''ਭਾਰਤ ਭੂਸ਼ਣ ਆਸ਼ੂ'' ਦੀ ਅਮਿਤ ਸ਼ਾਹ ਨਾਲ ਮੁਲਾਕਾਤ ਅੱਜ, ਖੇਤੀ ਕਾਨੂੰਨਾਂ ਬਾਰੇ ਹੋਵੇਗੀ ਚਰਚਾ
Saturday, Feb 13, 2021 - 12:18 PM (IST)

ਚੰਡੀਗੜ੍ਹ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਅਤੇ ਅਨਾਜ ਦੀ ਖਰੀਦ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕੇਂਦਰ ਤੱਕ ਪਹੁੰਚ ਕੀਤੀ ਗਈ ਹੈ। ਇਸ ਦੇ ਤਹਿਤ ਹੀ ਅੱਜ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਜਾਵੇਗੀ।
ਇਸ ਮੁਲਾਕਾਤ ਦੌਰਾਨ ਜਿੱਥੇ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਉੱਥੇ ਹੀ ਅਨਾਜ ਦੀ ਖਰੀਦ ਨੂੰ ਲੈ ਕੇ ਵੀ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਦੇ ਗੋਦਾਮਾਂ 'ਤੇ ਸੀ. ਬੀ. ਆਈ. ਵੱਲੋਂ ਮਾਰੇ ਜਾ ਰਹੇ ਛਾਪਿਆਂ ਬਾਰੇ ਵੀ ਗੱਲਬਾਤ ਕੀਤੀ ਜਾਵੇਗੀ।