ਪੰਜਾਬ ''ਚ ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ : ਭਾਰਤ ਭੂਸ਼ਣ ਆਸ਼ੂ

Saturday, Oct 30, 2021 - 06:51 PM (IST)

ਪੰਜਾਬ ''ਚ ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ : ਭਾਰਤ ਭੂਸ਼ਣ ਆਸ਼ੂ

ਚੰਡੀਗੜ੍ਹ : ਪੰਜਾਬ ਰਾਜ ਵਿੱਚ ਝੋਨੇ ਦੀ ਖ਼ਰੀਦ 100 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਹੈ। ਉਕਤ ਜਾਣਕਾਰੀ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਦਿੱਤੀ ਗਈ। ਮੰਤਰੀ ਆਸ਼ੂ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਸਬੰਧੀ ਅਦਾਇਗੀ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖ਼ਰੀਦ ਤੋਂ 48 ਘੰਟਿਆਂ ਵਿੱਚ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ ਅਤੇ ਹੁਣ ਤੱਕ ਖ਼ਰੀਦ ਸਬੰਧੀ 15986.27 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ 29 ਅਕਤੂਬਰ, 2021 ਤੱਕ 10407043 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ 'ਚੋਂ 10159538.2315 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ 'ਕੈਪਟਨ' ਨੂੰ ਲੈ ਕੇ ਨਵੀਂ ਚਰਚਾ, ਹਾਈਕਮਾਨ ਕਰ ਰਹੀ ਮਨਾਉਣ ਦੀ ਤਿਆਰੀ

ਖ਼ਰੀਦ ਕੀਤੇ ਝੋਨੇ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 10112153.2315 ਮੀਟ੍ਰਿਕ ਟਨ ਅਤੇ ਮਿਲਰਜ਼ ਵੱਲੋਂ 47385 ਮੀਟ੍ਰਿਕ ਟਨ ਖ਼ਰੀਦ ਕੀਤੀ ਗਈ ਹੈ। ਮੰਤਰੀ ਆਸ਼ੂ ਨੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਦੇ ਸੁਚਾਰੂ ਢੰਗ ਨਾਲ ਚੱਲਣ 'ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਕੁਝ ਵਪਾਰੀ ਕਿਸਮ ਦੇ ਲੋਕਾਂ ਵੱਲੋਂ ਦੂਜੇ ਸੂਬਿਆਂ ਤੋਂ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਵੇਚਣ ਦੇ ਰੁਝਾਨ ਨੂੰ ਰੋਕਣ ਲਈ ਵਿਭਾਗ ਵੱਲੋਂ ਗਠਿਤ ਉੱਡਣ ਦਸਤੇ ਵੱਲੋਂ ਪੰਜਾਬ ਪੁਲਸ ਅਤੇ ਪੰਜਾਬ ਮੰਡੀ ਬੋਰਡ ਨਾਲ ਮਿੱਲ ਕੇ ਪੰਜਾਬ ਰਾਜ ਦੇ 72 ਅੰਤਰ- ਰਾਜ ਬਾਰਡਰਾਂ ਤੇ ਸਥਾਪਿਤ ਨਾਕਿਆਂ 'ਤੇ 35048 ਟਰੱਕਾਂ ਅਤੇ ਟਰਾਲੀਆਂ ਦੀ ਜਾਂਚ ਕੀਤੀ ਗਈ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ 'ਚੰਨੀ' ਨੇ ਖੇਤੀ ਕਾਨੂੰਨਾਂ ਬਾਰੇ ਰਾਜੇਵਾਲ ਨੂੰ ਕੀਤਾ ਫੋਨ, ਜਾਣੋ ਦੋਹਾਂ ਵਿਚਕਾਰ ਕੀ ਹੋਈ ਗੱਲਬਾਤ

ਇਸ ਸਦਕੇ ਹੁਣ ਤੱਕ ਬਾਹਰਲੇ ਸੂਬਿਆਂ ਤੋਂ ਅਣ-ਅਧਿਕਾਰਿਤ ਤੌਰ 'ਤੇ ਬਰਾਮਦ ਪੈਡੀ/ਚੌਲਾਂ ਦੇ ਕੁੱਲ 21 ਟਰੱਕ ਅਤੇ ਟਰਾਲੀਆਂ ਫੜ੍ਹੀਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿੱਚੋਂ 4695.20 ਕੁਇੰਟਲ ਝੋਨਾ ਜ਼ਬਤ ਕਰਦਿਆਂ ਅਤੇ 30 ਲੋਕਾਂ/ਆੜ੍ਹਤੀਆਂ/ਮਿੱਲਰਾਂ ਖ਼ਿਲਾਫ਼ 11 ਐੱਫ. ਆਈ. ਆਰ ਦਰਜ ਕਰਵਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿਚੋਂ 21 ਵਿਅਕਤੀ ਪੰਜਾਬ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਗੁਲਾਬੀ ਸੁੰਡੀ ਕਾਰਨ ਨਰਮੇ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਦੇਵੇਗੀ ਰਾਹਤ

ਸੂਬੇ ਦੇ ਕਿਸਾਨਾਂ ਵੱਲੋਂ ਪੈਦਾ ਕੀਤੇ ਝੋਨੇ ਦਾ ਦਾਣਾ-ਦਾਣਾ ਖ਼ਰੀਦਣ ਦਾ ਪੰਜਾਬ ਸਰਕਾਰ ਦੇ ਅਹਿਦ ਨੂੰ ਦੁਹਰਾਉਂਦਿਆਂ ਖ਼ੁਰਾਕ ਮੰਤਰੀ ਨੇ ਕਿਹਾ ਕਿ ਦੂਜੇ ਸੂਬਿਆਂ ਤੋਂ ਸਸਤਾ ਝੋਨਾ ਖ਼ਰੀਦ ਕੇ ਪੰਜਾਬ ਵਿੱਚ ਵੇਚਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News