ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪੇਸ਼ੀ, ਅਦਾਲਤ ਨੇ ਸੁਣਾਇਆ ਇਹ ਫ਼ੈਸਲਾ
Wednesday, Aug 31, 2022 - 03:57 PM (IST)
ਲੁਧਿਆਣਾ (ਰਾਜ) : ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਬੁੱਧਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਹੁਣ ਵਿਜੀਲੈਂਸ ਵੱਲੋਂ ਅੱਜ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਕੇਂਦਰੀ ਜੇਲ੍ਹ 'ਚ ਲਿਜਾਇਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਦੀ ਪਟਿਆਲਾ ਕੇਂਦਰੀ ਜੇਲ੍ਹ 'ਚ ਭੇਜਿਆ ਜਾ ਸਕਦਾ ਹੈ।
ਦੱਸਣਯੋਗ ਹੈ ਕਿ ਅਨਾਜ ਮੰਡੀ ਟ੍ਰਾਂਸਪੋਰਟੇਸ਼ਨ ਟੈਂਡਰ ਘਪਲੇ 'ਚ ਹੁਣ ਭਾਰਤ ਭੂਸ਼ਣ ਆਸ਼ੂ ਦੇ ਕਰੀਬੀਆਂ 'ਤੇ ਵੀ ਵਿਜੀਲੈਂਸ ਦਾ ਸ਼ਿਕੰਜਾ ਕੱਸਦਾ ਜਾ ਰਿਹਾ ਹੈ। ਮੰਗਲਵਾਰ ਨੂੰ ਫਿਰ ਇਨਵੈਸਟਰ ਹੇਮੰਤ ਸੂਦ, ਮੇਅਰ ਬਲਕਾਰ ਸੰਧੂ ਅਤੇ ਕੌਂਸਲਰ ਸੰਨੀ ਭੱਲਾ ਨੂੰ ਬੁਲਾਇਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਤੋਂ ਕਈ ਘੰਟੇ ਪੁੱਛਗਿੱਛ ਕੀਤੀ ਗਈ ਅਤੇ ਤਿੰਨਾਂ ਨੇ ਵਿਜੀਲੈਂਸ ਵੱਲੋਂ ਮੰਗ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ।
ਇਸ ਤੋਂ ਬਾਅਦ ਵਿਜੀਲੈਂਸ ਨੇ ਕੁੱਝ ਦਸਤਾਵੇਜ਼ ਮੰਗੇ ਹਨ। ਆਸ਼ੂ ਦੀ ਪੇਸ਼ੀ ਦੌਰਾਨ ਕੋਰਟ ਕੰਪਲੈਕਸ ’ਚ ਕੁੱਝ ਪੰਫਲੈਟ ਡਿੱਗੇ ਪਏ ਸਨ, ਜਿਨ੍ਹਾਂ ’ਚ ਧਾਰਮਿਕ ਸੰਸਥਾ ਦਾ ਆਸ਼ੂ ਦੇ ਨਾਲ ਕੁਨੈਕਸ਼ਨ ਦੱਸਿਆ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ