ਕੱਲ੍ਹ ‘ਭਾਰਤ ਬੰਦ’, ਜਾਣੋ ਕੀ ਰਹੇਗਾ ਖੁੱਲ੍ਹਾ ਤੇ ਕੀ ਰਹੇਗਾ ਬੰਦ
Sunday, Sep 26, 2021 - 04:27 PM (IST)
ਜਲੰਧਰ (ਵੈੱਬ ਡੈਸਕ)— ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨ ਇਕ ਵਾਰ ਫਿਰ ਤੋਂ ਵੱਡਾ ਐਕਸ਼ਨ ਕਰਨ ਵਾਲੇ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ‘ਭਾਰਤ ਬੰਦ’ ਦੀ ਕਾਲ ਦਿੱਤੀ ਗਈ ਹੈ। ਕਿਸਾਨ ਮੋਰਚੇ ਵੱਲੋਂ ਮਿਲੇ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਕੱਲ੍ਹ ਯਾਨੀ 27 ਸਤੰਬਰ ਨੂੰ ਭਾਰਤ ਬੰਦ ਰਹੇਗਾ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ-ਮੁਜ਼ਾਹਰੇ ਕੀਤੇ ਜਾਣਗੇ। ਉਥੇ ਹੀ ਕਿਸਾਨ ਸੰਗਠਨ ਵੱਲੋਂ ਕਿਹਾ ਗਿਆ ਹੈ ਕਿ ਭਾਰਤ ਬੰਦ ਸ਼ਾਂਤੀਮਈ ਹੋਵੇਗਾ।
ਇਥੇ ਦੱਸਣਯੋਗ ਹੈ ਕਿ ਭਾਰਤ ਬੰਦ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਜਾਰੀ ਰਹੇਗਾ। ਇਸ ਦੌਰਾਨ ਕਈ ਤਰ੍ਹਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੋਵੇਗੀ। ਕੇਂਦਰ ਅਤੇ ਰਾਜ ਸਰਕਾਰ ਦੇ ਦਫ਼ਤਰ, ਬਾਜ਼ਾਰ, ਦੁਕਾਨਾਂ, ਫੈਕਟਰੀਆਂ, ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਖੋਲ੍ਹਣ ਦੀ ਇਜਾਜ਼ਤ ਨਹੀਂ ਹੋਵੇਗੀ। ਭਾਰਤ ਬੰਦ ਦੌਰਾਨ ਐਂਬੂਲੈਂਸਾਂ ਅਤੇ ਫਾਇਰ ਸੇਵਾਵਾਂ ਸਮੇਤ ਐਮਰਜੈਂਸੀ ਸੇਵਾਵਾਂ ਦੀ ਹੀ ਇਜਾਜ਼ਤ ਹੋਵੇਗੀ। ਉਥੇ ਹੀ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਸਮੇਤ ਹੋਰ ਜਥੇਬੰਦੀਆਂ ਵੱਲੋਂ ਲੋਕਾਂ ਨੂੰ ਸਮਰਥਨ ਦੇਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਪਾਸ ਹੋਏ ਇਕ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਕਿਸਾਨ ਲਗਭਗ ਇਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਬੈਠੇ ਹੋਏ ਹਨ। ਇਸ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਵੀ ਕਿਸਾਨਾਂ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕੇਂਦਰ ਅਤੇ ਕਿਸਾਨਾਂ ਵਿਚਾਲੇ ਕਰੀਬ 11 ਵਾਰ ਮੀਟਿੰਗ ਵੀ ਹੋ ਚੁੱਕੀ ਹੈ, ਜੋਕਿ ਬੇਸਿੱਟਾ ਹੀ ਰਹੀ ਹੈ।
ਇਹ ਵੀ ਪੜ੍ਹੋ : ਅਸਤੀਫ਼ਾ ਦੇਣ ਦੇ ਬਾਅਦ ਫੁਰਸਤ ਦੇ ਪਲਾਂ ਦਾ ਕੈਪਟਨ ਮਾਣ ਰਹੇ ਆਨੰਦ, 'ਓ ਗੋਰੇ-ਗੋਰੇ ਬਾਂਕੇ ਛੋਰੇ' ਗਾਇਆ ਗੀਤ
ਜਾਣੋ ਕੀ ਰਹੇਗਾ ਖੁੱਲ੍ਹਾ ਤੇ ਕੀ ਰਹੇਗਾ ਬੰਦ
ਇਹ ਸਭ ਰਹਿਣਗੇ ਬੰਦ
ਕੇਂਦਰ ਅਤੇ ਸੂਬੇ ਸਰਕਾਰ ਦੇ ਸਾਰੇ ਦਫ਼ਤਰ
ਬਾਜ਼ਾਰ, ਦੁਕਾਨਾਂ ਅਤੇ ਉਦਯੋਗ
ਸਕੂਲ, ਕਾਲਜ, ਯੂਨੀਵਰਸਿਟੀ ਅਤੇ ਹਰ ਤਰ੍ਹਾਂ ਦੇ ਵਿੱਦਿਅਕ ਅਦਾਰੇ
ਹਰ ਤਰ੍ਹਾਂ ਦੀ ਜਨਤਕ ਆਵਾਜਾਈ
ਸਰਕਾਰੀ ਜਾਂ ਗੈਰ-ਸਰਕਾਰੀ ਜਨਤਕ ਪ੍ਰੋਗਰਾਮ
ਇਹ ਵੀ ਪੜ੍ਹੋ : ਮੁੱਖ ਮੰਤਰੀ ਵਰਗੀਆਂ ਸਹੂਲਤਾਂ ਮੰਗਣ ਲਈ ਛਿੜੀਆਂ ਚਰਚਾਵਾਂ ਸਬੰਧੀ ਓ. ਪੀ. ਸੋਨੀ ਨੇ ਦਿੱਤੀ ਸਫ਼ਾਈ
ਇਨ੍ਹਾਂ ਨੂੰ ਮਿਲੇਗੀ ਛੋਟ
ਹਸਪਤਾਲ, ਮੈਡੀਕਲ ਸਟੋਰ, ਐਂਬੂਲੈਂਸ ਅਤੇ ਕੋਈ ਵੀ ਮੈਡੀਕਲ ਸੇਵਾਵਾਂ ਖੁੱਲ੍ਹੀਆਂ ਰਹਿਣਗੀਆਂ
ਫਾਇਰ ਬਿ੍ਰਗੇਡ, ਆਫ਼ਤ ਰਾਹਤ ਜਾਂ ਨਿੱਜੀ ਐਮਰਜੈਂਸੀ
ਸਥਾਨਕ ਸੰਗਠਨਾਂ ਵੱਲੋਂ ਦਿੱਤੀ ਗਈ ਕੋਈ ਵੀ ਛੋਟ
ਕੋਰੋਨਾ ਨਾਲ ਜੁੜੀ ਕਿਸੇ ਵੀ ਸਰਵਿਸ ਨੂੰ ਰੋਕਿਆ ਨਹੀਂ ਜਾਵੇਗਾ।
ਇਥੇ ਇਹ ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਨੇ ਆਪਣੇ ਵਰਕਰਾਂ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ ਹੋਏ ਹਨ। ਮੋਰਚੇ ਵੱਲੋਂ ਕਿਹਾ ਗਿਆ ਹੈ ਕਿ ਕਿਸੇ ਤਰ੍ਹਾਂ ਦੀ ਕੋਈ ਜ਼ਬਰਦਸਤ ਨਾ ਕੀਤੀ ਜਾਵੇ। ਇਹ ਵੀ ਕਿਹਾ ਕਿ ਹੈ ਕਿ ਇਹ ਬੰਦ ਸਰਕਾਰ ਦੇ ਖ਼ਿਲਾਫ਼ ਹੈ ਨਾਕਿ ਲੋਕਾਂ ਖ਼ਿਲਾਫ਼ ਅਤੇ ਇਸ ਅੰਦੋਲਨ ਵਿੱਚ ਕੋਈ ਹਿੰਸਾ ਜਾਂ ਭੰਨਤੋੜ ਨਹੀਂ ਹੋਣੀ ਚਾਹੀਦੀ।
ਇਹ ਵੀ ਪੜ੍ਹੋ : ਜਲੰਧਰ: ਰਿਟਾਇਰਡ ਪੁਲਸ ਮੁਲਾਜ਼ਮ ਪ੍ਰੇਮਿਕਾ ਨੂੰ ਕਰਵਾ ਰਿਹਾ ਸੀ ਸ਼ਾਪਿੰਗ, ਪਤਨੀ ਤੇ ਧੀ ਨੇ ਰੰਗੇ ਹੱਥੀਂ ਫੜਿਆ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।