ਕੈਬਨਿਟ ਮੰਤਰੀ ਭਾਰਤ ਭੂਸ਼ਣ ਨੇ ਪਤਨੀ ਸਮੇਤ ਪਾਈ ਵੋਟ, ਲੋਕਾਂ ਨੂੰ ਕੀਤੀ ਅਪੀਲ
Sunday, May 19, 2019 - 08:57 AM (IST)

ਲੁਧਿਆਣਾ (ਮਹਿੰਦਰੂ) : ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਆਪਣੀ ਪਤਨੀ ਕੌਂਸਲਰ ਮਮਤਾ ਆਸ਼ੂ ਦੇ ਨਾਲ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਵੋਟ ਪਾਉਣ ਮੌਕੇ ਭਾਰਤ ਭੂਸ਼ਣ ਆਸ਼ੂ ਨੇ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਵੀ ਕੀਤੀ।