ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਜਾਣੋ ਪੂਰਾ ਮਾਮਲਾ (ਵੀਡੀਓ)

Friday, Dec 20, 2024 - 02:32 PM (IST)

ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਜਾਣੋ ਪੂਰਾ ਮਾਮਲਾ (ਵੀਡੀਓ)

ਚੰਡੀਗੜ੍ਹ/ਲੁਧਿਆਣਾ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟੈਂਡਰ ਘਪਲੇ ਮਾਮਲੇ 'ਚ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ ਆਸ਼ੂ ਖ਼ਿਲਾਫ਼ ਵਿਜੀਲੈਂਸ ਬਿਊਰੋ ਵਲੋਂ ਦਰਜ ਕੀਤੀਆਂ 2 ਐੱਫ. ਆਈ. ਆਰਜ਼ ਨੂੰ ਵੀ ਰੱਦ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਦੇ ਦਫ਼ਤਰ
ਜਾਣੋ ਕੀ ਹੈ ਪੂਰਾ ਮਾਮਲਾ
ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਈ. ਡੀ. ਨੇ ਜਲੰਧਰ 'ਚ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਸੀ। ਈ. ਡੀ. ਨੇ ਦੋਸ਼ ਲਾਇਆ ਸੀ ਟੈਂਡਰ ਉਨ੍ਹਾਂ ਠੇਕੇਦਾਰਾਂ ਨੂੰ ਅਲਾਟ ਕੀਤੇ ਗਏ ਸਨ, ਜਿਨ੍ਹਾਂ ਨੇ ਮੰਤਰੀ ਆਸ਼ੂ ਤੱਕ ਪਹੁੰਚ ਕੀਤੀ ਸੀ। ਉਸ ਸਮੇਂ ਭਾਰਤ ਭੂਸ਼ਣ ਆਸ਼ੂ ਪੰਜਾਬ ਸਰਕਾਰ 'ਚ ਖ਼ੁਰਾਕ ਅਤੇ ਸਿਵਲ ਸਪਲਾਈ ਦੇ ਸਾਬਕਾ ਮੰਤਰੀ ਸਨ। ਫਿਲਹਾਲ ਹੁਣ ਉਨ੍ਹਾਂ ਨੂੰ ਇਸ ਮਾਮਲੇ 'ਚ ਜ਼ਮਾਨਤ ਦੇ ਦਿੱਤੀ ਗਈ ਹੈ।
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵੀ ਰਾਹਤ
ਹਾਈਕੋਰਟ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵੀ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਪਲਾਟ ਅਲਾਟਮੈਂਟ ਘਪਲੇ 'ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ 10 ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਦਰਜ ਕੀਤੇ ਭ੍ਰਿਸ਼ਟਾਚਾਰ ਦੇ ਕੇਸ ਨੂੰ ਰੱਦ ਕਰ ਦਿੱਤਾ ਹੈ। 

ਇਹ ਵੀ ਪੜ੍ਹੋ : ਭਲਕੇ ਕਿਤੇ ਫਸ ਨਾ ਜਾਇਓ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ Advisory

ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਸਾਬਕਾ ਮੰਤਰੀ ਅਤੇ 10 ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਵਿਜੀਲੈਂਸ ਨੇ ਪਿਛਲੇ ਸਾਲ ਅਕਤੂਬਰ ਮਹੀਨੇ ਇਕ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਦੇ ਇਲਜ਼ਾਮਾਂ ਤਹਿਤ ਸੁੰਦਰ ਸ਼ਾਮ ਅਰੋੜਾ ਨੂੰ ਜ਼ੀਰਕਪੁਰ ਤੋਂ ਰੰਗੇ ਹੱਥੀਂ ਫੜ੍ਹਨ ਦਾ ਦਾਅਵਾ ਕੀਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News