ਬੇਅੰਤ ਸਿੰਘ ਅਤੇ ਦੁਲੋ ਤੋਂ ਬਾਅਦ ਲੁਧਿਆਣਾ ਜ਼ਿਲ੍ਹਾ ’ਚ ਆਸ਼ੂ ਨੂੰ ਮਿਲੀ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ

04/10/2022 4:20:39 PM

ਲੁਧਿਆਣਾ (ਹਿਤੇਸ਼) - ਕਾਂਗਰਸ ਹਾਈਕਮਾਨ ਵੱਲੋਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਮੱਦੇਨਜ਼ਰ ਨਵਜੋਤ ਸਿੱਧੂ ਦਾ ਅਸਤੀਫਾ ਲੈਣ ਤੋਂ ਬਾਅਦ ਪ੍ਰਦੇਸ਼ ਸੰਗਠਨ ਵਿਚ ਨਵੇਂ ਸਿਰੇ ਤੋਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਵਿਚ ਲੁਧਿਆਣਾ ਤੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਇਹ ਤੀਜਾ ਮੌਕਾ ਹੈ, ਜਦੋਂ ਜ਼ਿਲ੍ਹਾ ਲੁਧਿਆਣਾ ਨੂੰ ਪੰਜਾਬ ਕਾਂਗਰਸ ’ਚ ਜ਼ਿੰਮੇਵਾਰੀ ਮਿਲੀ ਹੈ।

ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਲੁਧਿਆਣਾ ਦੇ ਰਹਿਣ ਵਾਲੇ ਬੇਅੰਤ ਸਿੰਘ ਅਤੇ ਸਮਸ਼ੇਰ ਸਿੰਘ ਦੁਲੋ ਵੀ ਪੰਜਾਬ ਪ੍ਰਧਾਨ ਰਹਿ ਚੁੱਕੇ ਹਨ। ਆਸ਼ੂ ਨੇ ਆਪਣੀ ਨਿਯੁਕਤੀ ਲਈ ਹਾਈਕਮਾਨ ਖ਼ਾਸ ਕਰ ਕੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦਾ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਇਸ ਸਮੇਂ ਸਭ ਤੋਂ ਜ਼ਿਆਦਾ ਜ਼ਰੂਰਤ ਕਾਂਗਰਸ ਨੂੰ ਮਜ਼ਬੂਤ ਕਰਨ ਦੀ ਹੈ, ਜਿਸ ਲਈ ਪੰਜਾਬ ਭਰ ਵਿਚ ਮੁਹਿੰਮ ਚਲਾ ਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ: ਗਰਭਵਤੀ ਦੇ ਢਿੱਡ ’ਚ ਨੌਜਵਾਨਾਂ ਨੇ ਮਾਰੀਆਂ ਲੱਤਾਂ, 20 ਘੰਟੇ ਸਿਵਲ ਹਸਪਤਾਲ ’ਚ ਤੜਫਦੀ ਰਹੀ


rajwinder kaur

Content Editor

Related News