ਭਰਤ ਇੰਦਰ ਸਿੰਘ ਚਾਹਲ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਜਾਰੀ ਕੀਤਾ ਲੁੱਕ ਆਊਟ ਨੋਟਿਸ

Tuesday, Aug 08, 2023 - 12:34 PM (IST)

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹਿ ਚੁੱਕੇ ਭਰਤ ਇੰਦਰ ਸਿੰਘ ਚਾਹਲ 'ਤੇ ਵਿਜੀਲੈਂਸ ਨੇ ਸ਼ਿਕੰਜਾ ਕੱਸ ਦਿੱਤਾ ਹੈ। ਭਰਤ ਇੰਦਰ ਸਿੰਘ ਚਾਹਲ ਇਸ ਵੇਲੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।

ਇਹ ਵੀ ਪੜ੍ਹੋ : ਆਨਰ ਕਿਲਿੰਗ ਮਾਮਲਾ : ਸੰਦੀਪ ਕੌਰ ਦੀ ਪੋਸਟਮਾਰਟਮ ਰਿਪੋਰਟ 'ਚ ਅਹਿਮ ਖ਼ੁਲਾਸਾ, ਆਰ-ਪਾਰ ਹੋਈਆਂ ਸੀ ਗੋਲੀਆਂ

ਵਿਜੀਲੈਂਸ ਨੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਤੋਂ ਇਲਾਵਾ ਚਾਹਲ ਨੂੰ ਵਿਦੇਸ਼ ਭੱਜਣ ਤੋਂ ਰੋਕਣ ਲਈ ਲੁੱਕ ਆਊਟ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਚਾਹਲ ਨੂੰ ਗ੍ਰਿਫ਼ਤਾਰ ਕਰਨ ਲਈ 4 ਵਿਸ਼ੇਸ਼ ਵਿਜੀਲੈਂਸ ਟੀਮਾਂ ਬਣਾਈਆਂ ਗਈਆਂ ਹਨ, ਜੋ ਕਿ ਪੰਜਾਬ, ਹਿਮਾਚਲ ਅਤੇ ਦਿੱਲੀ 'ਚ ਚਾਹਲ ਦੀ ਭਾਲ ਕਰ ਰਹੀਆਂ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 10 ਸਾਲਾ ਬੱਚੀ ਨਾਲ ਸ਼ਰਮਨਾਕ ਵਾਰਦਾਤ, ਗੁਆਂਢੀ ਨੇ ਜੰਗਲ 'ਚ ਲਿਜਾ ਕੇ ਮਿਟਾਈ ਹਵਸ ਤੇ ਫਿਰ...

ਦੱਸ ਦੇਈਏ ਕਿ ਚਾਹਲ ਅਤੇ ਪਰਿਵਾਰਿਕ ਮੈਂਬਰਾਂ ਦਾ 40 ਕਰੋੜ ਰੁਪਏ ਜਾਇਦਾਦ ਦਾ ਖ਼ੁਲਾਸਾ ਹੋਇਆ ਹੈ। ਵਿਜੀਲੈਂਸ ਨੇ ਚਾਹਲ ਦੇ ਕਰੀਬੀਆਂ ਨੂੰ ਆਤਮ-ਸਮਰਪਣ ਕਰਨ ਲਈ ਸੁਨੇਹਾ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਚਾਹਲ ਜਲਦੀ ਹੀ ਆਤਮ-ਸਮਰਪਣ ਕਰ ਸਕਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News