ਭਾਰਤ ਭੂਸ਼ਣ ਆਸ਼ੂ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ ’ਚ ਫੌਗਿੰਗ ਕਰਨ ਦੇ ਨਿਰਦੇਸ਼ ਜਾਰੀ

Saturday, Oct 09, 2021 - 04:00 PM (IST)

ਭਾਰਤ ਭੂਸ਼ਣ ਆਸ਼ੂ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ ’ਚ ਫੌਗਿੰਗ ਕਰਨ ਦੇ ਨਿਰਦੇਸ਼ ਜਾਰੀ

ਲੁਧਿਆਣਾ (ਹਿਤੇਸ਼) :  ਬਿਮਾਰੀਆਂ ਦੇ ਫੈਲਣ ਨੂੰ ਰੋਕਣ ਲਈ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਦੇ ਸਾਰੇ ਵਾਰਡਾਂ ’ਚ ਫੌਗਿੰਗ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਡੇਂਗੂ ਦੇ ਲਾਰਵੇ ਵਿਰੁੱਧ ਵਿਸ਼ੇਸ਼ ਚੈਕਿੰਗ ਵੀ ਕੀਤੀ ਜਾਵੇ। ਇਸ ਸਬੰਧ ’ਚ ਇੱਕ ਵਿਸ਼ੇਸ਼ ਮੀਟਿੰਗ ਅੱਜ ਇੱਥੇ ਮੇਅਰ ਕੈਂਪ ਦਫਤਰ ਵਿਖੇ ’ਚ ਹੋਈ। ਇਸ ਮੀਟਿੰਗ ਵਿੱਚ ਮੇਅਰ ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਐਮਸੀ ਕੌਂਸਲਰ ਜੈ ਪ੍ਰਕਾਸ਼ ਸ਼ਰਮਾ ਅਤੇ ਮਮਤਾ ਆਸ਼ੂ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਆਦਿੱਤਿਆ, ਜ਼ੋਨਲ ਕਮਿਸ਼ਨਰ  ਨੀਰਜ ਜੈਨ, ਸਹਾਇਕ ਸਿਵਲ ਸਰਜਨ ਡਾ: ਵਿਵੇਕ ਕੁਮਾਰ ਕਟਾਰੀਆ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਆਸ਼ੂ ਨੇ ਅਧਿਕਾਰੀਆਂ ਨੂੰ ਉੱਚ ਜੋਖਮ ਵਾਲੇ ਖ਼ੇਤਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਵੱਲ ਵਿਸ਼ੇਸ਼ ਜ਼ੋਰ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਨਗਰ ਨਿਗਮ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰ ਦੇ ਰਿਹਾਇਸ਼ੀ ਅਤੇ ਵਪਾਰਕ ਹਿੱਸਿਆਂ ’ਚ ਡੇਂਗੂ ਦੇ ਲਾਰਵੇ ਦੀ ਜਾਂਚ ਲਈ ਇੱਕ ਸਰਵੇਖਣ ਕਰਨ ਦੇ ਨਿਰਦੇਸ਼ ਵੀ ਦਿੱਤੇ।

PunjabKesari

ਉਨ੍ਹਾਂ ਨੇ ਇਸ ਸਬੰਧ ਵਿੱਚ ਵਿਸ਼ੇਸ਼ ਟੀਮਾਂ ਬਣਾਉਣ ਅਤੇ ਸ਼ਹਿਰ ਵਿੱਚ ਲੋਕਾਂ ਵਿੱਚ ਡੇਂਗੂ ਦੇ ਫੈਲਣ ਨੂੰ ਰੋਕਣ ਲਈ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼ ਵੀ ਦਿੱਤੇ। ਆਸ਼ੂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਫੌਗਿੰਗ ਤੇਜ਼ ਕਰਨ, ਸੜਕਾਂ ਅਤੇ ਖਾਲੀ ਪਲਾਟਾਂ 'ਤੇ ਧਿਆਨ ਦੇ ਕੇ ਮੱਛਰਾਂ ਨੂੰ ਮਾਰਨ ਅਤੇ ਖਰਾਬ ਪਾਣੀ ਵਿੱਚ ਪੈਦਾ ਹੋਣ ਵਾਲੇ ਲਾਰਵੇ ਨੂੰ ਨਸ਼ਟ ਕਰਨ। ਉਨ੍ਹਾਂ ਅੱਗੇ ਕਿਹਾ ਕਿ ਕਮਜ਼ੋਰ ਥਾਵਾਂ ਜਿੱਥੇ ਮੱਛਰਾਂ ਦੇ ਲਾਰਵੇ ਆਸਾਨੀ ਨਾਲ ਪੈਦਾ ਹੋ ਸਕਦੇ ਹਨ ਉਨ੍ਹਾਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ ਅਤੇ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚੈਕਿੰਗ ਡਰਾਈਵ ਤੋਂ ਇਲਾਵਾ, ਸਥਾਨਕ ਲੋਕਾਂ ਨੂੰ ਮੱਛਰਾਂ ਦੇ ਪ੍ਰਜਨਨ ਸਥਾਨਾਂ ਜਿਵੇਂ ਕਿ ਏਅਰ-ਕੂਲਰ, ਚਾਹ ਦੇ ਕੱਪ, ਪੁਰਾਣੇ/ਖਰਾਬ ਹੋਏ ਭਾਂਡਿਆਂ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ।
 


author

Anuradha

Content Editor

Related News