''ਪੰਜਾਬ ਬੈਡਮਿੰਟਨ ਐਸੋਸੀਏਸ਼ਨ'' ਦੇ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਲੜਨਗੇ ਕੈਬਨਿਟ ਮੰਤਰੀ ''ਆਸ਼ੂ''

Wednesday, Dec 09, 2020 - 01:18 PM (IST)

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਬੈਡਮਿੰਟਨ ਐਸੋਸੀਏਸ਼ਨ (ਪੀ. ਬੀ. ਏ.) ਦਾ ਪ੍ਰਧਾਨ ਬਣਾਇਆ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਦੇ ਖੁਰਾਕ ਤੇ ਸਪਲਾਈ ਮੰਤਰੀ ਨੇ ਕਿਹਾ ਕਿ ਉਹ ਐਸੋਸੀਏਸ਼ਨ ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਲੜ ਰਹੇ ਹਨ।

ਇਹ ਵੀ ਪੜ੍ਹੋ : 'ਨਵਜੋਤ ਸਿੱਧੂ' ਨੇ ਸੋਸ਼ਲ ਮੀਡੀਆ 'ਤੇ ਕਿਸਾਨਾਂ ਦੇ ਹੱਕ 'ਚ ਬੁਲੰਦ ਕੀਤੀ ਆਵਾਜ਼, ਕੇਂਦਰ ਨੂੰ ਲਿਆ ਨਿਸ਼ਾਨੇ 'ਤੇ

ਇਹ ਚੋਣਾਂ ਸੰਭਾਵਿਤ ਤੌਰ 'ਤੇ ਸਰਬ ਸਮੰਤੀ ਨਾਲ ਹੋਣਗੀਆਂ ਕਿਉਂਕਿ ਮੌਜੂਦਾ ਪ੍ਰਧਾਨ ਅਸ਼ੋਕ ਗੁਪਤਾ ਨੇ ਚੋਣਾਂ ਨਾ ਲੜਨ ਦਾ ਫ਼ੈਸਲਾ ਕੀਤਾ ਹੈ। ਗੁਪਤਾ ਨੇ ਕਿਹਾ ਕਿ ਉਹ ਇਨ੍ਹਾਂ ਚੋਣਾਂ 'ਚ ਹਿੱਸਾ ਨਹੀਂ ਲੈ ਰਹੇ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ 'ਤੇ 13 ਦਸੰਬਰ ਨੂੰ ਬੈਡਮਿੰਟਨ ਇਕਾਈ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਰਾਜਪੁਰਾ 'ਚ ਨਾਜਾਇਜ਼ ਸ਼ਰਾਬ ਤਿਆਰ ਕਰਨ ਦਾ ਧੰਦਾ ਬੇਪਰਦ, ਵੱਡੀ ਗਿਣਤੀ 'ਚ ਸਮਾਨ ਬਰਾਮਦ (ਤਸਵੀਰਾਂ)

ਚੋਣਾਂ ਦੇ ਲਈ ਬੁੱਧਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ। ਖੇਡ ਮਹਿਕਮੇ ਵੱਲੋਂ ਚੋਣਾਂ ਕਰਵਾਉਣ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ, ਜਿਸ 'ਚ ਜਲੰਧਰ, ਲੁਧਿਆਣਾ ਅਤੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ ਦੇ 'ਵਿਧਾਇਕ' ਨੇ ਕਿਸਾਨ ਅੰਦੋਲਨ ਲਈ ਕੀਤੇ 3 ਵੱਡੇ ਐਲਾਨ, ਬਾਕੀ ਆਗੂ ਵੀ ਲੈਣ ਸੇਧ

16 ਜ਼ਿਲ੍ਹਾ ਇਕਾਈਆਂ ਵੱਲੋਂ ਪਹਿਲਾਂ ਹੀ ਖੁੱਲ੍ਹ ਕੇ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਹੱਕ 'ਚ ਆਪਣਾ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ, ਇਸ ਲਈ ਸੰਭਾਵਿਤ ਤੌਰ 'ਤੇ ਇਹ ਚੋਣਾਂ ਸਰਬ ਸਮੰਤੀ ਨਾਲ ਹੀ ਹੋਣਗੀਆਂ।

 


Babita

Content Editor

Related News