ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਦਿੱਤੀ ਜ਼ਮਾਨਤ

Friday, Mar 24, 2023 - 04:26 PM (IST)

ਚੰਡੀਗੜ੍ਹ/ਲੁਧਿਆਣਾ (ਹਾਂਡਾ) : ਪੰਜਾਬ 'ਚ ਟੈਂਡਰ ਘਪਲੇ ਦੇ ਮਾਮਲੇ 'ਚ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਹਾਈਕੋਰਟ ਵੱਲੋਂ ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹਾਈਕੋਰਟ ਨੇ ਆਸ਼ੂ ਦੀ ਜ਼ਮਾਨਤ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਨੇ ਤਿਆਰ ਕਰ ਲਿਆ ਸੀ ਖ਼ਾਲਿਸਤਾਨ ਦਾ ਪਲਾਨ, ਛਪਣ ਲੱਗੀ ਸੀ ਕਰੰਸੀ, ਸੁਣੋ ਪੁਲਸ ਦਾ ਬਿਆਨ

ਹਾਈਕੋਰਟ 'ਚ ਇਸ ਮਾਮਲੇ ਦੀ ਸੁਣਵਾਈ ਬੀਤੀ 17 ਫਰਵਰੀ ਤੋਂ ਲਗਾਤਾਰ ਟਲਦੀ ਆ ਰਹੀ ਸੀ। ਦਰਅਸਲ ਜੇਲ੍ਹ 'ਚ ਬੰਦ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮਾਮਲੇ 'ਚ ਜ਼ਮਾਨਤ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ।

ਇਹ ਵੀ ਪੜ੍ਹੋ : World TB Day : ਪੰਜਾਬ 'ਚ TB ਦੇ ਮਰੀਜ਼ਾਂ ਦੀ ਗਿਣਤੀ 50 ਹਜ਼ਾਰ ਤੋਂ ਪਾਰ, ਜਾਣੋ ਕੀ ਹਨ ਲੱਛਣ

ਹਾਈਕੋਰਟ ਨੇ ਪਹਿਲਾਂ 17 ਫਰਵਰੀ ਅਤੇ ਫਿਰ 20 ਫਰਵਰੀ ਅਤੇ ਇਸ ਤੋਂ ਬਾਅਦ 23 ਫਰਵਰੀ ਲਈ ਸੁਣਵਾਈ ਟਾਲ ਦਿੱਤੀ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਆਸ਼ੂ ਦੇ ਖ਼ਿਲਾਫ਼ 16 ਅਗਸਤ ਨੂੰ ਕੇਸ ਦਰਜ ਕੀਤਾ ਸੀ ਅਤੇ 22 ਅਗਸਤ ਨੂੰ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News