ਬਾਬਾ ਵਿਸ਼ਵਕਰਮਾ ਜੀ ਦੇ ਨਾਂ ''ਤੇ ਮਹਾਨਗਰ ''ਚ ਬਣੇਗਾ ਸਕਿੱਲ ਡਿਵੈੱਲਪਮੈਂਟ ਸੈਂਟਰ : ਆਸ਼ੂ

10/29/2019 3:16:57 PM

ਲੁਧਿਆਣਾ (ਹਿਤੇਸ਼) – ਪੰਜਾਬ ਸਰਕਾਰ ਵਲੋਂ ਲੁਧਿਆਣਾ ਜ਼ਿਲੇ 'ਚ ਬਾਬਾ ਵਿਸ਼ਵਕਰਮਾ ਜੀ ਦੇ ਨਾਂ 'ਤੇ ਸਕਿੱਲ ਡਿਵੈੱਲਪਮੈਂਟ ਸੈਂਟਰ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਐਲਾਨ ਸੂਬਾ ਪੱਧਰੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ 'ਤੇ ਬਾਬਾ ਵਿਸ਼ਵਕਰਮਾ ਜੀ ਦੀ ਵਿਸ਼ੇਸ਼ ਕ੍ਰਿਪਾ ਹੈ, ਜਿਸ ਦਾ ਨਤੀਜਾ ਲੁਧਿਆਣਾ ਨੇ ਇੰਡਸਟਰੀ ਦੇ ਵਿਕਾਸ ਦੇ ਮਾਮਲੇ 'ਚ ਪੂਰੇ ਵਿਸ਼ਵ 'ਚ ਨਾਂ ਕਮਾਇਆ ਹੈ। ਬਾਬਾ ਵਿਸ਼ਵਕਰਮਾ ਜੀ ਦੇ ਦਿਖਾਏ ਰਾਹ 'ਤੇ ਚੱਲਦੇ ਹੋਏ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਸਕਿੱਲ ਡਿਵੈੱਲਪਮੈਂਟ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਇਸੇ ਤਰ੍ਹਾਂ ਉਨ੍ਹਾਂ ਨੇ ਲੁਧਿਆਣਾ ਦੇ ਦੁੱਗਰੀ 'ਚ ਸਕਿੱਲ ਡਿਵੈੱਲਪਮੈਂਟ ਸੈਂਟਰ ਬਣਾਉਣ ਦਾ ਫੈਸਲਾ ਵੀ ਕੀਤਾ ਹੈ, ਜਿਸ 'ਤੇ 3.5 ਕਰੋੜ ਦੀ ਲਾਗਤ ਆਏਗੀ। ਇਸ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਮਿਲਣ 'ਚ ਆਸਾਨੀ ਹੋਵੇਗੀ ਅਤੇ ਇੰਡਸਟਰੀ ਨੂੰ ਸਕਿਲਡ ਲੇਬਰ ਮਿਲੇਗੀ। ਇਸ ਮੌਕੇ ਵਿਧਾਇਕ ਸੁਰਿੰਦਰ ਡਾਬਰ, ਕੁਲਦੀਪ ਸਿੰਘ, ਮੇਅਰ ਬਲਕਾਰ ਸੰਧੂ, ਚੇਅਰਮੈਨ ਅਮਰਜੀਤ ਟਿੱਕਾ ਮੌਜੂਦ ਸਨ।

ਮੰਦੀ ਅਤੇ ਬੇਰੋਜ਼ਗਾਰੀ ਲਈ ਮੋਦੀ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ
ਆਸ਼ੂ ਨੇ ਦੇਸ਼ 'ਚ ਵਧ ਰਹੀ ਮੰਦੀ ਤੇ ਬੇਰੋਜ਼ਗਾਰੀ ਲਈ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਨੋਟਬੰਦੀ ਅਤੇ ਜੀ. ਐੈੱਸ. ਟੀ. ਲਾਗੂ ਕਰਨ ਨੂੰ ਲੈ ਕੇ ਮੋਦੀ ਦੀ ਜਿੱਦ ਦਾ ਨਤੀਜਾ ਹੁਣ ਸਾਹਮਣੇ ਆ ਰਿਹਾ ਹੈ, ਜਿਸ ਦੇ ਸੰਕੇਤ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਪਹਿਲਾਂ ਹੀ ਦੇ ਦਿੱਤੇ ਸਨ ਪਰ ਕੇਂਦਰ ਸਰਕਾਰ ਵਲੋਂ ਲੋਕਾਂ ਨੂੰ ਇਸ ਹਾਲਾਤ ਤੋਂ ਬਾਹਰ ਕੱਢਣ ਲਈ ਕੋਈ ਮਦਦ ਨਹੀਂ ਦਿੱਤੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਨੌਕਰੀ ਤੋਂ ਹੱਥ ਧੋਣਾ ਪੈ ਰਿਹਾ ਹੈ।


rajwinder kaur

Content Editor

Related News