ਇੰਪਰੂਵਮੈਂਟ ਟਰੱਸਟ ਦੀ ਵਿਵਾਦਿਤ ਜ਼ਮੀਨ ਬਾਰੇ ਮੰਤਰੀ 'ਆਸ਼ੂ' ਦਾ ਟਵੀਟ, ਪੰਜਾਬ ਸਰਕਾਰ ਨੂੰ ਕੀਤੀ ਖ਼ਾਸ ਮੰਗ

Friday, Sep 10, 2021 - 01:31 PM (IST)

ਲੁਧਿਆਣਾ (ਹਿਤੇਸ਼) : ਵਿਰੋਧੀ ਧਿਰ ਵੱਲੋਂ ਇੰਪਰੂਵਮੈਂਟ ਟਰੱਸਟ ਲੁਧਿਆਣਾ ਦੀ ਵਿਵਾਦਿਤ ਜ਼ਮੀਨ ਦੀ ਈ-ਨੀਲਾਮੀ ਨੂੰ ਲੈ ਕੇ ਗੜਬੜੀ ਦੇ ਦੋਸ਼ ਲਾਏ ਜਾ ਰਹੇ ਹਨ। ਇਸ ਮੁੱਦੇ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਸਰਕਾਰ ਨੂੰ ਖ਼ਾਸ ਮੰਗ ਕੀਤੀ ਹੈ। ਭਾਰਤ ਭੂਸ਼ਣ ਆਸ਼ੂ ਨੇ ਟਵੀਟ ਕਰਕੇ ਕਿਹਾ ਹੈ ਕਿ ਵਿਰੋਧੀ ਧਿਰ ਵੱਲੋਂ ਲਗਾਤਾਰ ਇੰਪਰੂਵਮੈਂਟ ਟਰੱਸਟ ਲੁਧਿਆਣਾ ਦੀ ਜ਼ਮੀਨ ਦੀ ਈ-ਨੀਲਾਮੀ ਨੂੰ ਲੈ ਕੇ ਬੇ-ਬੁਨਿਆਦ ਅਤੇ ਘਟੀਆ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਜਦੋਂ ਕਿ ਇਸ 'ਚ ਕਿਸੇ ਤਰ੍ਹਾਂ ਦੀ ਕੋਈ ਸੱਚਾਈ ਨਹੀਂ ਹੈ।

ਇਹ ਵੀ ਪੜ੍ਹੋ : ਚਿੱਟੇ ਦਾ ਟੀਕਾ ਭਰ ਕੇ ਲਾਉਂਦਾ ਨੌਜਵਾਨ ਰੰਗੇ ਹੱਥੀਂ ਕਾਬੂ, ਤਰਲੇ-ਮਿੰਨਤਾਂ ਕਰਕੇ ਛੁਡਾਇਆ ਖਹਿੜਾ

PunjabKesari

ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਜ਼ਮੀਨ ਨਾਲ ਸਬੰਧਿਤ ਈ-ਨੀਲਾਮੀ ਨੂੰ ਰੱਦ ਕੀਤਾ ਜਾਵੇ ਅਤੇ ਨਵੀਂ ਈ-ਨੀਲਾਮੀ ਲਈ ਨਵੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਜਾਵੇ ਤਾਂ ਜੋ ਜਿਹੜੇ ਵਿਅਕਤੀ ਇਹ ਦੋਸ਼ ਲਾ ਰਹੇ ਹਨ ਕਿ ਇਹ ਸਸਤੀ ਵੇਚੀ ਜਾ ਰਹੀ ਹੈ ਤਾਂ ਨਵੀਂ ਈ-ਨੀਲਾਮੀ ਨਾਲ ਪਤਾ ਲੱਗ ਜਾਵੇਗਾ ਕਿ ਇਹ ਕਿੰਨੇ ਦੀ ਵਿਕਦੀ ਹੈ। 

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਪਟਿਆਲਾ ਤੋਂ ਰਾਜਪੁਰਾ ਜਾਣ ਅਤੇ ਚੰਡੀਗੜ੍ਹ ਤੋਂ ਪਟਿਆਲਾ ਆਉਣ ਲਈ ਨਵਾਂ ਟ੍ਰੈਫਿਕ ਪਲਾਨ ਜਾਰੀ
ਜਾਣੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਇੰਪਰੂਵਮੈਂਟ ਟਰੱਸਟ ਲੁਧਿਆਣਾ ਵੱਲੋਂ 3.79 ਏਕੜ ਜਗ੍ਹਾ ਦੀ ਇਕ ਬੋਲੀ ਕਰਾਈ ਗਈ ਸੀ। ਇਸ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਲਗਾਤਾਰ ਦੋਸ਼ ਲਾਏ ਜਾ ਰਹੇ ਹਨ ਕਿ ਇਹ ਥਾਂ ਕੌਡੀਆਂ ਦੇ ਭਾਅ ਵੇਚ ਦਿੱਤੀ ਗਈ ਹੈ। ਇਸ ਦੇ ਲਈ ਟਰੱਸਟ ਦੇ ਚੇਅਰਮੈਨ ਅਤੇ ਕੈਬਨਿਟ ਮੰਤਰੀ ਆਸ਼ੂ 'ਤੇ ਦੋਸ਼ ਲਾਏ ਜਾ ਰਹੇ ਸਨ।

ਇਹ ਵੀ ਪੜ੍ਹੋ : ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਨਾਲ ਮੀਟਿੰਗ ਲਈ ਪੁੱਜੇ ਸਿਆਸੀ ਆਗੂ

ਇਸ ਮਾਮਲੇ 'ਚ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਇਹ ਖ਼ੁਲਾਸਾ ਕੀਤਾ ਸੀ ਕਿ ਉਨ੍ਹਾਂ ਕੋਲੋਂ ਬੂਥ ਵੇਚਣ ਦੇ ਰੇਟ ਮਨਜ਼ੂਰ ਕਰਵਾ ਕੇ ਇਕ ਵੱਡੀ ਕਮਰਸ਼ੀਅਲ ਸਾਈਟ ਵੇਚ ਦਿੱਤੀ ਗਈ ਹੈ, ਜਿਸ ਨੂੰ ਲੈ ਕੇ ਕਾਫੀ ਹੰਗਾਮਾ ਹੋ ਰਿਹਾ ਸੀ। ਇਸੇ ਮੁੱਦੇ ਨੂੰ ਹੀ ਬੋਲੀ ਰੱਦ ਕਰਾਉਣ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News