ਸਾਬਕਾ ਮੁੱਖ ਮੰਤਰੀ ਕੈਪਟਨ ਦੇ ਸਲਾਹਕਾਰ ਰਹੇ ਭਰਤ ਇੰਦਰ ਚਾਹਲ ਨੂੰ ਅਦਾਲਤ ਤੋਂ ਝਟਕਾ

Friday, May 26, 2023 - 09:56 AM (IST)

ਸਾਬਕਾ ਮੁੱਖ ਮੰਤਰੀ ਕੈਪਟਨ ਦੇ ਸਲਾਹਕਾਰ ਰਹੇ ਭਰਤ ਇੰਦਰ ਚਾਹਲ ਨੂੰ ਅਦਾਲਤ ਤੋਂ ਝਟਕਾ

ਪਟਿਆਲਾ (ਬਲਜਿੰਦਰ) - ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੀਆਂ ਮੁਸੀਬਤਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਵਿਜੀਲੈਂਸ ਵੱਲੋਂ ਚੱਲ ਰਹੀ ਜਾਂਚ ਸਬੰਧੀ ਚਾਹਲ ਨੇ ਅਦਾਲਤ ’ਚ ਅਗਾਉਂ ਜ਼ਮਾਨਤ ਦੀ ਅਰਜ਼ੀ ਦਾਖਲ ਕੀਤੀ ਸੀ।

ਇਹ ਵੀ ਪੜ੍ਹੋ : 'ਇਤਿਹਾਸ ’ਚ ਪਹਿਲੀ ਵਾਰ 1 ਜੂਨ ਨੂੰ ਡਿਫਾਲਟਰ ਬਣ ਸਕਦਾ ਹੈ ਸੁਪਰਪਾਵਰ ਅਮਰੀਕਾ'

ਇਸ ’ਤੇ ਸੁਣਵਾਈ ਕਰਦਿਆਂ ਐਡੀਸ਼ਨਲ ਸੈਸ਼ਨਜ਼ ਜੱਜ ਮਨੀਸ਼ ਅਰੋੜਾ ਦੀ ਅਦਾਲਤ ਨੇ ਚਾਹਲ ਦੀ ਅਰਜ਼ੀ ਨੂੰ ਵੀਰਵਾਰ ਖਾਰਜ ਕਰ ਦਿੱਤਾ ਹੈ। ਵਿਜੀਲੈਂਸ ਵੱਲੋਂ ਭਰਤਇੰਦਰ ਸਿੰਘ ਚਾਹਲ ਦੀਆਂ ਵੱਖ-ਵੱਖ ਜਾਇਦਾਦਾਂ ਬਾਰੇ ਪਿਛਲੇ ਸਾਲ ਨਵੰਬਰ ਮਹੀਨੇ ਜਾਂਚ ਸ਼ੁਰੂ ਕੀਤੀ ਗਈ ਸੀ।

ਵਿਜੀਲੈਂਸ ਵੱਲੋਂ ਚਾਹਲ ਦੇ ਸਰਹਿੰਦ ਰੋਡ ਸਥਿਤ ਮੈਰਿਜ ਪੈਲੇਸ, ਜੇਲ ਰੋਡ ਸਥਿਤ ਸ਼ਾਪਿੰਗ ਮਾਲ ਸਮੇਤ ਹੋਰ ਜਾਇਦਾਦਾਂ ਦੀ ਕਾਗਜ਼ੀ ਜਾਂਚ ਤੇ ਪੈਮਾਇਸ਼ ਕੀਤੀ ਜਾ ਚੁੱਕੀ ਹੈ। ਆਮਦਨ ਦੇ ਸਰੋਤ ਅਤੇ ਜਾਇਦਾਦਾਂ ਸਬੰਧੀ ਸ਼ੰਕੇ ਹੋਣ ਕਰ ਕੇ ਵਿਜੀਲੈਂਸ ਕਈ ਵਾਰ ਭਰਤਇੰਦਰ ਚਾਹਲ ਨੂੰ ਜਾਂਚ ’ਚ ਸ਼ਾਮਿਲ ਹੋਣ ਲਈ ਨੋਟਿਸ ਕਰ ਚੁੱਕੀ ਹੈ। ਪਿਛਲੀ ਤਰੀਕਾਂ ’ਚ ਉਨ੍ਹਾਂ ਨੇ ਸਿਹਤ ਠੀਕ ਨਾ ਹੋਣ ਦਾ ਕਹਿ ਕੇ ਛੋਟ ਮੰਗੀ ਸੀ ਪਰ ਚਾਹਲ ਅੱਜ ਤੱਕ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ। ਇਸੇ ਦੌਰਾਨ ਹੀ ਚਾਹਲ ਵੱਲੋਂ ਅਦਾਲਤ ਕੋਲ ਅਗਾਊਂ ਜਮਾਨਤ ਦੀ ਅਰਜ਼ੀ ਲਗਾਈ ਗਈ ਹੈ, ਜਿਸ ਨੂੰ ਅਦਾਲਤ ਨੇ ਖਾਰਿਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਆਨਲਾਈਨ ਗੇਮਿੰਗ ਕੰਪਨੀਆਂ 'ਤੇ ED ਦੀ ਕਾਰਵਾਈ: ਗੈਰ-ਕਾਨੂੰਨੀ ਤਰੀਕੇ ਨਾਲ ਵਿਦੇਸ਼ ਭੇਜੇ ਗਏ 4000 ਕਰੋੜ ਰੁਪਏ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News