਖੋ ਮੌਕੇ ਦੇ ਹਾਲਾਤ

ਜਲੰਧਰ (ਸੋਨੂੰ): ਕਿਸਾਨ ਜਥੇਬੰਦੀਆਂ ਦੇ ਭਾਰਤ ਬੰਦ ਦੇ ਸੱਦੇ ਨੂੰ ਜਲੰਧਰ 'ਚ ਪੂਰਨ ਸਮਰਥਨ ਮਿਲ ਰਿਹਾ ਹੈ। ਜਲੰਧਰ ਦੇ ਬਾਜ਼ਾਰ ਪੂਰਨ ਤੌਰ 'ਤੇ ਬੰਦ ਹਨ। ਭਾਰਤ ਬੰਦ ਦੇ ਸੱਦੇ ਦੌਰਾਨ ਕਈ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ ਗਿਆ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਖੇਤੀ ਬਾੜੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਇਨ੍ਹਾਂ ਜਥੇਬੰਦੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪੂਰੀ ਤਰ੍ਹਾਂ ਕਿਸਾਨੀ ਅੰਦੋਲਨ ਦਾ ਸਮਰਥਨ ਕਰਦੇ ਹਨ ਅਤੇ ਕਿਸਾਨ ਭਰਾਵਾਂ ਦੇ ਨਾਲ ਖੜ੍ਹੇ ਹਨ।

PunjabKesari

ਜ਼ਿਕਰਯੋਗ ਹੈ ਕਿ ਇਹ ਅੰਦਲੋਨ ਲਗਾਤਾਰ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਨੇ ਦਿੱਲੀ ਸਰੱਹਦਾਂ 'ਤੇ ਡੇਰੇ ਲਾਏ ਹੋਏ ਹਨ। ਜਿੱਥੇ ਇਕ ਪਾਸੇ ਕਿਸਾਨ ਖੇਤੀਬਾੜੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ 'ਤੇ ਅੜ੍ਹੇ ਹਨ, ਉੱਥੇ ਦੂਜੇ ਪਾਸੇ ਕੇਂਦਰ ਸਰਕਾਰ ਇਸ ਮੁੱਦੇ 'ਤੇ ਕੋਈ ਵਿਚਲਾ ਰਸਤਾ ਕੱਢਣ ਅਤੇ ਕਿਸਾਨਾਂ ਨੂੰ ਖੇਤੀਬਾੜੀ ਬਿੱਲਾਂ ਦੇ ਲਾਭ ਸਮਝਾਉਣ 'ਤੇ ਕਾਇਮ ਹੈ। ਇਸ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ 5 ਵਾਰ ਬੈਠਕ ਹੋ ਚੁੱਕੀ ਹੈ ਪਰ ਅਜੇ ਤੱਕ ਗੱਲ ਕਿਸੇ ਵੀ ਤਣ ਪੱਤਣ ਨਹੀਂ ਲੱਗੀ। ਕੱਲ੍ਹ ਯਾਨੀ ਕੇ 9 ਦਸੰਬਰ ਨੂੰ ਕੇਂਦਰ ਤੇ ਕਿਸਾਨ ਆਗੂਆਂ ਦਰਮਿਆਨ ਮੁੜ ਬੈਠਕ ਹੋਵੇਗੀ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਬੈਠਕ 'ਚ ਇਸ ਮੁੱਦੇ ਦਾ ਕੋਈ ਨਾ ਕੋਈ ਹੱਲ ਨਿਕਲ ਆਵੇਗਾ।

PunjabKesari

PunjabKesari

PunjabKesari


author

Shyna

Content Editor

Related News